ਫ਼ਰੀਦਕੋਟ: ਭਾਰਤੀ ਜਨਤਾ ਪਾਰਟੀ ਦੇ ਸੂਬਾ ਉੱਪ-ਪ੍ਰਧਾਨ ਦਿਆਲ ਸਿੰਘ ਸੋਢੀ ਨੇ ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਤੰਜ ਕੱਸਦੇ ਹੋਏ ਕਿਹਾ ਕਿ ਲੱਗਦਾ ਹੈ ਕਿ ਉਹ ਚੋਣਾਂ ਤੱਕ ਬਾਕੀ ਰਹਿੰਦੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਜਾਣਗੇ। ਉਨ੍ਹਾਂ ਕਿਹਾ ਕਿ ਭਾਜਪਾ ਨੇ ਉਨ੍ਹਾਂ ਨੂੰ ਬਹੁਤ ਮਾਣ- ਸਮਨਾਮ ਦਿੱਤਾ ਸੀ ਪਰ ਨਵਜੋਤ ਸਿੱਧੂ ਭਾਜਪਾ ਛੱਡ ਕਾਂਗਰਸ ਵਿੱਚ ਸ਼ਾਮਲ ਹੋ ਗਏ। ਹੁਣ ਉਨ੍ਹਾਂ ਦੇ ਕਦੀ ਆਪ ਵਿੱਚ ਸ਼ਾਮਲ ਹੋਣ ਦੇ ਚਰਚੇ ਸਾਹਮਣੇ ਆ ਰਹੇ ਹਨ।
ਇਸ ਮੌਕੇ ਉਨ੍ਹਾਂ ਕਿਹਾ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ-ਭਾਜਪਾ ਗੜਜੋੜ ਦੀ ਸਾਂਝੀ ਸਰਕਾਰ ਬਣ ਜਾ ਰਹੀ ਹੈ। ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਪਰਖ ਲਿਆ ਹੈ ਅਤੇ ਕਾਂਗਰਸ ਦੇ ਝੂਠਾ ਨੂੰ ਵੀ ਪਰਖ ਲਿਆ ਹੈ। ਉਨ੍ਹਾਂ ਕਿਹਾ ਨਿਸ਼ਚਤ ਤੌਰ 'ਤੇ ਅਕਾਲੀ-ਭਾਜਪਾ ਗਠਜੋੜ ਪੰਜਾਬ ਵਿੱਚ ਅਗਲੀ ਸਰਕਾਰ ਬਣਾਏਗਾ।
ਇਹ ਵੀ ਪੜ੍ਹੋ : ਸ੍ਰੀ ਆਨੰਦਪੁਰ ਸਾਹਿਬ: ਚੰਗਰ ਇਲਾਕੇ ਦੇ ਲੋਕ ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ, ਸਤਲੁਜ ਕੰਢੇ ਝੁੱਗੀਆਂ ਪਾ ਕੇ ਰਹਿਣ ਨੂੰ ਮਜਬੂਰ
ਹਰਿਆਣਾ ਦੀ ਭਾਜਪਾ ਆਗੂ ਅਤੇ ਟਿਕ-ਟੌਕ ਸਟਾਰ ਸੋਨਾਲੀ ਫੋਗਾਟ ਵੱਲੋਂ ਇੱਕ ਸਰਕਾਰੀ ਅਧਿਕਾਰੀ ਦੀ ਕੀਤੀ ਗਈ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ 'ਤੇ ਸੋਢੀ ਨੇ ਕਿਹਾ ਉਹ ਇਸ ਘਟਨਾ ਦੀ ਨਿੰਦਾ ਕਰਦੇ ਹਨ। ਸਾਨੂੰ ਸਿਆਸੀ ਆਗੂਆਂ ਨੂੰ ਸ਼ਹਿਣਸ਼ੀਲਤਾ ਤੋਂ ਕੰਮ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਮਾਮਲਾ ਪਾਰਟੀ ਹਾਈ ਕਮਾਂਨ ਦੇ ਧਿਆਨ ਵਿੱਚ ਹੈ ਅਤੇ ਇਸ ਮਾਮਲੇ 'ਤੇ ਕੋਈ ਨਾ ਕੋਈ ਕਾਰਵਾਈ ਜ਼ਰੂਰ ਕੀਤੀ ਜਾਵੇਗੀ।