ਫ਼ਰੀਦਕੋਟ: ਮੁਹੱਲਾ ਪ੍ਰੇਮ ਨਗਰ ਵਿੱਚੋਂ ਲੰਘਦੀ ਸਿੱਖਾਂ ਵਾਲਾ ਰੋਡ 'ਤੇ ਇੱਕ ਅਵਾਰਾ ਪਸ਼ੂ ਦੇ ਅਚਾਨਕ ਮੋਟਰਸਾਈਕਲ ਦੇ ਅੱਗੇ ਆਉਣ ਕਾਰਨ ਵਾਪਰੇ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਜਦਕਿ ਉਸਦਾ ਪਤੀ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਹੈ। ਮੋਟਰਸਾਈਕਲ ਸਵਾਰ ਰੋਜਾਨਾ ਦੀ ਤਰ੍ਹਾਂ ਆਪਣੇ ਮੋਟਰਸਾਈਕਲ 'ਤੇ ਸਵੇਰੇ ਆਪਣੀ ਪਤਨੀ ਨੂੰ ਬੱਸ ਅੱਡੇ ’ਤੇ ਛੱਡਣ ਜਾ ਰਿਹਾ ਸੀ।
ਉਹ ਸਮੇਂ ਮੁਹੱਲਾ ਪ੍ਰੇਮ ਨਗਰ ਵਿਖੇ ਮਹਿੰਦਰ ਬੈਂਕੂਇਟ ਹਾਲ ਕੋਲ ਪੁੱਜਿਆ ਤਾਂ ਅਚਾਨਕ ਸੜਕ 'ਤੇ ਆ ਕੇ ਅਵਾਰਾ ਪਸ਼ੂ ਮੋਟਰਸਾਈਕਲ ਨਾਲ ਟਕਰਾਇਆ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਜਖਮੀ ਹਾਲਤ ਵਿੱਚ ਪਹਿਲਾਂ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਅਤੇ ਫਿਰ ਇਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ, ਜਿੱਥੇ ਮੋਟਰਸਾਈਕਲ ਜੇਰੇ ਇਲਾਜ਼ ਹੈ ਅਤੇ ਉਸ ਦੀ ਪਤਨੀ ਮੌਤ ਹੋ ਗਈ ਹੈ।
ਹਾਦਸੇ ਤੋਂ ਬਾਅਦ ਮੌਕੇ 'ਤੇ ਪੁੱਜੇ ਸਮਾਜ ਸੇਵੀ ਨਰਿੰਦਰ ਕੁਮਾਰ ਰਾਠੋਰ ਨੇ ਦੱਸਿਆ ਕਿ ਸ਼ਹਿਰ ਦਾ ਕੋਈ ਹਿੱਸਾ ਅਜਿਹਾ ਨਹੀਂ ਜਿੱਥੇ ਅਵਾਰਾ ਪਸ਼ੂ ਹਰਲ ਹਰਲ ਕਰਦੇ ਫਿਰਦੇ ਨਾ ਹੋਣ, ਪਰ ਪ੍ਰੇਮ ਨਗਰ ਇਲਾਕੇ ਦੀ ਤਾਂ ਬਹੁਤ ਹੀ ਬੁਰੀ ਹਾਲਤ ਹੈ। ਉਨ੍ਹਾਂ ਦੱਸਿਆ ਕਿ ਇੱਥੇ ਹਰ ਰੋਜ ਹੀ ਕੋਈ ਨਾ ਕੋਈ ਹਾਦਸਾ ਵਾਪਰਦਾ ਰਹਿੰਦਾ ਹੈ। ਇਸ ਨੂੰ ਲੈ ਕੇ ਪ੍ਰਸ਼ਾਸ਼ਨ ਨੂੰ ਵਾਰ-ਵਾਰ ਕੀਤੀਆਂ ਜਾ ਰਹੀਆਂ ਅਪੀਲਾਂ-ਦਲੀਲਾਂ ਦਾ ਕੋਈ ਅਸਰ ਨਹੀਂ ਹੋ ਰਿਹਾ।
ਉਨ੍ਹਾਂ ਕਿਹਾ ਕਿ ਲੋਕਾਂ ਤੋਂ ਕਰੋੜਾਂ ਰੁਪਿਆ ਗਊ ਟੈਕਸ ਦੇ ਨਾਮ ’ਤੇ ਵਸੂਲਣ ਦੇ ਬਾਵਜੂਦ ਸਰਕਾਰ ਵੱਲੋਂ ਇਸ ਗੰਭੀਰ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਨਹੀਂ ਦਵਾਈ ਜਾ ਰਹੀ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਵਿੱਚ 2-3 ਗਊਸ਼ਾਲਾਵਾਂ ਹੋਣ ਦੇ ਬਾਵਜੂਦ ਅਵਾਰਾ ਪਸ਼ੂ ਪੂਰੇ ਸ਼ਹਿਰ ਵਿੱਚ ਘੁੰਮ ਰਹੇ ਹਨ।
ਇਹ ਵੀ ਪੜ੍ਹੋ: ਨਵਜੋਤ ਸਿੰਘ ਸਿੱਧੂ ਨੇ ਅਜੇ ਤੱਕ ਨਹੀਂ ਖਾਧੀ ਜੇਲ੍ਹ ਦੀ ਦਾਲ ਰੋਟੀ ! ਸਿੱਧੂ ਦੇ ਵਕੀਲ ਦਾ ਵੱਡਾ ਬਿਆਨ