ਫ਼ਰੀਦਕੋਟ: ਸ਼ਹਿਰ ਵਿੱਚ ਸ਼੍ਰੋਮਣੀ ਅਕਾਲੀ ਦਲ ਮਾਨ, ਦਲ ਖ਼ਾਲਸਾ, ਅਕਾਲੀ ਦਲ ਯੂਨਾਇਟਡ ਸਮੇਤ ਸਿੱਖ ਜਥੇਬੰਦੀਆਂ ਵੱਲੋਂ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋਂ ਮਨਾਇਆ ਗਿਆ।
ਇਸ ਬਾਰੇ ਸਿੱਖ ਜੱਥੇਬੰਦੀਆਂ ਨੇ ਕਿਹਾ ਕਿ ਹਾਲੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲੀਆਂ। ਇਸ ਦੇ ਨਾਲ ਹੀ ਜਿਨ੍ਹਾਂ ਸਿੰਘਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਉਨ੍ਹਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਬਹਿਬਲਕਲਾਂ ਗੋਲੀਕਾਂਡ ਦੇ ਦੋਸ਼ੀਆਂ ਨੂੰ ਜ਼ਮਾਨਤਾਂ ਦੇਣ ਦੇ ਵਿਰੋਧ 'ਚ ਕਾਲੇ ਝੰਡੇ ਲਹਿਰਾਅ ਕੇ ਰੋਸ਼ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ: 73ਵਾਂ ਆਜ਼ਾਦੀ ਦਿਹਾੜਾ: ਆਜ਼ਾਦੀ ਘੁਲਾਟੀਆਂ ਨੇ ਸਨਮਾਨ ਲੈਣ ਤੋਂ ਕੀਤਾ ਇਨਕਾਰ
ਉੱਥੇ ਹੀ ਯੂਨਾਇਟਡ ਆਕਲੀ ਦਲ ਦੇ ਪ੍ਰਧਾਨ ਕੁਲਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਸਿੱਖਾਂ ਨੂੰ ਬੇਅਦਬੀ ਮਾਮਲੇ ਵਿੱਚ ਹਾਲੇ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਮੋਦੀ, ਬਾਦਲ, ਕੈਪਟਨ ਰਲੇ ਹੋਏ ਹਨ ਤੇ ਬਾਰਗਾੜੀ ਮੋਰਚੇ ਦੌਰਾਨ ਕਾਂਗਰਸ ਦੇ ਮੰਤਰੀਆਂ ਨੇ ਇਨਸਾਫ਼ ਦੇਣ ਦਾ ਵਿਸ਼ਵਾਸ ਦਿਵਾਇਆ ਸੀ ਪਰ ਹੁਣ ਤੱਕ ਇਨਸਾਫ਼ ਨਹੀਂ ਮਿਲਿਆ ਤੇ ਕੈਪਟਨ ਸਰਕਾਰ ਨੂੰ ਇਸ ਦਾ ਖਾਮਿਆਜ਼ਾ ਭੁਗਤਣਾ ਪੈਣਾ ਹੈ।