ਫਰੀਦਕੋਟ: ਕੋਵਿਡ ਦੀ ਦੂਜੀ ਲਹਿਰ ਦੇ ਚਲਦੇ ਜਿਥੇ ਕਰੋਨਾ ਮਹਾਂਮਾਰੀ ਦੇ ਮਾਮਲੇ ਦਿਨੋ-ਦਿਨ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਇਸ ਨਾਲ ਮੌਤਾਂ ਦਾ ਅੰਕੜਾ ਵੀ ਦਿਨੋ-ਦਿਨ ਵੱਧਦਾ ਹੀ ਜਾ ਰਿਹਾ ਹੈ। ਇਸ ਤੋਂ ਇਲਾਵਾ ਸਫ਼ਾਈ ਕਰਮਚਾਰੀਆਂ ਦੀ ਪੰਜਾਬ ਭਰ ’ਚ ਚਲ ਰਹੀ ਹੜਤਾਲ ਕਾਰਨ ਬਾਜ਼ਾਰਾਂ ’ਚ ਸੜਕਾਂ ’ਤੇ ਲੱਗੇ ਕੂੜੇ ਦੇ ਢੇਰਾਂ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ।
ਉੱਥੇ ਹੀ ਇਸ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਸਮਾਜਸੇਵੀ ਸੰਸਥਾਵਾਂ ਤੇ ਡਾ. ਰਮਨਦੀਪ ਦੇ ਸਹਿਯੋਗ ਨਾਲ ਜੈਤੋ ਮੰਡੀ ’ਚ ਵੀਕਐਂਡ ਲੌਕਡਾਊਨ ਵਾਲੇ ਦਿਨ ਸ਼ਹਿਰ ਦੇ ਵੱਖ-ਵੱਖ ਸੜਕਾਂ ਅਤੇ ਬਜ਼ਾਰਾਂ ਨੂੰ ਸੈਨੀਟਾਈਜ਼ ਕੀਤਾ ਗਿਆ।
ਉਥੇ ਹੀ ਸਫ਼ਾਈ ਕਰਮਚਾਰੀਆਂ ਦੀ ਪੰਜਾਬ ਭਰ ’ਚ ਹੜਤਾਲ ਦੇ ਚਲਦਿਆਂ ਸੜਕਾਂ ’ਤੇ ਲੱਗੇ ਕੂੜੇ ਦੇ ਢੇਰਾਂ ’ਤੇ ਵੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਸਰਕਾਰ ਨੂੰ ਜਲਦ ਇਸ ਮਾਮਲੇ ਦਾ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਸ਼ਹਿਰ ਦੀ ਸਾਫ ਸਫ਼ਾਈ ਬਿਹਰਤ ਢੰਗ ਨਾਲ ਹੋ ਸਕੇ।