ਜੈਤੋ: ਫ਼ਰੀਦਕੋਟ ਦੇ ਕਸਬਾ ਜੈਤੋ ਵਿੱਚ ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਉਹ ਦਿਨ-ਦਿਹਾੜੇ ਕਿਸੇ ਨੂੰ ਵੀ ਆਪਣਾ ਨਿਸ਼ਾਨਾ ਬਣਾ ਅਸਾਨੀ ਦੇ ਨਾਲ ਨਿਕਲ ਜਾਂਦੇ ਹਨ। ਤਾਜ਼ਾ ਮਾਮਲੇ ਮੁਤਾਬਕ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਇੱਕ ਦੁਕਾਨਦਾਰ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਅਤੇ ਪਿਸਤੌਲ ਦਾ ਡਰ ਵਿਖਾ ਕੇ ਉਸ ਤੋਂ ਨਗਦੀ ਲੁੱਟ ਕੇ ਫ਼ਰਾਰ ਵੀ ਹੋ ਗਏ। ਇਹ ਸਾਰੀ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ 'ਚ ਕੈਦ ਹੋ ਗਈ।
ਮੁੱਖ ਮੰਤਰੀ ਨੇ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਨੂੰ ਮੁੱਖ ਸੂਚਨਾ ਕਮਿਸ਼ਨਰ ਕੀਤਾ ਨਿਯੁਕਤ
ਲੁੱਟ ਦਾ ਸ਼ਿਕਾਰ ਹੋਏ ਕਰਿਆਨਾ ਸਟੋਰ ਦੇ ਮਾਲਕ ਵਿਜੇ ਕੁਮਾਰ ਨੇ ਦੱਸਿਆ ਕਿ ਤਿੰਨ ਮੋਟਰਸਾਇਕਲ ਸਵਾਰ ਦੁਕਾਨ ਅੰਦਰ ਆਏ ਅਤੇ ਉਨ੍ਹਾਂ ਨੇ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ। ਵਿਜੇ ਨੇ ਦੱਸਿਆ ਕਿ ਲੁਟੇਰੇ 32 ਹਜ਼ਾਰ ਦੇ ਕਰੀਬ ਨਗਦੀ ਲੁੱਟ ਕੇ ਫ਼ਰਾਰ ਹੋ ਗਏ।
ਥਾਣਾ ਮੁਖੀ ਅਮਨਦੀਪ ਸਿੰਘ ਨੇ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਪੁਲਿਸ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੇੜੇ ਦੀਆਂ ਦੁਕਾਨਾਂ 'ਤੇ ਲੱਗੇ ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ ਅਤੇ ਲੁਟੇਰਿਆਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।