ਫ਼ਰੀਦਕੋਟ: ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਬੀਤੇ ਦਿਨੀਂ ਐੱਸਆਈਟੀ ਵੱਲੋਂ ਸੁਹੇਲ ਸਿੰਘ ਬਰਾੜ ਨਾਂਅ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਿਸ 'ਤੇ ਘਰ ਵਿੱਚ ਪੁਲਿਸ ਦੀ ਜਿਪਸੀ ਉਪਰ ਗੋਲੀਆਂ ਚਲਾ ਨਿਸ਼ਾਨ ਬਣਾ ਕੇ ਜਾਅਲੀ ਸਬੂਤ ਤਿਆਰ ਕਰਨ ਦਾ ਇਲਜ਼ਾਮ ਲਗਾਏ ਗਏ ਸਨ। ਇਸ ਵਿਅਕਤੀ ਨੂੰ ਮੈਡੀਕਲ ਕਰਵਾਉਣ ਦੇ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਅਦਾਲਤ ਵੱਲੋਂ ਉਸ ਨੂੰ 5 ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ।
ਹੁਣ 21 ਜੂਨ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੂਸਰੇ ਪਾਸੇ ਇਸ ਮਾਮਲੇ ਵਿੱਚ ਬਚਾਅ ਪੱਖ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਕਾਫੀ ਗਲ਼ਤ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਪਿਛਲੇ ਸਾਲ ਸੁਹੇਲ ਬਰਾੜ ਨੂੰ ਸਰਕਾਰੀ ਗਵਾਹ ਬਣਾਇਆ ਗਿਆ ਸੀ ਤੇ ਉਸ ਦੇ ਅਦਾਲਤ ਵਿੱਚ ਬਿਆਨ ਵੀ ਦਰਜ ਕਰਵਾਏ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਉਸ ਸਮੇਂ ਜਾਂਚ ਟੀਮ ਨੇ ਕਿਹਾ ਸੀ ਕਿ ਜਿਸ ਉੱਪਰ ਫਾਇਰਿੰਗ ਕਾਰ ਡੀਲਰ ਦੇ ਗੰਨਮੈਨ ਦੀ ਬੰਦੂਕ ਨਾਲ ਕੀਤੀ ਗਈ ਸੀ ਤੇ ਉਸ ਨੂੰ ਬਰਾਮਦ ਵੀ ਕਰ ਲਿਆ ਗਿਆ ਸੀ। ਪਰ ਹੁਣ ਐੱਸਆਈਟੀ ਦੇ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਫਾਇਰਿੰਗ ਸੁਹੇਲ ਬਰਾੜ ਵੱਲੋਂ ਕੀਤੀ ਗਈ ਹੈ ਅਤੇ ਇਸ ਮਾਮਲੇ ਵਿੱਚ ਉਸ ਦੀ ਲਾਇਸੈਂਸੀ ਰਫਲ ਵੀ ਕਬਜ਼ੇ ਵਿੱਚ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਦਾਲਤ ਵਿੱਚ ਕਾਰ ਡੀਲਰ ਉਸ ਦੇ ਮੈਨੇਜਰ ਅਤੇ ਗੰਨਮੈਨ ਦੇ ਬਿਆਨ ਪਹਿਲਾਂ ਹੀ ਦਰਜ ਹੋ ਚੁੱਕੇ ਹਨ।