ETV Bharat / state

ਸੁਖਪਾਲ ਖਹਿਰਾ ਨੇ ਇੱਕ ਹਫ਼ਤਾ ਕਾਲਾ ਦਿਵਸ ਵਜੋਂ ਮਨਾਉਣ ਦਾ ਕੀਤਾ ਐਲਾਨ - black day in punjab

ਬਰਗਾੜੀ ਬਹਿਬਲ ਕਲਾਂ ਕਾਂਡ ਨੂੰ ਲੈ ਕੇ ਪੰਜਾਬੀ ਏਕਤਾ ਪਾਰਟੀ ਦੇ ਮੁੱਖੀ ਸੁਖਪਾਲ ਸਿੰਘ ਖਹਿਰਾ ਨੇ ਇੱਕ ਹਫ਼ਤੇ ਤੱਕ ਰੋਸ਼ ਦਿਹਾੜਾ ਮਨਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਇਸ ਕਾਲੇ ਦਿਵਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਫ਼ੋਟੋ
author img

By

Published : Oct 2, 2019, 1:50 PM IST

ਫ਼ਰੀਦਕੋਟ: ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਅਕਤੂਬਰ 2015 ਵਿੱਚ ਹੋਏ ਗੋਲੀਕਾਂਡ ਅਤੇ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਨੂੰ ਲੈ ਕੇ ਪੰਜਾਬੀ ਏਕਤਾ ਪਾਰਟੀ ਦੇ ਮੁੱਖੀ ਸੁਖਪਾਲ ਸਿੰਘ ਖਹਿਰਾ ਵੱਲੋਂ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ 7 ਅਕਤੂਬਰ ਤੋਂ 14 ਅਕਤੂਬਰ ਤੱਕ ਪੰਜਾਬ ਵਿੱਚ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ।

ਸੁਖਪਾਲ ਖਹਿਰਾ ਨੇ ਫਰੀਦਕੋਟ ਵਿੱਚ ਗਠਜੋੜ ਦੇ ਆਗੂਆਂ ਨਾਲ ਵਿਸ਼ੇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 7 ਅਕਤੂਬਰ ਤੋਂ 14 ਅਕਤੂਬਰ ਤੱਕ ਰੋਸ਼ ਦਿਹਾੜਾ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਉਨ੍ਹਾਂ ਨੇ ਸਭ ਨੂੰ ਖੁਲ੍ਹਾ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਹਰ ਉਹ ਸ਼ਖਸ ਜਿਸ ਦੇ ਦਿਲ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਪ੍ਰਤੀ ਰੋਸ਼ ਹੈ ਉਹ ਆਪਣੇ ਘਰ 'ਤੇ ਕਾਲਾ ਝੰਡਾ ਲਗਾ ਕੇ ਆਪਣਾ ਰੋਸ਼ ਜਾਹਿਰ ਕਰੇ ਅਤੇ 14 ਅਕਤੂਬਰ ਨੂੰ ਬਰਗਾੜੀ ਦੇ ਖੇਡ ਸਟੇਡੀਅਮ ਵਿੱਚ ਮਨਾਏ ਜਾ ਰਹੇ ਬਰਸ਼ੀ ਸਮਾਗਮ ਵਿੱਚ ਕਾਲੀਆਂ ਦਸਤਾਰਾਂ ਸਜਾ ਕੇ, ਕਾਲੀਆ ਪੱਟੀਆਂ ਬੰਨ ਕੇ ਅਤੇ ਆਪਣੇ ਵਹੀਕਲਾਂ 'ਤੇ ਕਾਲੇ ਝੰਡੇ ਲਗਾ ਕੇ ਰੋਸ਼ ਪ੍ਰਗਟ ਕਰਦੇ ਹੋਏ ਪਹੁੰਚਣ। ਇਸ ਮੌਕੇ ਸੁਖਪਾਲ ਖਹਿਰਾ ਨੇ ਕਿਹਾ ਕਿ ਬਰਗਾੜੀ ਬਹਿਬਲ ਕਲਾਂ ਕਾਂਡ ਵਿੱਚ ਹੁਣ ਤੱਕ ਕੋਈ ਵੀ ਪੁੱਖਤਾ ਕਾਰਵਾਈ ਨਹੀਂ ਹੋਈ। ਉਨ੍ਹਾਂ ਨੇ ਕਿਹਾ ਕਿ ਢਾਈ ਸਾਲਾਂ ਵਿੱਚ ਕਾਂਗਰਸ ਸਰਕਾਰ ਬੇਅਦਬੀ ਦੇ ਮਾਮਲੇ ਵਿੱਚ ਅਸਲ ਗੁਨਾਹਗਾਰਾਂ ਨੂੰ ਸਜ਼ਾ ਨਹੀਂ ਦਵਾ ਪਾਈ। ਖਹਿਰਾ ਨੇ ਕਿਹਾ ਕਿ ਕੈਪਟਨ ਸਰਕਾਰ ਇਨ੍ਹਾਂ ਸਾਰੇ ਮੁੱਦਿਆਂ ਤੇ ਫੇਲ੍ਹ ਸਾਬਿਤ ਹੋ ਰਹੀ ਹੈ।

