ਫ਼ਰੀਦਕੋਟ : ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਹਾਲ ਹੀ ਵਿੱਚ ਫ਼ਰੀਦਕੋਟ ਹਲਕਾ ਦੇ ਉਮੀਦਵਾਰ ਨੇ ਮਾਸਟਰ ਬਲਦੇਵ ਸਿੰਘ ਨੇ ਆਪਣਾ ਚੋਣ ਦਫ਼ਤਰ ਖੋਲ੍ਹਿਆ। ਪਾਰਟੀ ਪ੍ਰਧਾਨ ਸੁਖਪਾਲ ਖਹਿਰਾ ਉਦਘਾਟਨ ਲਈ ਇਥੇ ਪੁਜੇ। ਇਸ ਮੌਕੇ ਬਸਪਾ, ਸੀਪੀਆਈ , ਲੋਕ ਭਲਾਈ ਅਤੇ ਹੋਰਨਾਂ ਕਈ ਪਾਰਟੀਆਂ ਦੇ ਆਗੂ ਪਹੁੰਚੇ। ਦਫ਼ਤਰ ਦਾ ਉਦਘਾਟਨ ਕਰਨਮਗਰੋਂ ਸੁਖਪਾਲ ਖਹਿਰਾ ਨੇ ਆਪਣੇ ਵਰਕਰਾਂ ਨੂੰ ਸੰਬੋਧਨ ਕੀਤਾ ਅਤੇ ਪੰਜਾਬ ਏਕਤਾ ਪਾਰਟੀ ਅਤੇ ਪੰਜਾਬ ਡੈਮੋਕ੍ਰੇਟਿਕ ਅਲਾਂਇੰਸ ਲਈ ਵੋਟ ਮੰਗੇ। ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਨੂੰ ਬਚਾਉਣ ਲਈ ਰਵਾਇਤੀ ਪਾਰਟੀਆਂ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਉਨ੍ਹਾਂ ਵੱਲੋਂ ਸ਼ਹਿਰ ਦੇ ਵਿੱਚ ਇੱਕ ਮਾਰਚ ਵੀ ਕੱਢਿਆ ਗਿਆ।
ਮੀਡੀਆ ਨਾਲ ਗੱਲ ਕਰਦਿਆਂ ਖਹਿਰਾ ਨੇ ਕਿਹਾ ਕਿ ਪਿਛਲੇ 70 ਸਲਾਂ ਦੇ ਦੌਰਾਨ ਰਵਾਇਤੀ ਪਾਰਟੀਆਂ ਨੇ ਦੇਸ਼ ਦੀ ਜਨਤਾ ਨੂੰ ਲੁੱਟਿਆ ਹੈ। ਇਨ੍ਹਾਂ ਤੋਂ ਨਿਜਾਤ ਦਵਾਉਣ ਲਈ ਅਸੀਂ ਪੰਜਾਬ ਨੂੰ ਇੱਕ ਨਵਾਂ ਨਾਂਅ ਦਿੱਤਾ ਹੈ। ਜਿਸ ਦਾ ਨਾਂਅ ਪੰਜਾਬ ਡੈਮੋਕ੍ਰੇਟਿਕ ਅਲਾਂਇੰਸ ਹੈ। ਇਸ ਦੇ ਲਈ ਅਸੀਂ ਹੁਣ ਤੱਕ 8 ਉਮੀਦਵਾਰਾਂ ਦੇ ਨਾਂਅ ਐਲਾਨ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਇਹ ਵਿਸ਼ਵਾਸ ਹੈ ਕਿ ਪੰਜਾਬ ਦੀ ਜਨਤਾ ਸਾਡਾ ਸਾਥ ਜ਼ਰੂਰ ਦਵੇਗੀ।