ਫ਼ਰੀਦਕੋਟ : ਕੋਟਕਪੂਰਾ ਗੋਲੀਕਾਡ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ ਵਿੱਚ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਦੀ ਪੇਸ਼ੀ ਹੋਈ ਹੈ। ਜਾਣਕਾਰੀ ਮੁਤਾਬਿਕ ਸੁਮੇਧ ਸੈਣੀ ਨੇ ਇਸੇ ਕੇਸ ਨਾਲ ਸੰਬੰਧਿਤ ਮੁਕੱਦਮਾਂ ਨੰਬਰ 192 ਵਿੱਚ ਜਮਾਨਤੀ ਬਾਂਡ ਭਰਿਆ ਹੈ। ਅਦਾਲਤ ਤੋਂ ਮਿਲੀ ਜਾਣਕਾਰੀ ਮੁਤਾਬਿਕ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਦਸੰਬਰ ਨੂੰ ਹੋਵੇਗੀ।
ਇਸ ਮੁਕੱਦਮੇ ਵਿੱਚ ਹੋਈ ਪੇਸ਼ੀ : ਦਰਅਸਲ, ਕੋਟਕਪੂਰਾ ਗੋਲੀਕਾਂਡ ਮਾਮਲੇ ਨਾਲ ਸੰਬੰਧਿਤ ਮੁਕੱਦਮਾ ਨੰਬਰ 192/2015 ਵਿੱਚ ਵਿਸੇਸ਼ ਜਾਂਚ ਟੀਮ ਵੱਲੋਂ ਕੁਝ ਸਮਾਂ ਪਹਿਲਾਂ ਸਪਲੀਮੈਂਟਰੀ ਚਲਾਨ ਦਾਖਲ ਕਰ ਨਾਮਜਦ ਦੋਸ਼ੀਆਂ ਖਿਲਾਫ ਆਈਪੀਸੀ ਦੀ ਧਾਰਾ 118 ਅਤੇ 119 ਦਾ ਵਾਧਾ ਕੀਤਾ ਗਿਆ ਸੀ, ਜਿਸ ਵਿਚ ਅਦਾਲਤ ਵੱਲੋਂ ਸੁਮੇਧ ਸਿੰਘ ਸੈਣੀ ਦੀ ਜਮਾਨਤ ਅਰਜੀ ਨੂੰ ਮਨਜੂਰ ਕੀਤਾ ਗਿਆ ਸੀ। ਹੁਣ ਇਸ ਮਾਮਲੇ ਦੀ 2 ਦਸੰਬਰ ਨੂੰ ਸੁਣਵਾਈ ਹੋਣੀ ਸੀ। ਇਸ ਲਈ ਸੁਣਵਾਈ ਤੋਂ ਇਕ ਦਿਨ ਪਹਿਲਾਂ ਇਸ ਮਾਮਲੇ ਵਿਚ ਨਾਮਜਦ ਸੁਮੇਧ ਸਿੰਘ ਸੈਣੀ ਸਾਬਕਾ ਡੀਜੀਪੀ ਨੇ ਫਰੀਦਕੋਟ ਅਦਾਲਤ ਵਿਚ ਪੇਸ਼ ਹੋ ਕੇ ਆਪਣੇ ਜਮਾਨਤੀ ਬੌਂਡ ਭਰੇ ਹਨ।
1 ਲੱਖ ਰੁਪਏ ਦਾ ਮੁਚੱਲਕਾ ਭਰਿਆ : ਇਸ ਮੌਕੇ ਜਾਣਕਾਰੀ ਦਿੰਦਿਆ ਵਕੀਲ ਗਗਨਦੀਪ ਸਿੰਘ ਨੇ ਦੱਸਿਆ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਨਾਲ ਸੰਬੰਧਿਤ ਮੁਕੱਦਮਾਂ ਨੰਬਰ 192 ਵਿਚ ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ਮਨਜੂਰ ਹੋਣ ਤੋਂ ਬਾਅਦ ਅੱਜ ਉਹ ਫਰੀਦਕੋਟ ਅਦਾਲਤ ਵਿਚ ਆਪਣੀ ਜ਼ਮਾਨਤ ਭਰਨ ਆਏ ਸਨ। ਉਹਨਾਂ ਦੱਸਿਆ ਕਿ ਸੁਮੇਧ ਸਿੰਘ ਸੈਣੀ ਨੇ ਮਾਨਯੋਗ ਅਦਾਲਤ ਵਿਚ 1 ਲੱਖ ਰੁਪਏ ਦਾ ਮੁਚੱਲਕਾ ਭਰਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਅਗਲੀ ਸੁਣਵਾਈ 2 ਦਸੰਬਰ ਨੂੰ ਜਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਦੀ ਅਦਾਲਤ ਵਿਚ ਹੋਣੀ ਹੈ।
