ETV Bharat / state

ਬਰਸਾਤੀ ਪਾਣੀ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ, ਸੈਂਕੜੇ ਏਕੜ ਫਸਲ ਹੋਈ ਖ਼ਰਾਬ

ਲਗਾਤਾਰ 2 ਦਿਨਾਂ ਤੋਂ ਪੈ ਰਹੇ ਮੀਂਹ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਨਥਲ ਵਾਲਾ ਦੇ ਕਿਸਾਨਾਂ ਦੀ ਸੈਂਕੜੇ ਏਕੜ ਝੋਨੇ ਅਤੇ ਹਰੇ ਚਾਰੇ ਦੀ ਫ਼ਸਲ ਡੋਬ ਦਿੱਤੀ ਹੈ। ਕਿਸਾਨਾਂ ਨੇ ਕਿਹਾ ਕਿ ਹਰ ਸਾਲ ਉਨ੍ਹਾਂ ਦੀਆਂ ਫ਼ਸਲਾਂ ਵਿੱਚ ਪਾਣੀ ਭਰ ਜਾਂਦਾ ਹੈ ਅਤੇ ਫ਼ਸਲ ਦਾ ਨੁਕਸਾਨ ਹੁੰਦਾ ਹੈ।

author img

By

Published : Sep 5, 2020, 5:26 PM IST

rain water inundates crops of Nathal Wala farmers
ਬਰਸਾਤੀ ਪਾਣੀ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ, ਸੈਂਕੜੇ ਏਕੜ ਫਸਲ ਹੋਈ ਖ਼ਰਾਬ

ਫ਼ਰੀਦਕੋਟ: ਜਿੱਥੇ 2 ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਇਸ ਮੀਂਹ ਨੇ ਉਨ੍ਹਾਂ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ, ਜਿੰਨ੍ਹਾਂ ਦੀਆਂ ਜ਼ਮੀਨਾਂ ਨੀਵੀਆਂ ਹਨ ਅਤੇ ਬਰਸਾਤੀ ਪਾਣੀ ਦੇ ਨਿਕਾਸ ਦਾ ਕੋਈ ਹੱਲ ਨਹੀਂ ਹੈ। ਇਸੇ ਤਰ੍ਹਾਂ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਨਥਲ ਵਾਲਾ ਦੇ ਕਿਸਾਨਾਂ ਦੀ ਸੈਂਕੜੇ ਏਕੜ ਝੋਨੇ ਅਤੇ ਹਰੇ ਚਾਰੇ ਦੀ ਫ਼ਸਲ ਮੀਂਹ ਦੇ ਪਾਣੀ ਵਿੱਚ ਡੁੱਬ ਚੁੱਕੀ ਹੈ।

ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੀ ਜ਼ਮੀਨ ਨੂੰ ਕਰੀਬ 7 ਪਿੰਡਾਂ ਤੋਂ ਬਰਸਾਤੀ ਪਾਣੀ ਮਾਰ ਕਰਦਾ ਹੈ। ਉਨ੍ਹਾਂ ਦੱਸਿਆ ਕਿ ਹਰ ਸਾਲ ਉਨ੍ਹਾਂ ਦੀਆਂ ਫ਼ਸਲਾਂ ਵਿੱਚ ਪਾਣੀ ਭਰ ਜਾਂਦਾ ਹੈ ਅਤੇ ਫ਼ਸਲ ਦਾ ਨੁਕਸਾਨ ਹੁੰਦਾ ਹੈ।

ਉਨ੍ਹਾਂ ਦੱਸਿਆ ਕਿ ਨਾ ਤਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਾ ਹੀ ਸਰਕਾਰ ਉਨ੍ਹਾਂ ਦੀ ਮਦਦ ਕਰਦੀ ਹੈ। ਇਸ ਵਾਰ ਵੀ ਮੀਂਹ ਦੇ ਪਾਣੀ ਨਾਲ ਉਨ੍ਹਾਂ ਦੀ ਝੋਨੇ ਦੀ ਪੱਕੀ ਫ਼ਸਲ ਜੋ ਕਰੀਬ 15 ਦਿਨਾਂ ਬਾਅਦ ਕੱਟਣ ਵਾਲੀ ਸੀ ਵਿੱਚ ਬਹੁਤ ਪਾਣੀ ਭਰ ਗਿਆ ਹੈ, ਜਿਸ ਨਾਲ ਫਸਲ ਪੁਰੀ ਤਰ੍ਹਾਂ ਨਸ਼ਟ ਹੋ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਖਰਾਬ ਹੋਈਆਂ ਫ਼ਸਲਾਂ ਦਾ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਬਰਸਾਤੀ ਪਾਣੀ ਦੇ ਪੱਕੇ ਨਿਕਾਸ ਦਾ ਪ੍ਰਬੰਧ ਕੀਤਾ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.