ਚੰਡੀਗੜ੍ਹ: ਪੰਜਾਬ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਤੇ ਕਿਸਾਨ ਆਪਣੀ ਫਸਲ ਲੈ ਕੇ ਦਾਣਾ ਮੰਡੀ ਪਹੁੰਚ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘੱਗਰ ਸਰਾਏ ਦੇ ਇੱਕ ਕਿਸਾਨ ਦੀ ਵੀਡੀਓ ਸਾਂਝੀ ਕਰਦਿਆਂ ਸ਼ਲਾਘਾ ਕੀਤੀ ਹੈ।
ਉਨ੍ਹਾਂ ਆਪਣੇ ਟਵਿੱਟਰ ਖਾਤੇ ਉੱਤੇ ਵੀਡੀਓ ਸਾਂਝੀ ਕਰਦਿਆਂ ਲਿਖਿਆ, "ਸਾਡੇ ਪਹਿਲੇ ਕਿਸਾਨ, ਘੱਗਰ ਸਰਾਏ ਦੇ ਕਰਨੈਲ ਸਿੰਘ ਦੀ ਵੀਡੀਓ ਸਾਂਝੀ ਕਰਦਿਆਂ ਖੁਸ਼ੀ ਹੋਈ ਜੋ ਕਣਕ ਦੀ ਖਰੀਦ ਦੀ ਸ਼ੁਰੂਆਤ ਦੀ ਨਿਸ਼ਾਨਦੇਹੀ ਕਰਦਿਆਂ ਅੱਜ ਮੰਡੀ ਵਿੱਚ ਪਹੁੰਚੇ। ਮੈਂ ਸਾਰੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਹਮੇਸ਼ਾਂ ਦੀ ਤਰ੍ਹਾਂ ਮੈਂ ਉਨ੍ਹਾਂ ਦੀ ਉਪਜ ਲਈ ਸਮੇਂ ਸਿਰ ਲਿਫਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਵਾਂਗਾ।"
ਉਨ੍ਹਾਂ ਇਸ ਵੀਡੀਓ ਰਾਹੀਂ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਉਹ ਉਨ੍ਹਾਂ ਦੀ ਉਪਜ ਲਈ ਸਮੇਂ ਸਿਰ ਲਿਫਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਉਣਗੇ।