ਫਰੀਦਕੋਟ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਵਿਵਾਦਿਤ ਪੋਸਟਰ ਮਾਮਲੇ 'ਚ ਨਾਮਜ਼ਦ ਛੇ ਡੇਰਾ ਪ੍ਰੇਮੀਆਂ ਨੂੰ ਫਰੀਦਕੋਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਐਸਆਈਟੀ ਵੱਲੋਂ ਪੇਸ਼ ਕੀਤੇ ਗਏ ਚਲਾਨ ਦੀਆਂ ਕਾਪੀਆਂ ਮੁਲਜ਼ਮਾਂ ਨੂੰ ਸੌਂਪੀਆਂ ਗਈਆਂ ਅਤੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 17 ਅਗਸਤ ਨੂੰ ਤੈਅ ਕੀਤੀ ਗਈ ਹੈ।
ਇਸ ਸਬੰਧੀ ਜਾਣਕਰੀ ਦਿੰਦੇ ਹੋਏ ਬਚਾਅ ਪੱਖ ਦੇ ਵਕੀਲ ਵਿਨੋਦ ਮੋਂਗਾ ਨੇ ਕਿਹਾ ਕਿ ਦੋਨਾਂ ਮਾਮਲਿਆਂ 'ਚ ਸਾਰੇ ਛੇ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਜ਼ਾਬਤੇ ਅਨੁਸਾਰ ਸਾਰੇ ਮੁਲਜ਼ਮਾਂ ਨੂੰ ਐਸਆਈਟੀ ਵੱਲੋਂ ਦੋਨਾਂ ਮਾਮਲਿਆਂ ਨੂੰ ਲੈਕੇ ਅਦਾਲਤ 'ਚ ਪੇਸ਼ ਕੀਤੇ ਗਏ ਚਲਾਨ ਦੀਆਂ ਕਾਪੀਆਂ ਸੌਂਪੀਆਂ ਗਈਆਂ। ਉਨ੍ਹਾਂ ਦੱਸਿਆ ਕਿ ਹੁਣ ਇਨ੍ਹਾਂ ਦੋਵਾਂ ਮਾਮਲਿਆਂ 'ਚ ਅਗਲੀ ਸੁਣਵਾਈ 17 ਅਗਸਤ ਤੈਅ ਕੀਤੀ ਗਈ ਹੈ, ਜੋ ਦੋਸ਼ ਤੈਅ ਕਰਨ ਲਈ ਹੋਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜਿੰਨਾਂ ਦੋ ਡੇਰਾ ਪ੍ਰੇਮੀਆਂ ਪ੍ਰਦੀਪ ਸਿੰਘ ਅਤੇ ਨਿਸ਼ਾਨ ਸਿੰਘ ਦੀਆਂ ਜ਼ਮਾਨਤ ਅਰਜੀਆ ਸੈਸ਼ਨ ਕੋਰਟ 'ਚ ਲਗਾਈਆਂ ਗਈਆਂ ਸਨ, ਉਨ੍ਹਾਂ ਨੂੰ ਵਾਪਿਸ ਲੈਕੇ ਇਨਾ ਮਾਮਲਿਆ ਨਾਲ ਸਬੰਧਤ ਜੇ.ਐਮ.ਆਈ.ਸੀ ਅਦਾਲਤ 'ਚ ਲਗਾਈਆਂ ਗਈਆਂ ਹਨ। ਜਿਨ੍ਹਾਂ ਤੇ ਵੀ ਬਾਅਦ ਦੁਪਹਿਰ ਬਹਿਸ ਰੱਖੀ ਗਈ ਹੈ।
ਦੱਸ ਦੇਈਏ ਕਿ ਹੁਣ ਤੱਕ ਇੰਨਾਂ ਦੋਵੇਂ ਮਾਮਲਿਆਂ 'ਚ ਚਾਰ ਡੇਰਾ ਪ੍ਰੇਮੀਆਂ ਦੀ ਜ਼ਮਾਨਤ ਹੋ ਚੁੱਕੀ ਹੈ। ਜਦ ਕਿ ਦੋ ਡੇਰਾ ਪ੍ਰੇਮੀਆਂ ਦੀ ਪਹਿਲਾ ਲੱਗੀ ਜ਼ਮਾਨਤ ਅਰਜੀ ਰੱਦ ਹੋਣ ਤੋਂ ਬਾਅਦ ਸੈਸ਼ਨ ਕੋਰਟ 'ਚ ਲਗਾਈ ਗਈ ਸੀ। ਜਿਸ ਨੂੰ ਅਦਾਲਤ ਦੀ ਟਿੱਪਣੀ ਤੋਂ ਬਾਅਦ ਜ਼ਿਲ੍ਹਾ ਅਦਾਲਤ 'ਚ ਲਗਾਇਆ ਗਿਆ ਹੈ। ਅਜਿਹੇ 'ਚ ਜੇਕਰ ਇੰਨਾਂ ਦੋਵਾਂ ਡੇਰਾ ਪ੍ਰੇਮੀਆਂ ਨੂੰ ਵੀ ਅੱਜ ਜ਼ਮਾਨਤ ਮਿਲਦੀ ਹੈ ਤਾਂ ਸਾਰੇ ਡੇਰਾ ਪ੍ਰੇਮੀ ਜ਼ਮਾਨਤ 'ਤੇ ਜੇਲ੍ਹ ਵਿਚੋਂ ਬਾਹਰ ਆ ਸਕਣਗੇ।
ਇਹ ਵੀ ਪੜ੍ਹੋ:ਸਾਬਕਾ ਡੀਜੀਪੀ ਸੁਮੇਧ ਸੈਣੀ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਵਿਜੀਲੈਂਸ ਦੀ ਰੇਡ ਜਾਰੀ