ETV Bharat / state

'PU ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਲੜੇਗਾ ਲੜਾਈ'

ਅਕਾਲੀ ਦਲ ਦੇ ਜਨਰਲ ਸਕੱਤਰ (General Secretary of Shiromani Akali Dal) ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਦੀ ਬਜਾਏ ਇਸ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ ਅਤੇ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਤੇ ਮੁਲਾਜ਼ਮਾਂ ਦੀਆਂ ਵਾਜਿਬ ਮੰਗਾਂ ਤੁਰੰਤ ਮੰਨਣੀਆਂ ਚਾਹੀਦੀਆਂ ਹਨ।

'PU ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਲੜੇਗਾ ਲੜਾਈ'
'PU ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਲੜੇਗਾ ਲੜਾਈ'
author img

By

Published : May 27, 2022, 7:21 AM IST

ਫਰੀਦਕੋਟ: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ (General Secretary of Shiromani Akali Dal) ਕਰਨੈਲ ਸਿੰਘ ਪੀਰਮੁਹੰਮਦ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Panjab University Chandigarh) ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਬਾਰੇ ਕੇਂਦਰ ਸਰਕਾਰ ਤੋਂ ਮੰਗੇ ਸੁਝਾਅ ‘ਤੇ ਪ੍ਰਤੀਕਿਰਿਆਂ ਦਿੰਦਿਆ ਕਿਹਾ ਕਿ ਪੰਜਾਬ ਯੂਨੀਵਰਸਿਟੀ (Panjab University Chandigarh) ਦਾ ਪੰਜਾਬ ਨਾਲ ਡੂੰਘਾ ਇਤਿਹਾਸ ਜੁੜਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੀ ਵੰਡ ਸਮੇਂ ਪੰਜਾਬ ਦੀ ਰਾਜਧਾਨੀ ਲਾਹੌਰ ਦੇ ਬਦਲੇ ਵਜੋਂ ਸਿਰਫ਼ ਪੰਜਾਬ ਨੂੰ ਇੱਕ ਪੰਜਾਬ ਯੂਨੀਵਰਸਿਟੀ (Panjab University Chandigarh) ਹੀ ਮਿਲੀ ਸੀ। ਜਿਹੜੀ ਬਾਅਦ ਵਿੱਚ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਸਥਾਪਿਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ (Panjab University Chandigarh) ਪੰਜਾਬ ਦਾ ਮਾਣ, ਸ਼ਾਨ ਤੇ ਮਹਾਨ ਵਿਰਸਾ ਹੈ। ਇਹ ਪੰਜਾਬ ਦੇ ਲੋਕਾਂ ਦੀਆਂ ਦਿਲੀ ਭਾਵਨਾਵਾਂ ਦੀ ਤਰਜਮਾਨੀ ਕਰਦੀ ਹੈ। ਇਸ ਨੂੰ ਕੇਂਦਰੀ ਯੂਨੀਵਰਸਿਟੀ (Panjab University Chandigarh) ਵਜੋਂ ਤਬਦੀਲ ਕਰਨਾ ਪੰਜਾਬ ਦੇ ਹਿੱਤਾਂ ਨਾਲ ਇੱਕ ਵੱਡਾ ਧੋਖਾ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Panjab University Chandigarh) ਦੀ ਮਹਾਨਤਾ ਸੰਸਾਰ ਭਰ ਫੈਲੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ (Central Government) ਨੇ ਪਹਿਲਾਂ ਹੀ ਪੰਜਾਬ ਦੀ ਰਾਜਧਾਨੀ, ਭਾਖੜਾ ਡੈਮ ਅਤੇ ਬਿਜਲੀ ਖੋਹ ਚੁੱਕਾ ਹੈ, ਪਰ ਹੁਣ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬ ਤੋਂ ਹਜ਼ਾਰਾਂ ਵਿਦਿਆਰਥੀ ਸਿੱਖਿਆਂ ਹਾਸਿਲ ਕਰਦੇ ਹਨ। ਉਸ ਨੂੰ ਖੋਹਣ ਦੀ ਤਿਆਰੀ ਵਿੱਚ ਹੈ।

'PU ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਲੜੇਗਾ ਲੜਾਈ'

ਉਨ੍ਹਾਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ (Panjab University Chandigarh) ਪੰਜਾਬ ਦਾ ਵਿਰਸਾ ਸੰਭਾਲੀ ਬੈਠੀ ਹੈ। ਇਸ ਕਰਕੇ ਪੰਜਾਬ ਯੂਨੀਵਰਸਿਟੀ ਦੇ ਸੈਨਿਟ ਤੇ ਸਿੰਡੀਕੇਟ ਮੈਂਬਰਾਂ ਤੇ ਸਮੂਹ ਪ੍ਰੋਫੈਸਰਾਂ ‘ਤੇ ਮੁਲਾਜ਼ਮਾਂ ਨੂੰ ਆਪਣੇ ਨਿੱਜੀ ਹਿੱਤਾਂ ਤੋਂ ਉੱਪਰ ਉੱਠਕੇ ਇਸ ਮਹਾਨ ਵਿਰਸੇ ਦੀ ਵਫਾਦਾਰੀ ਨਾਲ਼ ਕਦਰ ਕਰਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਦੀ ਬਜਾਏ ਇਸ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ ਅਤੇ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਤੇ ਮੁਲਾਜ਼ਮਾਂ ਦੀਆਂ ਵਾਜਿਬ ਮੰਗਾਂ ਤੁਰੰਤ ਮੰਨਣੀਆਂ ਚਾਹੀਦੀਆਂ ਹਨ।

ਇਸ ਤੋਂ ਇਲਾਵਾ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅੰਮ੍ਰਿਤਸਰ ਵਿਖੇ ਕੇਂਦਰੀ ਯੂਨੀਵਰਸਿਟੀ ਸਥਾਪਿਤ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ, ਪਰ ਪੰਜਾਬ ਨਾਲ ਜੁੜੀ ਹੋਈ ਵਿਰਸਾਤੀ ਪੰਜਾਬ ਯੂਨੀਵਰਸਿਟੀ (Panjab University Chandigarh) ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਨਹੀਂ ਕਰਨਾ ਚਾਹੀਦਾ ਸਗੋਂ ਇਸ ਦਾ ਵਾਈਸ ਚਾਂਸਲਰ ਪੰਜਾਬ ਤੋਂ ਹੋਣਾ ਲਾਜ਼ਮੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇਤਿਹਾਸਕ ਯੂਨੀਵਰਸਿਟੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ ਸੰਕਲਪ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਰਾਜ ਦੇ ਸਰਮਾਏ ਨੂੰ ਬਚਾਉਣ ਲਈ ਵੱਡੀ ਤੋ ਵੱਡੀ ਕੁਰਬਾਨੀ ਦੇਣ ਲਈ ਤਿਆਰ ਹਨ।

ਇਹ ਵੀ ਪੜ੍ਹੋ: ਪੰਜਾਬ ਦਾ ਇਹ ਕਿਸਾਨ ਪਿਛਲੇ 7 ਸਾਲਾਂ ਤੋਂ ਕਰ ਰਿਹਾ ਝੋਨੇ ਦੀ ਸਿੱਧੀ ਬਿਜਾਈ, ਮਿਲਿਆ ਇਹ ਸਨਮਾਨ...

ETV Bharat Logo

Copyright © 2024 Ushodaya Enterprises Pvt. Ltd., All Rights Reserved.