ਫਰੀਦਕੋਟ: ਪੰਜਾਬ ਰੋਡਵੇਜ਼ ਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਲਗਾਤਾਰ ਪੱਕੇ ਹੋਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਫਰੀਕਦਕੋਟ ਵਿਖੇ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪੀਆਰਟੀਸੀ ਅਤੇ ਪਨਬੱਸ ਅਧੀਨ ਕੱਟੇ ਕਾਮੇ ਤੌਰ ’ਤੇ ਕੰਮ ਕਰ ਰਹੇ ਹਨ। ਇਸਦੇ ਬਾਵਜੁਦ ਵੀ ਉਨ੍ਹਾਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ ਹੈ। 27 ਡੀਪੂਆ ਦੇ ਅਧੀਨ 4000 ਦੇ ਕਰੀਬ ਕੱਚੇ ਮੁਲਾਜ਼ਮ ਕੰਮ ਕਰ ਰਹੇ ਹਨ ਇਹ ਮੁਲਾਜ਼ਮ ਤਕਰੀਬਨ 10 ਤੋਂ 12 ਸਾਲਾਂ ਤੋਂ ਕੰਮ ਕਰ ਰਹੇ ਹਨ। ਇਸਦੇ ਬਾਵਜੁਦ ਵੀ ਸਰਕਾਰ ਵੱਲੋਂ ਉਨ੍ਹਾਂ ਨੂੰ ਅਣਗੌਲਿਆ ਜਾ ਰਿਹਾ ਹੈ।
'ਸਾਡੇ ਨਾਲ ਕੀਤੀ ਜਾ ਰਹੀ ਹੈ ਧੱਕੇਸ਼ਾਹੀ'
ਇਸ ਮੌਕੇ ਪੀਆਰਟੀਸੀ ਯੂਨੀਅਨ ਦੇ ਪ੍ਰਧਾਨ ਰਜਿੰਦਰ ਕੁਮਾਰ ਨੇ ਕਿਹਾ ਕਿ ਉਹ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਪੀਆਰਟੀਸੀ ਅਧੀਨ ਕੱਚੇ ਮੁਲਾਜ਼ਮ ਤਹਿਤ ਕੰਮ ਕਰ ਰਹੇ ਹਨ। ਪਰ ਅਜੇ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ ਹੈ। ਇੱਕ ਪਾਸੇ ਸਰਕਾਰਾਂ ਦੇ ਸਰਕਾਰੀ ਮੁਲਾਜ਼ਮ 50 ਹਾਜ਼ਰ ਤਨਖਾਹਾਂ ਲੈ ਰਹੇ ਹਨ ਅਤੇ ਉਨ੍ਹਾਂ ਨੂੰ ਘੱਟ ਤਨਖਾਹ ਦੇ ਕੇ ਵੱਧ ਕੰਮ ਕਰਾਇਆ ਜਾ ਰਿਹਾ ਹੈ।
ਪ੍ਰਦਰਸ਼ਨਕਾਰੀਆਂ ਨੇ ਦਿੱਤੀ ਸਰਕਾਰ ਨੂੰ ਚਿਤਾਵਨੀ
ਪੀਆਰਟੀਸੀ ਯੂਨੀਅਨ ਦੇ ਪ੍ਰਧਾਨ ਰਜਿੰਦਰ ਕੁਮਾਰ ਨੇ ਕਿਹਾ ਕਿ ਠੇਕੇਦਾਰੀ ਸਿਸਟਮ ਬੰਦ ਕਰਕੇ ਬਰਾਬਰ ਕੰਮ ਬਰਾਬਰ ਤਨਖਾਹ ਤਹਿਤ ਉਨ੍ਹਾਂ ਨੂੰ ਪੱਕੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਲਗਾਤਾਰੀ ਪ੍ਰਾਈਵੇਟ ਬੱਸਾਂ ਦੇ ਮਾਲਕਾਂ ਵੱਲੋਂ ਬੱਸਾਂ ਭਰ-ਭਰ ਕੇ ਲਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਸਿਰਫ਼ ਪੰਜਾਬ 25 ਸਵਾਰੀਆਂ ਦਾ ਕਿਹਾ ਗਿਆ ਹੈ ਅਤੇ ਨਾਲ ਹੀ ਸਰਕਾਰ ਵੱਲੋਂ ਔਰਤਾਂ ਦਾ ਫ੍ਰੀ ਕੀਤਾ ਗਿਆ ਹੈ। ਜੇਕਰ ਉਹ ਬੱਸ ਨਹੀਂ ਰੋਕਦੇ ਤਾਂ ਉਨ੍ਹਾਂ ਨੂੰ ਬੁਰਾ ਭਲਾ ਕਿਹਾ ਜਾਂਦਾ ਹੈ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੀਡਰਾਂ ਦੇ ਘਰਾਂ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜੋ: ਬੇਅਦਬੀ ਮੁੱਦੇ ’ਤੇ ਸਿੱਧੂ ਦਾ ਹੁਣ ਕੈਪਟਨ ਦੇ ਨਾਲ ਬਾਦਲਾਂ 'ਤੇ 'ਵੀਡੀਓ ਅਟੈਕ' !