ETV Bharat / state

ਕੋਟਕਪੁਰਾ ਗੋਲੀਕਾਂਡ ਮਾਮਲਾ: SIT ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਮੁੜ ਤਲਬ - ਐਸਆਈਟੀ

ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਵਿਸ਼ੇਸ਼ ਜਾਂਚ ਟੀਮ ਨੇ ਸੈਣੀ ਨੂੰ ਕਿਹਾ ਹੈ ਕਿ ਕੋਟਕਪੂਰਾ ਗੋਲੀ ਕਾਂਡ ਵਿਚ ਫੋਨ ਦੀਆਂ ਹੋਈਆਂ ਰਿਕਾਰਡਿੰਗ ਦੀ ਪੜਤਾਲ ਕੀਤੀ ਜਾਣੀ ਹੈ। ਜਿਸ ਲਈ ਵਿਸ਼ੇਸ਼ ਜਾਂਚ ਟੀਮ ਨੇ ਸੈਣੀ ਨੂੰ 6 ਸਤੰਬਰ ਨੂੰ ਦਿੱਲੀ ਹਾਜਿਰ ਹੋਣ ਲਈ ਕਿਹਾ ਹੈ।

SIT ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਮੁੜ ਤਲਬ

author img

By

Published : Aug 31, 2021, 10:21 AM IST

ਫਰੀਦਕੋਟ: ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਐਸਆਈਟੀ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮੁੜ ਤਲਬ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਵਿਸ਼ੇਸ਼ ਜਾਂਚ ਟੀਮ ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਆਪਣੀ ਆਵਾਜ਼ ਦਾ ਨਮੂਨਾ ਦੇਣ ਲਈ ਦਿੱਲੀ ਵਿਖੇ ਤਲਬ ਕੀਤਾ ਹੈ। ਹਾਲਾਂਕਿ ਡੀਜੀਪੀ ਸੁਮੇਧ ਸੈਣੀ ਨੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਜਦੋਂ ਉਹ ਆਪਣੀ ਆਵਾਜ਼ ਦਾ ਨਮੂਨਾ ਦੇਣ ਜਾਣਗੇ ਤਾਂ ਵਿਸ਼ੇਸ਼ ਜਾਂਚ ਟੀਮ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ।

SIT ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਮੁੜ ਤਲਬ

ਸੂਤਰਾਂ ਤੋਂ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ ਵਿਸ਼ੇਸ਼ ਜਾਂਚ ਟੀਮ ਨੇ ਚਰਨਜੀਤ ਸ਼ਰਮਾ ਨੂੰ ਵੀ ਇਸ ਮਾਮਲੇ ਵਿੱਚ ਆਪਣੀ ਆਵਾਜ਼ ਦੇ ਨਮੂਨੇ ਦੇਣ ਲਈ ਦਿੱਲੀ ਦੀ ਸੀਐੱਫਐੱਲ ਲੈੱਬ ’ਚ ਬੁਲਾਇਆ ਹੈ। ਦੂਜੇ ਪਾਸੇ ਸੁਮੇਧ ਸੈਣੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦੇ ਕੇ ਆਪਣੀ ਗ੍ਰਿਫ਼ਤਾਰੀ ਦਾ ਖਦਸ਼ਾ ਜ਼ਾਹਿਰ ਕੀਤਾ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਵਿਸ਼ੇਸ਼ ਜਾਂਚ ਟੀਮ ਨੇ ਸੈਣੀ ਨੂੰ ਕਿਹਾ ਹੈ ਕਿ ਕੋਟਕਪੂਰਾ ਗੋਲੀ ਕਾਂਡ ਵਿਚ ਫੋਨ ਦੀਆਂ ਹੋਈਆਂ ਰਿਕਾਰਡਿੰਗ ਦੀ ਪੜਤਾਲ ਕੀਤੀ ਜਾਣੀ ਹੈ। ਜਿਸ ਲਈ ਵਿਸ਼ੇਸ਼ ਜਾਂਚ ਟੀਮ ਨੇ ਸੈਣੀ ਨੂੰ 6 ਸਤੰਬਰ ਨੂੰ ਦਿੱਲੀ ਹਾਜਿਰ ਹੋਣ ਲਈ ਕਿਹਾ ਹੈ।

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਸੁਮੇਧ ਸੈਣੀ ਆਪਣੀ ਲਾਈਵ ਡਿਟੈਕਟਰ ਕਰਵਾਉਣ ਤੋਂ ਮਨ੍ਹਾਂ ਕਰ ਦਿੱਤਾ ਸੀ। ਸੂਤਰਾਂ ਦਾ ਕਹਿਣਾ ਹੈ ਕਿ ਕੋਟਕਪੂਰਾ ਗੋਲੀਕਾਂਡ ਵਾਲੇ ਦਿਨ ਫਰੀਦਕੋਟ ਪ੍ਰਸ਼ਾਸਨ, ਡੀਜੀਪੀ, ਮੁੱਖ ਮੰਤਰੀ ਅਤੇ ਉੱਚ ਅਧਿਕਾਰੀਆਂ ਦਰਮਿਆਨ ਫੋਨ ’ਤੇ 52 ਵਾਰ ਗੱਲਬਾਤ ਹੋਈ ਸੀ ਅਤੇ ਕੋਟਕਪੂਰਾ ਗੋਲੀਕਾਂਡ ਦੀ ਪੜਤਾਲ ਕਰ ਰਹੀ ਜਾਂਚ ਜ਼ੀਮ ਨੂੰ ਉਸ ਦਿਨ ਦੀਆਂ ਫੋਨ ਰਿਕਾਰਡਿੰਗ ਮਿਲ ਗਈਆਂ ਹਨ।

ਇਹ ਵੀ ਪੜੋ: ਗ੍ਰਿਫ਼ਤਾਰੀ ਮਾਮਲੇ 'ਚ ਹਾਈਕੋਰਟ ਵਲੋਂ ਸੁਮੇਧ ਸੈਣੀ ਨੂੰ ਰਾਹਤ

ETV Bharat Logo

Copyright © 2025 Ushodaya Enterprises Pvt. Ltd., All Rights Reserved.