ETV Bharat / state

ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨਹੀਂ ਮਿਲਿਆ ਮੁਆਵਜ਼ਾ: ਕਿਸਾਨ ਆਗੂ - Protest against Punjab Government

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (Bharti Kisan Union Ekta Sidhupur) ਵੱਲੋਂ ਬੀਤੇ ਕਈ ਦਿਨਾਂ ਤੋਂ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਫ਼ਤਰ (Office of the Deputy Commissioner, Faridkot) ਬਾਹਰ ਲਗਾਤਾਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨਹੀਂ ਮਿਲਿਆ ਮੁਆਵਜ਼ਾ

author img

By

Published : Jun 15, 2022, 12:18 PM IST

ਫਰੀਦਕੋਟ: ਕਰੀਬ ਡੇਢ ਸਾਲ ਤੱਕ ਚੱਲੇ ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਣ ਵਾਲੇ ਫਰੀਦਕੋਟ ਜ਼ਿਲ੍ਹੇ ਦੇ ਕਿਸਾਨਾਂ (Farmers of Faridkot district) ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ (Government of Punjab) ਵੱਲੋਂ ਹਾਲੇ ਤੱਕ ਮੁਆਵਜ਼ਾ ਜਾਰੀ ਨਾ ਕੀਤੇ ਜਾਣ ਦੇ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (Bharti Kisan Union Ekta Sidhupur) ਵੱਲੋਂ ਬੀਤੇ ਕਈ ਦਿਨਾਂ ਤੋਂ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਫ਼ਤਰ (Office of the Deputy Commissioner, Faridkot) ਬਾਹਰ ਲਗਾਤਾਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਅੱਜ ਧਰਨੇ ਵਿਚ ਪਹੁੰਚੇ ਅਤੇ ਕਿਸਾਨਾਂ ਨੂੰ ਸੰਬੋਧਨ ਕੀਤਾ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੱਲੇਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਵਲੋਂ ਫਰੀਦਕੋਟ ਅਤੇ ਕੁਝ ਹੋਰ ਜ਼ਿਲ੍ਹਿਆਂ ਦੇ ਕਿਸਾਨ ਸੰਘਰਸ਼ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਮੇਂ ਅੱਖੋਂ ਪਰੋਖੇ ਕੀਤਾ ਗਿਆ ਹੈ ਜਿਸ ਤੋਂ ਸਾਫ਼ ਜਾਹਿਰ ਹੈ ਕਿ ਪੰਜਾਬ ਸਰਕਾਰ ਕਿਸਾਨ ਸੰਘਰਸ਼ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਅਤੇ ਹੋਰ ਅਹਿਮ ਕਿਸਾਨੀ ਮਸਲਿਆਂ ਦੇ ਹੱਲ ਲਈ ਸੰਜੀਦਾ ਨਹੀਂ ਹੈ।

ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨਹੀਂ ਮਿਲਿਆ ਮੁਆਵਜ਼ਾ

ਉਨ੍ਹਾਂ ਕਿਹਾ ਬੀਤੇ ਦਿਨੀ ਪ੍ਰਸ਼ਾਸ਼ਨਨਿਕ ਅਧਿਕਾਰੀਆਂ ਨਾਲ ਹੋਈ ਗੱਲਬਾਤ ਵਿੱਚ ਉਨ੍ਹਾਂ ਭਰੋਸਾ ਦਿਵਾਇਆ ਸੀ ਕਿ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਜਾਰੀ ਕਰਨ ਸਬੰਧੀ ਉਹ ਸਰਕਾਰ ਨਾਲ ਗੱਲ ਕਰ ਕੇ ਜਲਦ ਖਾਤਿਆਂ ਵਿੱਚ ਪੈਸੇ ਪੁਆ ਦੇਣਗੇ, ਪਰ ਕਈ ਦਿਨ ਬੀਤ ਜਾਣ ਬਾਅਦ ਵੀ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਪਹਿਲਾਂ ਫਰੀਦਕੋਟ ਜ਼ਿਲ੍ਹੇ ਦੇ ਸਿਰਫ 18 ਸ਼ਹੀਦ ਕਿਸਾਨਾਂ ਦੀਆਂ ਫਾਈਲਾਂ ਯੂਨੀਅਨ ਦੇ ਧਿਆਨ ਵਿੱਚ ਸਨ ਜੋ ਉਨ੍ਹਾਂ ਸਰਕਾਰ ਨੂੰ ਮੁਆਵਜੇ ਲਈ ਭੇਜੀਆਂ ਸਨ, ਪਰ ਜਦੋਂ ਤੋਂ ਉਨ੍ਹਾਂ ਧਰਨਾ ਲਗਾਇਆ ਤਾਂ ਕਈ ਹੋਰ ਕਿਸਾਨ ਸੰਘਰਸ਼ ਦੇ ਸ਼ਹੀਦਾਂ ਦੇ ਪਰਿਵਾਰ ਵੀ ਸਾਹਮਣੇ ਆਏ ਹਨ ਜਿੰਨਾਂ ਬਾਰੇ ਵੀ ਜਿਲ੍ਹਾ ਪ੍ਰਸ਼ਾਸ਼ਨ ਨੂੰ ਜਾਣੂ ਕਰਵਾਇਆ ਗਿਆ।

ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਕਿਸਾਨੀ ਮਸਲਿਆਂ ਦਾ ਜਲਦ ਹਲ ਕਰੇ ਨਹੀਂ ਤਾਂ ਜ਼ਿਲ੍ਹਾ ਪੱਧਰ ਦਾ ਇਹ ਸੰਘਰਸ਼ ਸੂਬਾ ਪੱਧਰੀ ਬਣਦੇ ਦੇਰ ਨਹੀਂ ਲੱਗਣੀ। ਸੂਬੇ ਅੰਦਰ ਝੋਨੇ ਦੀ ਲਵਾਈ ਦੇ ਰੇਟ ਨੂੰ ਲੈ ਕਿ ਕਈ ਪਿੰਡਾਂ ਦੇ ਕਿਸਾਨਾਂ ਵੱਲੋਂ ਮਜ਼ਦੂਰਾਂ ਖ਼ਿਲਾਫ਼ ਪਾਏ ਜਾ ਰਹੇ ਮਤਿਆਂ ਬਾਰੇ ਪੁੱਛੇ ਸਵਾਲ ‘ਤੇ ਡੱਲੇਵਾਲਾ ਨੇ ਕਿਹਾ ਕਿ ਕਿਸਾਨ ਸੰਘਰਸ਼ ਵਿੱਚ ਮਜਦੂਰ ਵਰਗ ਨੇ ਕਿਸਾਨਾਂ ਦਾ ਸਾਥ ਦਿੱਤਾ ਸੀ ਇਸ ਨੂੰ ਝੁਠਲਾਇਆ ਨਹੀਂ ਜਾ ਸਕਦਾ, ਅਤੇ ਇਸ ਗੱਲ ਨੂੰ ਵੀ ਨਹੀਂ ਝੁਠਲਾਇਆ ਜਾ ਸਕਦਾ ਕਿ ਕਿਸਾਨ ਅਤੇ ਮਜ਼ਦੂਰ ਦਾ ਰਿਸ਼ਤਾ ਬੜਾ ਮਜ਼ਬੂਤ ਅਤੇ ਅਹਿਮ ਹੈ। ਇਸ ਲਈ BKU ਸਿੱਧੂਪੁਰ ਕਿਸੇ ਵੀ ਹਾਲ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਵਿੱਚ ਕੋਈ ਵੀ ਪਾੜਾ ਨਹੀਂ ਪੈਣ ਦੇਵੇਗੀ।

ਇਹ ਵੀ ਪੜ੍ਹੋ: Prices of vegetables: ਸਬਜੀਆਂ ਹੋਈਆਂ ਮਹਿੰਗੀਆਂ, ਜਾਣੋ ਅੱਜ ਦਾ ਰੇਟ

ETV Bharat Logo

Copyright © 2025 Ushodaya Enterprises Pvt. Ltd., All Rights Reserved.