ETV Bharat / state

Punjab Assembly elections 2022: 'ਆਪ' ਦੇ ਹਲਕਾ ਫਰੀਦਕੋਟ ਤੋਂ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨਾਲ ਖਾਸ ਗੱਲਬਾਤ

ਵਿਧਾਨ ਸਭਾ ਹਲਕਾ ਫਰੀਦਕੋਟ (Vidhan Sabha constituency Faridkot) ਤੋਂ ਆਮ ਆਦਮੀ ਪਾਰਟੀ ਵਲੋਂ ਗੁਰਦਿੱਤ ਸਿੰਘ ਸੇਖੋਂ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ। ਹਾਲਾਂਕਿ 2017 'ਚ ਵੀ ਗੁਰਦਿੱਤ ਸਿੰਘ ਸੇਖੋਂ ਨੇ ਆਮ ਆਦਮੀ ਪਾਰਟੀ ਵਲੋਂ ਫਰੀਦਕੋਟ ਹਲਕੇ ਤੋਂ ਚੋਣ ਲੜੀ ਸੀ ਪਰ ਉਹ ਕਾਂਗਰਸ ਦੇ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਹਾਰ ਗਏ ਸਨ।

'ਆਪ' ਦੇ ਹਲਕਾ ਫਰੀਦਕੋਟ ਤੋਂ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨਾਲ ਖਾਸ ਗੱਲਬਾਤ

author img

By

Published : Dec 10, 2021, 9:49 PM IST

ਫਰੀਦਕੋਟ : ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਨੂੰ ਲੈਕੇ ਹਰ ਪਾਰਟੀ ਵਲੋਂ ਤਿਆਰੀ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਵਲੋਂ ਵੀ ਪੂਰੀ ਸਰਗਰਮੀ ਦਿਖਾਈ ਜਾ ਰਹੀ ਹੈ। ਇਸ ਦੇ ਚੱਲਦਿਆਂ 'ਆਪ' ਵਲੋਂ 30 ਉਮੀਦਵਾਰਾਂ ਦੀ ਅੱਜ ਦੂਜੀ ਸੂਚੀ ਜਾਰੀ (Second list of 30 candidates released today) ਕਰ ਦਿੱਤੀ ਗਈ। ਇਸ ਤੋਂ ਪਹਿਲਾਂ 'ਆਪ' ਵਲੋਂ ਆਪਣੇ ਦਸ ਵਿਧਾਇਕਾਂ ਦੀ ਪਹਿਲੀ ਸੂਚੀ ਜਾਰੀ (First list of ten MLAs released) ਕਰਦਿਆਂ ਉਨ੍ਹਾਂ ਨੂੰ ਮੁੜ ਚੋਣ ਮੈਦਾਨ 'ਚ ਉਤਾਰਿਆ ਸੀ।

ਇਸ ਦੇ ਚੱਲਦਿਆਂ ਵਿਧਾਨ ਸਭਾ ਹਲਕਾ ਫਰੀਦਕੋਟ (Vidhan Sabha constituency Faridkot) ਤੋਂ ਆਮ ਆਦਮੀ ਪਾਰਟੀ ਵਲੋਂ ਗੁਰਦਿੱਤ ਸਿੰਘ ਸੇਖੋਂ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ। ਹਾਲਾਂਕਿ 2017 'ਚ ਵੀ ਗੁਰਦਿੱਤ ਸਿੰਘ ਸੇਖੋਂ ਨੇ ਆਮ ਆਦਮੀ ਪਾਰਟੀ ਵਲੋਂ ਫਰੀਦਕੋਟ ਹਲਕੇ ਤੋਂ ਚੋਣ ਲੜੀ ਸੀ ਪਰ ਉਹ ਕਾਂਗਰਸ ਦੇ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਹਾਰ ਗਏ ਸਨ।

'ਆਪ' ਦੇ ਹਲਕਾ ਫਰੀਦਕੋਟ ਤੋਂ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨਾਲ ਖਾਸ ਗੱਲਬਾਤ

ਇਸ ਵਾਰ ਮੁੜ 'ਆਪ' ਨੇ ਗੁਰਦਿੱਤ ਸਿੰਘ ਸੇਖੋਂ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਗੁਰਦਿੱਤ ਸਿੰਘ ਸੇਖੋਂ ਚੋਣਾਂ 'ਚ ਕਿਹੜੇ-ਕਿਹੜੇ ਮੁੱਦਿਆਂ ਨੂੰ ਲੈ ਕੇ ਲੋਕਾਂ ਕੋਲ ਜਾਣਗੇ ਅਤੇ ਜੇਕਰ ਲੋਕ ਉਹਨਾਂ ਨੂੰ ਜੇਤੂ ਬਣਾ ਦਿੰਦੇ ਹਨ ਤਾਂ ਉਹ ਪਹਿਲ ਕਿਹੜੇ ਕੰਮਾਂ ਨੂੰ ਦੇਣਗੇ, ਇਸ ਬਾਰੇ ਗੁਰਦਿੱਤ ਸਿੰਘ ਸੇਖੋਂ ਨਾਲ ਖਾਸ ਗੱਲਬਾਤ ਕੀਤੀ ਗਈ।

ਇਹ ਵੀ ਪੜ੍ਹੋ : ਕਰੋੜਾਂ ਰੁਪਏ ਲੈਕੇ ਕੀਤੇ ਗਏ ਵੱਡੇ ਅਫ਼ਸਰਾਂ ਦੇ ਤਬਾਦਲੇ : ਮਜੀਠੀਆ

ਉਹਨਾਂ ਕਿਹਾ ਕਿ ਉਹ ਹਲਕੇ ਅੰਦਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ, ਨਸ਼ਿਆਂ ਨੂੰ ਬੰਦ ਕਰਨ ਅਤੇ ਹਲਕੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲੱਬਧ ਕਰਵਾਉਣ ਨੂੰ ਪਹਿਲ ਦੇਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਸੂਬੇ ਦੇ ਲੋਕਾਂ ਦੀ ਸਿਰਫ਼ ਲੁੱਟ ਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਦਸ ਸਾਲ ਅਕਾਲੀ ਦਲ ਅਤੇ ਹੁਣ ਪੰਜ ਸਾਲ ਕਾਂਗਰਸ ਨੂੰ ਅਜਮਾ ਕੇ ਦੇਖ ਲਿਆ ਹੈ, ਪਰ ਲੋਕ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ (Upcoming Assembly Elections) 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਲੋਕ ਸੂਬੇ 'ਚ ਬਦਲਾਅ ਦੇਖਣਾ ਚਾਹੁੰਦੇ ਹਨ ਅਤੇ ਉਹ ਆਮ ਆਦਮੀ ਪਾਰਟੀ 'ਚ ਇਹ ਬਦਲਾਅ ਦੀ ਆਸ ਦੇਖਦੇ ਹਨ।

ਇਹ ਵੀ ਪੜ੍ਹੋ : ਮੇਰੇ 'ਤੇ ਲੱਗਾ ਆਰੋਪ ਸੱਚ ਸਾਬਿਤ ਹੁੰਦਾ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ: ਸੁੱਚਾ ਸਿੰਘ ਛੋਟੇਪੁਰ

ETV Bharat Logo

Copyright © 2024 Ushodaya Enterprises Pvt. Ltd., All Rights Reserved.