ਨਵੰਬਰ ਮਹੀਨੇ ਪੇਸ਼ ਹੋਏ ਸੀ ਸੁਖਬੀਰ ਬਾਦਲ : ਜ਼ਿਕਰਯੋਗ ਹੈ ਕਿ ਸਾਲ 2015 ਦੇ ਕੋਟਕਪੂਰਾ ਗੋਲੀਕਾਂਡ ਨਾਲ ਜੁੜੇ ਦੋ ਮਾਮਲਿਆਂ ਵਿਚ ਨਵੰਬਰ ਮਹੀਨੇ ਫਰੀਦਕੋਟ ਦੀ ਜੇਐਮਆਈਸੀ ਅਦਾਲਤ ਵਿਚ ਅਹਿਮ ਸੁਣਵਾਈ ਹੋਈ ਸੀ। ਸੁਣਵਾਈ ਦੌਰਾਨ ਚਾਰਜਸ਼ੀਟ ਦੇ ਮੁਲਜ਼ਮਾਂ ਵਿਚੋਂ ਸਿਰਫ਼ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹੀ ਅਦਾਲਤ ‘ਚ ਪੇਸ਼ ਹੋਏ। ਜਦਕਿ ਬਾਕੀ ਸਾਰਿਆਂ ਦੀ ਹਾਜ਼ਰੀ ਮੁਆਫ਼ ਹੋ ਗਈ। ਅਦਾਲਤ ਨੇ ਮੁਲਜ਼ਮਾਂ ਦੀਆਂ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰਦਿਆਂ ਚਾਰਜਸ਼ੀਟ ਦਾਖ਼ਲ ਕਰ ਕੇ ਅਗਲੀ ਸੁਣਵਾਈ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿਚ ਭੇਜ ਦਿਤੀ ਹੈ।
- ਬੈਂਕਾਂ 'ਚ ਵਾਪਸ ਆਏ ਦੋ ਹਜ਼ਾਰ ਰੁਪਏ ਦੇ 97 ਫੀਸਦੀ ਤੋਂ ਜ਼ਿਆਦਾ ਨੋਟ, ਅਜੇ ਵੀ ਬਣੇ ਰਹਿਣਗੇ ਵੈਧ
- Punjab Sugarcane Price Hike: ਗੰਨਾ ਕਾਸ਼ਤਕਾਰਾਂ ਨੂੰ ਸਰਕਾਰ ਦੀ ਸੌਗਾਤ, ਕੀਮਤਾਂ ਵਿੱਚ ਕੀਤਾ ਵਾਧਾ
- ਜਾਣੋ ਕੌਣ ਸੀ ਅਰਜਨ ਵੈਲੀ, ਕਿਉਂ ਰਣਬੀਰ ਕਪੂਰ ਦੀ ਫਿਲਮ 'ਐਨੀਮਲ' ਦੇ ਮਸ਼ਹੂਰ ਗਾਣੇ 'ਚ ਲਿਆ ਇਹ ਨਾਂਅ
ਇਸ ਤੋਂ ਪਹਿਲਾਂ, 17 ਅਕਤੂਬਰ 2023 ਨੂੰ ਅਦਾਲਤ ਨੇ ਸੁਣਵਾਈ ਦੌਰਾਨ ਪੁਲਿਸ ਵਲੋਂ ਪੇਸ਼ ਕੀਤੀ ਵੀਡੀਓ ਨੂੰ ਦੇਖਿਆ ਸੀ। ਜਿਸ ਤੋਂ ਬਾਅਦ ਅਦਾਲਤ ਵਲੋਂ ਉਕਤ ਮਾਮਲੇ ਦੀ ਸੁਣਵਾਈ ਲਈ 4 ਨਵੰਬਰ ਦੀ ਤਰੀਕ ਤੈਅ ਕੀਤੀ ਗਈ ਸੀ। 2015 ਦੇ ਕੋਟਕਪੂਰਾ ਗੋਲੀਕਾਂਡ ਨਾਲ ਸਬੰਧਤ ਦੋਵੇਂ ਕੇਸਾਂ ਦੀ ਸੁਣਵਾਈ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਵਿਚ ਹੋਈ ਸੀ, ਜਿਸ ਦੌਰਾਨ ਕੇਸ ਵਿਚ ਨਾਮਜ਼ਦ ਤਤਕਾਲੀ ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ਅਤੇ ਤਤਕਾਲੀ ਐਸਐਸਪੀ ਫਰੀਦਕੋਟ ਸੁਖਮੰਦਰ ਸਿੰਘ ਹਾਜ਼ਰ ਸਨ ਜਦਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹੋਰ ਮੁਲਜ਼ਮਾਂ ਦੀ ਹਾਜ਼ਰੀ ਮੁਆਫ਼ ਹੋ ਗਈ।