ਫਰੀਦਕੋਟ : ਸੂਬੇ ਦੀ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਜਲਾਲਾਬਾਦ ਦੀ ਅਨਾਜ ਮੰਡੀ ਵਿੱਚ ਸੀਜ਼ਨ ਸ਼ੁਰੂ ਹੁੰਦੇ ਹੀ ਪ੍ਰਤੀ ਵਾਹਨ ਦੇ ਹਿਸਾਬ ਨਾਲ ਗੁੰਡਾ ਪਰਚੀ ਦੀ ਕੀਮਤ ਤੈਅ ਕਰ ਦਿੱਤੀ ਗਈ ਹੈ । ਅਜਿਹੇ ਵਿੱਚ ਆੜਤੀਆਂ ਵੱਲੋਂ ਕਣਕ ਦੀ ਖ਼ਰੀਦਾਰੀ ਰੋਕ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ ਗੁੰਡਾ ਪਰਚੀ ਦੀ ਕੀਮਤ ਤੈਅ ਕਰਨ ਪਿਛੇ ਗੁੰਡਾ ਡੀਲ ਦੱਸੀ ਜਾ ਰਹੀ ਹੈ, ਜਿਸ ਨਾਲ ਆੜ੍ਹਤੀਏ ਅਤੇ ਕਿਸਾਨ ਡਰੇ ਹੋਏ ਹਨ। ਆਪਣੀ ਫਸਲ ਲੈ ਕੇ ਮੰਡੀ ਵਿੱਚ ਪਹੁੰਚੇ ਕਿਸਾਨਾਂ ਦਾ ਕਹਿਣਾ ਕਿ ਉਨ੍ਹਾਂ ਕੋਲੋਂ ਜਬਰਨ ਵਸੂਲੀ ਲਈ ਪ੍ਰਤੀ ਟਰਾਲੀ ਇੱਕ ਹਜ਼ਾਰ ਰੁਪਏ ਤੇ ਪ੍ਰਤੀ ਟਰੱਕ 2500 ਰੁਪਏ ਵਸੂਲ ਕੀਤੇ ਗਏ ਹਨ, ਜਿਸ ਕਾਰਨ ਕਿਸਾਨਾਂ ਨੂੰ ਨੁਕਸਾਨ ਹੋ ਰਿਹਾ ਹੈ।
ਜਦੋਂ ਇਸ ਮਾਮਲੇ ਵਿੱਚ ਪ੍ਰਸ਼ਾਸਨਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਜਲਾਲਾਬਾਦ ਦੇ ਐੱਸਡੀਐੱਮ ਨੇ ਜਾਂਚ ਕਰਵਾਏ ਜਾਣ ਦੀ ਗੱਲ ਕਹੀ ਅਤੇ ਕਿਹਾ ਕਿ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ।