ਫਰੀਦਕੋਟ: ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦੇ ਇਨਸਾਫ਼ ਲਈ ਪੀੜਤ ਪਰਿਵਾਰਾਂ ਵੱਲੋਂ ਲਗਾਏ ਗਏ ਮੋਰਚਾ 11ਵੇਂ ਦਿਨ ਵਿੱਚ ਤਬਦੀਲ ਹੋ ਗਿਆ ਹੈ ਅਤੇ ਮੋਰਚੇ ਦੀ ਚੜ੍ਹਦੀ ਕਲਾ ਲਈ ਪਾਠੀ ਸਿੰਘਾਂ ਵੱਲੋਂ ਅਰਦਾਸ ਵੀ ਕੀਤੀ ਜਾ ਰਹੀ ਹੈ।
ਸਾਲ 2015 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ (Government of Shiromani Akali Dal) ਸਮੇਂ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ। ਜਿਸ ਦੇ ਰੋਸ ਵਿੱਚ ਸਿੱਖ ਸੰਗਤ ਵੱਲੋਂ ਇਨਸਾਫ਼ ਦੇ ਲਈ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਉਸ ਸਮੇਂ ਦੀ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ (Morcha against the Punjab Government) ਲਗਾਇਆ ਗਇਆ ਸੀ, ਪਰ ਉਸ ਸਮੇਂ ਮੌਕੇ ‘ਤੇ ਮੌਜੂਦ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ‘ਤੇ ਗੋਲੀਆ ਚਲਾਈ ਗਈ ਅਤੇ ਇਸ ਦੌਰਾਨ ਕੁਝ ਸਿੱਖਾਂ ਦੀ ਸ਼ਹਾਦਤ ਹੋ ਗਈ ਸੀ, ਪਰ ਅੱਜ ਤੱਕ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਸਿੰਘ ਸ਼ਰਧਾਲੂਆਂ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਬਹਿਬਲਕਲਾਂ ਗੋਲੀਕਾਂਡ (Behbalkal Golikand) ਵਿੱਚ ਮਾਰੇ ਗਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਲੜਕੇ ਸੁਖਰਾਜ ਸਿੰਘ ਨਿਆਮੀ ਵਾਲਾ ਨੇ ਕਿਹਾ ਕਿ ਮੋਰਚੇ ਦੇ 11ਵੇਂ ਦਿਨ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ , ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦੇ ਨਾਲ-ਨਾਲ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਮੋਰਚੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਹੈ।
ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਸਰਕਾਰ ਤੋਂ ਮੰਗਾਂ ਮਨਵਾਏ ਬਿਨ੍ਹਾਂ ਮੋਰਚਾ ਸਮਾਪਤ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਿਆਸਤਦਾਨ ਉਨ੍ਹਾਂ ਦੇ ਧਰਨੇ ਵਿੱਚ ਸ਼ਾਮਲ ਹੋਏ ਸਨ, ਜਿੰਨ੍ਹਾਂ ਨੂੰ ਸਵਾਲ ਵੀ ਕੀਤੇ। ਉਨ੍ਹਾਂ ਕਿਹਾ ਜਦ ਤੱਕ ਇਨਸਾਫ਼ ਨਹੀਂ ਮਿਲਦਾ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਅੱਤਵਾਦ ਲਈ ਰਾਜਨੀਤਿਕ ਪਾਰਟੀਆਂ ਜਿੰਮੇਵਾਰ : ਮਨਿੰਦਰਜੀਤ ਬਿੱਟਾ