ਫਰੀਦਕੋਟ : ਜੈਤੋ ਦੇ ਮੋਰਚੇ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਨਾ ਜੋੜ ਮੇਲੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ ਅਤੇ ਕੀਤਰਤਨ ਅਤੇ ਢਾਡੀ ਦਰਬਾਰਾਂ ਦਾ ਆਯੋਜਨ ਕੀਤਾ ਗਿਆ। ਸ਼ਹੀਦੀ ਜੋੜ ਮੇਲੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਸ਼ਿਰਕਤ ਕੀਤੀ।
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੈਤੇ ਦੇ ਮੋਰਚੇ ਦੀ ਸਿੱਖ ਅਤੇ ਭਾਰਤੀ ਇਤਿਹਾਸ ਵਿੱਚ ਖ਼ਾਸ ਥਾਂ ਹੈ। ਇਹ ਮੋਰਚਾ ਅੰਗਰੇਜੀ ਸਾਮਰਾਜ ਵਿਰੁੱਧ ਲੱਗਿਆ ਸੀ ਅਤੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨੇ ਇਸ ਮੋਰਚੇ ਵਿੱਚ ਆਪਣੀ ਜਾਨ ਦੀ ਕੁਰਬਾਨੀ ਦਿੱਤੀ ਸੀ।
ਜੈਤੋ ਦੇ ਮੋਰਚੇ ਦੀ ਆ ਰਹੀ ਸ਼ਤਾਬਦੀ ਬਾਰੇ ਗੱਲ ਕਰਦੇ ਲੌਂਗੋਵਾਲ ਨੇ ਕਿਹਾ ਕਿ ਇਸ ਸਬੰਧ ਸ਼੍ਰੋਮਣੀ ਕਮੇਟੀ ਵੱਡੇ ਪੱਧਰ 'ਤੇ ਸਮਾਗਮ ਕਰਵਾਏਗੀ। ਇਨ੍ਹਾਂ ਸਮਗਾਮਾਂ ਦੀਆਂ ਤਿਆਰੀਆਂ ਲਈ ਕਮੇਟੀ ਦਾ ਵੀ ਗਠਨ ਕੀਤਾ ਜਾ ਚੁੱਕਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਈ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ।
ਇਹ ਵੀ ਪੜ੍ਹੋ : ਪੀਐੱਨਬੀ ਘੋਟਾਲਾ : ਸੁਰਪੀਮ ਕੋਰਟ ਨੇ ਬੈਂਕ ਦੇ ਸਾਬਕਾ ਐੱਮਡੀ ਦੀ ਜਾਇਦਾਦ ਦੀ ਕੁਰਕੀ ਤੋਂ ਕੀਤੀ ਮਨਾਹੀ