ETV Bharat / state

ਹੁਲੱੜਬਾਜ਼ੀ ਕਰ ਰਹੇ ਨੌਜਵਾਨਾਂ ਨੂੰ ਰੋਕਿਆ ਤਾਂ ਕੱਚ ਦੀ ਬੋਤਲ ਮਾਰ ਕੇ ਵਿਅਕਤੀ ਨੂੰ ਕੀਤਾ ਗੰਭੀਰ ਜ਼ਖ਼ਮੀ - ਫਰੀਦਕੋਟ

ਪੀੜਤ ਵਿਅਕਤੀ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹਨਾਂ ਦੇ ਗੁਆਂਢ ਵਿੱਚ ਰਹਿੰਦੇ ਇੱਕ ਨੌਜਵਾਨ ਦੇ ਘਰ ਕੋਈ ਪ੍ਰੋਗਰਾਮ ਸੀ ਅਤੇ ਨੌਜਵਾਨਾਂ ਵੱਲੋਂ ਆਪਣੇ ਘਰ ਦੀ ਛੱਤ ਉੱਤੇ ਡੀਜੇ ਲਾ ਕੇ ਰਾਤ 12 ਵਜੇ ਤੱਕ ਹੁਲੱੜ-ਬਾਜ਼ੀ ਕੀਤੀ ਗਈ ਅਤੇ ਉਸ ਤੋਂ ਬਾਅਦ ਉਕਤ ਨੌਜਵਾਨਾਂ ਨੇ ਉਹਨਾਂ ਨੂੰ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨਾਂ ਸ਼ੁਰੂ ਕਰ ਦਿੱਤਾ।

Stopped the rioting youth then hit the glass bottle and seriously injured the person
ਹੁਲੱੜਬਾਜ਼ੀ ਕਰ ਰਹੇ ਨੌਜਵਾਨਾਂ ਨੂੰ ਰੋਕਿਆ ਤਾਂ ਕੱਚ ਦੀ ਬੋਤਲ ਮਾਰ ਕੇ ਵਿਅਕਤੀ ਨੂੰ ਕੀਤਾ ਗੰਭੀਰ ਜ਼ਖ਼ਮੀ
author img

By

Published : Jun 4, 2022, 2:38 PM IST

ਫਰੀਦਕੋਟ : ਫਰੀਦਕੋਟ ਵਿੱਚ ਦੇਰ ਰਾਤ ਜਨਮ ਦਿਨ ਦੀ ਪਾਰਟੀ ਮਨਾ ਰਹੇ ਕੁੱਝ ਨੌਜਵਾਨਾਂ ਉੱਤੇ ਗੁਆਂਢੀਆਂ ਨਾਲ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨ ਅਤੇ ਕੁੱਟਮਾਰ ਕਰ ਕੇ ਗੰਭੀਰ ਜ਼ਖ਼ਮੀ ਕਰਨ ਦੇ ਇਲਜ਼ਾਮ ਲਾਏ ਗਏ ਹਨ। ਪੀੜਤ ਪਰਿਵਾਰ ਦੇ ਬਿਆਨਾਂ ਉੱਤੇ ਮੁਕੱਦਮਾਂ ਦਰਜ ਕਰ ਕੇ ਫਰੀਦਕੋਟ ਪੁਲਿਸ ਵੱਲੋਂ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ।

ਜਾਣਕਾਰੀ ਦਿੰਦਿਆ ਪੀੜਤ ਵਿਅਕਤੀ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹਨਾਂ ਦੇ ਗੁਆਂਢ ਵਿੱਚ ਰਹਿੰਦੇ ਇੱਕ ਨੌਜਵਾਨ ਦੇ ਘਰ ਕੋਈ ਪ੍ਰੋਗਰਾਮ ਸੀ ਅਤੇ ਨੌਜਵਾਨਾਂ ਵੱਲੋਂ ਆਪਣੇ ਘਰ ਦੀ ਛੱਤ ਉੱਤੇ ਡੀਜੇ ਲਾ ਕੇ ਰਾਤ 12 ਵਜੇ ਤੱਕ ਹੁਲੱੜ-ਬਾਜ਼ੀ ਕੀਤੀ ਗਈ ਅਤੇ ਉਸ ਤੋਂ ਬਾਅਦ ਉਕਤ ਨੌਜਵਾਨਾਂ ਨੇ ਉਹਨਾਂ ਨੂੰ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨਾਂ ਸ਼ੁਰੂ ਕਰ ਦਿੱਤਾ।