ਵੇਖੋ ਵੀਡੀਓ

ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਵਾਅਦਾ ਖਿਲਾਫ਼ੀ ਦਾ ਜਿੱਥੇ ਇਲਜਾਮ ਲਗਾਇਆ ਉੱਥੇ ਹੀ ਕਾਂਗਰਸ ਪਾਰਟੀ ਦੇ ਉਨ੍ਹਾਂ ਐਮਐਲਏ ਨੂੰ ਵੀ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਿਨ੍ਹਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਪੇਸ਼ ਹੋਣ ਸਮੇਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਸੀ।

ਇਹ ਵੀ ਪੜੋ - ਜ਼ਿਮਨੀ ਚੋਣਾਂ 2019: ਪੜਤਾਲ ਦੌਰਾਨ 18 ਨਾਮਜ਼ਦਗੀ ਪੱਤਰ ਰੱਦ

Intro:7 ਅਕਤੂਬਰ ਤੋਂ 14 ਅਕਤੂਬਰ ਤੱਕ ਮਨਾਇਆ ਜਾਵੇਗਾ ਰੋਸ਼ ਦਿਹਾੜਾ,
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਮਨਾਈ ਜਾਵੇਗੀ ਬਰਸ਼ੀ
ਪੰਜਾਬ ਡੈਮੋਕਰੇਟਿਕ ਅਲਾਈਂਸ਼ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਫਰੀਦਕੋਟ ਵਿਚ ਪੀਡੀਏ ਆਗੂਆ ਨਾਲ ਮੀਟਿੰਗ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਕਰਦਿਆ ਕੀਤਾ ਐਲਾਨ
ਬਹਿਬਲਕਲਾ ਗੋਲੀਕਾਂਡ ਵਿਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦਾ ਲੜਕਾ ਵਿਚ ਰਿਹਾ ਮੀਟਿੰਗ ਵਿਚ ਮੌਜੂਦ
ਸਭ ਨੂੰ ਇਸ ਬਰਸੀ ਸਮਾਗਮ ਵਿਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ- ਸੁਖਪਾਲ ਸਿੰਘ ਖਹਿਰਾBody:
ਐਂਕਰ
ਫਰੀਦਕੋਟ ਦੇ ਕੋਟਕਪੂਰਾ ਅਤੇ ਬਹਿਬਲਕਲਾਂ ਵਿਚ ਅਕਤੂਬਰ 2015 ਵਿਚ ਹੋਏ ਗੋਲੀਕਾਂਡ ਅਤੇ ਬਰਗਾੜੀ ਵਿਖੇ ਹੋਈ ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਸੁਖਪਾਲ ਸਿੰਘ ਖਹਿਰਾ ਅਤੇ ਉਹਨਾਂ ਦੀਆਂ ਭਾਈਵਾਲ ਪਾਰਟੀਆਂ ਵੱਲੋਂ ਮਨਾਏ ਜਾਣ ਦਾ ਅੱਜ ਸੁਖਪਾਲ ਸਿੰਘ ਖਹਿਰਾ ਨੇ ਫਰੀਦਕੋਟ ਵਿਚ ਐਲਾਨ ਕੀਤਾ ਹੈ।