ਫ਼ਰੀਦਕੋਟ : ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ ਅਤੇ ਬਰਗਾੜੀ ਵਿਖੇ ਹੋਈ ਇਸ ਦੀ ਬੇਅਦਬੀ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ ਜਾਂਚ ਟੀਮ ਦੇ ਚੇਅਰਮੈਨ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ, ਆਈ.ਜੀ.ਪੀ ਬਾਰਡਰ ਰੇਂਜ, ਰਜਿੰਦਰ ਸਿੰਘ ਸੋਹਲ ਪੀ.ਪੀ.ਐਸ, ਏ.ਆਈ.ਜੀ, ਸੀ.ਆਈ ਪੰਜਾਬ, ਲਖਬੀਰ ਸਿੰਘ ਪੀ.ਪੀ.ਐਸ, ਡੀ.ਐਸ.ਪੀ ਭਿੱਖੀਵਿੰਡ, ਦਲਬੀਰ ਸਿੰਘ ਇੰਚ. ਸੀ.ਆਈ.ਏ ਸਟਾਫ਼ ਮਲੇਰਕੋਟਲਾ ਅਤੇ ਹੋਰ ਮੈਂਬਰ ਮਿਤੀ 1 ਸਤੰਬਰ ਦਿਨ ਬੁੱਧਵਾਰ ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਬਰਗਾੜੀ ਅਤੇ ਬਾਜਾਖਾਨਾ ਥਾਣਾ ਵਿਖੇ ਦੌਰਾ ਕਰਨਗੇ।
ਜੇਕਰ ਕੋਈ ਵਿਅਕਤੀ ਆਮ ਲੋਕਾਂ ਦੀ ਹਾਜ਼ਰੀ ਵਿਚ ਜਾਂ ਨਿੱਜੀ ਤੌਰ 'ਤੇ ਮਿਲ ਕੇ ਇਨ੍ਹਾਂ ਕੇਸਾਂ ਸੰਬੰਧੀ ਕੋਈ ਵੀ ਜਾਣਕਾਰੀ ਵਿਸ਼ੇਸ਼ ਜਾਂਚ ਟੀਮ ਨੂੰ ਦੇਣਾ ਚਾਹੁੰਦਾ ਤਾਂ ਉਹ ਉਕਤ ਥਾਵਾਂ 'ਤੇ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰਾਂ ਨੂੰ ਮਿਲ ਕੇ ਜਾਣਕਾਰੀ ਦੇ ਸਕਦਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਂ ਗੁਪਤ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ:ਬਿੱਟੂ ਦਾ ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂੰ ਨੂੰ ਵੱਡਾ ਚੈਲੰਜ਼
ਜ਼ਿਕਰਯੋਗ ਹੈ ਕਿ ਆਈਜੀ ਸੁਰਿੰਦਰਪਾਲ ਸਿੰਘ ਪਰਮਾਰ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਭੱਦੀ ਸ਼ਬਦਾਵਲੀ ਵਾਲੇ ਪੋਸਟਰਾਂ ਅਤੇ ਬਰਗਾੜੀ ਵਿਖੇ ਸ੍ਰੀ ਗੁਰੂ ਗਰੰਥ ਸਾਹਿਬ ਦੇ ਪਾਵਨ ਅੰਗਾਂ ਦੀ ਬੇਅਦਬੀ ਵਾਲੇ ਮਾਮਲਿਆਂ ਦੇ ਚਲਾਨ ਪਿਛਲੇ ਮਹੀਨੇ ਅਦਾਲਤ ਵਿੱਚ ਪੇਸ਼ ਕਰ ਦਿੱਤੇ ਸਨ ਅਤੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਚੋਰੀ ਵਾਲੇ ਮੁਕੱਦਮੇ ਦੀ ਤਫਤੀਸ਼ ਜਾਰੀ ਹੈ। ਇਸ ਸਬੰਧੀ SIT ਨੇ ਆਮ ਲੋਕਾਂ ਤੋਂ ਸਹਿਯੋਗ ਦੀ ਮੰਗ ਵੀ ਕੀਤੀ ਹੈ।