ਹੁਲੱੜਬਾਜ਼ੀ ਕਰ ਰਹੇ ਨੌਜਵਾਨਾਂ ਨੂੰ ਰੋਕਿਆ ਤਾਂ ਕੱਚ ਦੀ ਬੋਤਲ ਮਾਰ ਕੇ ਵਿਅਕਤੀ ਨੂੰ ਕੀਤਾ ਗੰਭੀਰ ਜ਼ਖ਼ਮੀ

ਪੀੜਤ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਜਦੋਂ ਅਸੀਂ ਉਕਤ ਨੌਜਵਾਨਾਂ ਨੂੰ ਪੁੱਛਿਆ ਕਿ ਉਹ ਉਹਨਾਂ ਨਾਲ ਅਜਿਹੇ ਸ਼ਬਦਾਂ ਦੀ ਵਰਤੋਂ ਕਿਉਂ ਕਰ ਰਹੇ ਹਨ ਤਾਂ ਉਹਨਾਂ ਨੇ ਘਰ ਉੱਤੇ ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ ਅਤੇ ਜਦ ਸਾਡੇ ਚਾਚੇ ਦੇ ਢਿੱਡ ਵਿੱਚ ਨੌਜਵਾਨਾਂ ਨੇ ਕੱਚ ਦੀ ਬੋਤਲ ਮਾਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜਿਸ ਦਾ ਅੱਜ ਅਪ੍ਰੇਸ਼ਨ ਹੋਇਆ ਅਤੇ ਡਾਕਟਰਾਂ ਦਾ ਕਹਿਣਾਂ ਕਿ ਉਸ ਦੀ ਹਾਲਤ ਗੰਭੀਰ ਹੈ। ਉਹਨਾਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰ ਕੇ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੰਦਿਆ ਥਾਣਾ ਸਿਟੀ ਫਰੀਦਕੋਟ ਦੇ ਐਡੀਸ਼ਨਲ ਐਸਐਚਓ ਜਸਕਰਨ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਦੇਰ ਰਾਤ ਇਤਲਾਹ ਮਿਲੀ ਸੀ ਕਿ ਕਿਸੇ ਨੌਜਵਾਨ ਵੱਲੋਂ ਇੱਕ ਵਿਅਕਤੀ ਦੇ ਢਿੱਡ ਵਿੱਚ ਕੱਚ ਦੀ ਬੋਤਲ ਮਾਰ ਕੇ ਉਸ ਨੂੰ ਜ਼ਖ਼ਮੀਂ ਕੀਤਾ ਗਿਆ। ਜਿਸ ਸੰਬੰਧੀ ਪੁਲਿਸ ਵੱਲੋਂ ਅਪਰਾਧਿਕ ਧਾਰਾ 307 ਤਹਿਤ ਮੁਕੱਦਮਾਂ ਦਰਜ ਕਰ ਕੇ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਿਕ ਬਣਦੀ ਕਾਰਵਾਈ ਅਮਲ ਵਿਚ ਲਿਆਦੀ ਜਾਵੇਗੀ।

ਇਹ ਵੀ ਪੜ੍ਹੋ : ਹੈਰਾਨੀਜਨਕ ! ਪਤੀ ਨੇ ਹਸਪਤਾਲ ’ਚ ਕੀਤਾ ਪਤਨੀ ਦਾ ਕਤਲ, ਦੇਖੋ ਕਤਲ ਦੀਆਂ LIVE ਤਸਵੀਰਾਂ

ETV Bharat Logo

Copyright © 2025 Ushodaya Enterprises Pvt. Ltd., All Rights Reserved.