ਫਰੀਦਕੋਟ: ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਉਨ੍ਹਾਂ ਵੱਲੋਂ 2 ਘੰਟਿਆਂ ਲਈ ਬੱਸ ਅੱਡੇ ਬੰਦ ਕੀਤੇ ਗਏ 'ਤੇ ਫ਼ਰੀਦਕੋਟ ਵਿੱਚ ਵੀ ਮੁਲਾਜ਼ਮਾਂ ਵੱਲੋਂ ਬੱਸ ਅੱਡਾ ਬੰਦ ਰੱਖਿਆ ਗਿਆ।
ਦੂਜੇ ਪਾਸੇ ਫ਼ਰੀਦਕੋਟ ਵਿੱਚ ਦੂਜੀ ਗੱਲ ਨਿਕਲ ਕੇ ਇਹ ਸਾਹਮਣੇ ਆਈ ਕਿ ਬੱਸ ਅੱਡੇ ਦੇ ਵਿੱਚ ਪ੍ਰਸ਼ਾਸਨ ਵੱਲੋਂ ਜਨਤਕ ਨੋਟਿਸ ਲਾਏ ਗਏ ਹਨ। ਜਿਸ ਵਿੱਚ ਕਿਹਾ ਗਿਆ ਕਿ ਜੇਕਰ ਧਰਨਾਕਾਰੀ ਧਰਨਾ ਖਤਮ ਕਰ ਕੰਮ 'ਤੇ ਨਹੀਂ ਆਉਂਦੇ ਤਾਂ ਇਨ੍ਹਾਂ ਦੀ ਭਰਤੀ ਰੱਦ ਕੀਤੀ ਜਾਵੇ ਅਤੇ ਨਵੀਂ ਭਰਤੀ ਕੀਤੀ ਜਾਵੇ। ਜਿਸ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਵਿੱਚ ਸਰਕਾਰ ਪ੍ਰਤੀ ਰੋਸ਼ ਹੋਰ ਵੱਧ ਗਿਆ।
ਪੀ.ਆਰ.ਟੀ.ਸੀ ਤੇ ਪਨਬੱਸ ਕੱਚੇ ਮੁਲਾਜ਼ਮਾਂ 'ਤੇ ਪ੍ਰਸ਼ਾਸਨ ਦਾ ਵੱਡਾ ਐਕਸ਼ਨ ਇਸ ਮੌਕੇ ਗੱਲਬਾਤ ਕਰਦਿਆਂ ਹੋਇਆਂ ਆਗੂ ਧਰਮਿੰਦਰ ਸਿੰਘ ਅਤੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ ਉਨ੍ਹਾਂ ਨੂੰ ਪੱਕੇ ਕੀਤਾ ਜਾਵੇ ਅਤੇ 10 ਹਜ਼ਾਰ ਨਵੀਂ ਬੱਸ ਪਾਈ ਜਾਵੇ। ਜਿਸ ਅਧੀਨ ਉਨ੍ਹਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇੱਥੋਂ ਦੇ ਪ੍ਰਸ਼ਾਸਨ ਵੱਲੋਂ ਜਨਤਕ ਨੋਟਿਸ ਲਾਏ ਗਏ। ਜਿਸ ਦੀ ਉਹ ਨਿਖੇਧੀ ਕਰਦੇ ਹਨ। ਜਿਸ ਵਿੱਚ ਲਿਖਿਆ ਗਿਆ ਹੈ, ਇਹ ਕੱਚੇ ਮੁਲਾਜ਼ਮ ਜੇਕਰ ਵਾਪਸ ਨਹੀਂ ਆਉਂਦੇ ਤਾਂ ਉਨ੍ਹਾਂ ਨੂੰ ਕੱਢ ਕੇ ਨਵੇਂ ਰੱਖੇ ਜਾਣਗੇ। ਇਸ ਦਾ ਉਹ ਵਿਰੋਧ ਕਰਦੇ ਹਨ। ਜਦੋਂ ਤੱਕ ਓਹਨਾ ਦੀਆਂ ਮੰਗਾਂ ਨਹੀਂ ਮੰਨਿਆ ਜਾਂਦੀਆਂ ਤਾਂ ਸੰਘਰਸ਼ ਜਾਰੀ ਰਹੇਗਾ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਉ ਕੀਤਾ ਜਾਵੇਗਾ।ਦੱਸ ਦਈਏ ਕਿ ਇਸ ਮੌਕੇ ਪ੍ਰਦਰਸ਼ਨਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ। ਉਨ੍ਹਾਂ ਨੇ ਕਿਹਾ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਤਾਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਸਰਕਾਰ ਕੋਲੋਂ ਮੰਗ ਕਰਦੇ ਹਾਂ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ। ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਘੱਟ ਤਨਖਾਹਾਂ ਉਤੇ ਸਾਡੇ ਪਰਿਵਾਰਾਂ ਦਾ ਗੁਜ਼ਾਰਾ ਨਹੀਂ ਹੋ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਹਿੰਗਾਈ ਦਿਨੋ ਦਿਨ ਵੱਧਦੀ ਜਾ ਰਹੀ ਹੈ ਅਤੇ ਅਸੀਂ ਹੁਣ ਬਹੁਤ ਘੱਟ ਤਨਖਾਹ ਉਤੇ ਕੰਮ ਕਰ ਰਹੇ ਹਾਂ।
ਇਹ ਵੀ ਪੜ੍ਹੋ:- ਸ਼੍ਰੋਮਣੀ ਅਕਾਲੀ ਦਲ ਵਲੋਂ ਲਿਖੀ ਗਈ ਸੀ ਚਿੱਠੀ: ਗਰੇਵਾਲ