ਇਸ ਦੇ ਨਾਲ ਹੀ ਸੁਖਪਾਲ ਸਿੰਘ ਖਹਿਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੂਰਾ ਹਫਤਾ 7 ਅਕਤੂਬਰ ਤੋਂ 14 ਅਕਤੂਬਰ ਤੱਕ ਆਪਣੇ ਘਰਾਂ ਤੇ ਕਾਲੇ ਝੰਡੇ ਲਗਾਉਣ ਅਤੇ 14 ਅਕਤੂਬਰ ਨੂੰ ਬਰਗਾੜੀ ਵਿਖੇ ਮਨਾਏ ਜਾ ਰਹੇ ਬਰਸ਼ੀ ਸਮਾਗਮਾਂ ਵਿਚ ਆਪਣੇ ਵਹੀਕਲਾਂ ਤੇ ਕਾਲੇ ਝੰਡੇ ਲਗਾ ਕੇ ਕਾਲੀਆ ਦਸਤਾਰਾਂ ਸਜਾ ਕੇ ਅਤੇ ਕਾਲੀਆ ਪੱਟੀਆਂ ਬੰਨ੍ਹ ਕੇ ਵੱਡੀ ਗਿਣਤੀ ਵਿਚ ਪਹੁੰਚਣ।
ਵੀਓ 1
ਪੰਜਾਬ ਏਕਤਾ ਪਾਰਟੀ ਦੇ ਮੁਖੀ ਅਤੇ ਪੰਜਾਬ ਡੈਮੋਕਰੇਟਿਕ ਅਲਾਇੰਸ਼ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਅੱਜ ਫਰੀਦਕੋਟ ਵਿਚ ਗਠਜੋੜ ਦੇ ਆਗੂਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਅਤੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਹਨਾਂ 7 ਅਕਤੂਬਰ ਤੋਂ 14 ਅਕਤੂਬਰ ਤੱਕ ਰੋਸ਼ ਦਿਹਾੜਾ ਮਨਾਉਣ ਦਾ ਐਲਾਨ ਕੀਤਾ ਜਿਸ ਵਿਚ ਉਹਨਾਂ ਸਭ ਨੂੰ ਖੁਲ੍ਹਾ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਹਰ ਉਹ ਸਖਸ ਜਿਸ ਦੇ ਦਿਲ ਵਿਚ ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਪ੍ਰਤੀ ਰੋਸ਼ ਹੈ ਉਹ ਆਪਣੇ ਘਰ ਤੇ ਕਾਲਾ ਝੰਡਾ ਲਗਾ ਕੇ ਆਪਣਾ ਰੋਸ਼ ਜਾਹਿਰ ਕਰੇ ਅਤੇ 14 ਅਕਤੂਬਰ ਨੂੰ ਬਰਗਾੜੀ ਦੇ ਖੇਡ ਸਟੇਡੀਅਮ ਵਿਚ ਮਨਾਏ ਜਾ ਰਹੇ ਬਰਸ਼ੀ ਸਮਾਗਮ ਵਿਚ ਕਾਲੀਆਂ ਦਸਤਾਰਾਂ ਸਜਾ ਕੇ, ਕਾਲੀਆ ਪੱਟੀਆਂ ਬੰਨ ਕੇ ਅਤੇ ਆਪਣੇ ਵਹੀਕਲਾਂ ਤੇ ਕਾਲੇ ਝੰਡੇ ਲਗਾ ਕੇ ਰੋਸ਼ ਪ੍ਰਕਗਟ ਕਰਦੇ ਹੋਏ ਪਹੁੰਚਣ।
ਉਹਨਾਂ ਪੰਜਾਬ ਦੀ ਕਾਂਗਰਸ ਸਰਕਾਰ ਤੇ ਵਾਅਦਾ ਖਿਲਾਫੀ ਦਾ ਜਿੱਥੇ ਇਲਜਾਂਮ ਲਗਾਇਆ ਉਥੇ ਕਾਂਗਰਸ ਪਾਰਟੀ ਦੇ ਉਹਨਾ ਐਮਐਲਏ ਨੂੰ ਇਹਨਾਂ ਸਮਾਗਮਾਂ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਿੰਨਾ ਨੇ ਪੰਜਾਬ ਵਿਧਾਨ ਸਭਾ ਵਿਚ ਜਸਟਿਸ ਰਣਜੀਤ ਸਿੰਘ ਦੀ ਰਿਪੋਟ ਪੇਸ਼ ਹੋਣ ਸਮੇਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਸੀ। Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.