ਫ਼ਰੀਦਕੋਟ: ਸੂਬੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਜਾਣ ਤੋਂ ਬਾਅਦ ਪੈਦਾ ਹੋਏ ਹਲਾਤਾਂ ਨਾਲ ਨਿਪਟਣ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਿਥੇ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ ਹੁਕਮ ਦਿੱਤੇ ਸਨ ਕਿ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਾਵੇ।
ਇਸ ਦੇ ਮੱਦੇਨਜ਼ਰ ਫ਼ਰੀਦਕੋਟ ਦੇ ਪਿੰਡ ਦਬੜੀਖਾਨਾ ਵਿੱਚ ਨੰਬਰਦਾਰ ਤੇ ਪੰਚਾਇਤ ਮੈਂਬਰ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਨੰਬਰਦਾਰ ਨੂੰ ਮੁਅੱਤਲ ਤੇ ਪੰਚਾਇਤ ਮੈਂਬਰ ਖ਼ਿਲਾਫ਼ ਕਾਰਵਾਈ ਲਈ ਪੰਚਾਇਤ ਵਿਭਾਗ ਨੂੰ ਪੱਤਰ ਲਿਖਿਆ ਹੈ। ਇਸ ਬਾਰੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਉਨ੍ਹਾਂ ਨੇ ਫ਼ਰੀਦਕੋਟ ਜ਼ਿਲ੍ਹੇ ਦੀ ਤਹਿਸੀਲ ਜੈਤੋ ਦੇ ਪਿੰਡ ਫਤਿਹਗੜ੍ਹ (ਦਬੜੀਖਾਨਾ) ਦੇ ਇਕ ਨੰਬਰਦਾਰ ਤੇ ਇਕ ਪੰਚਾਇਤ ਮੈਂਬਰ ਨੇ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਸੀ।
ਇਸ ਕਾਰਨ ਉਨ੍ਹਾਂ ਨੇ ADO ਦੀ ਰਿਪੋਰਟ 'ਤੇ ਨੰਬਰਦਾਰ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿਤਾ ਤੇ ਪੰਚਾਇਤ ਮੈਂਬਰ ਖ਼ਿਲਾਫ਼ ਕਾਰਵਾਈ ਲਈ ਪੰਚਾਇਤ ਵਿਭਾਗ ਨੂੰ ਲਿਖਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਝੋਨੇ ਦੇ ਪਰਾਲ ਨੂੰ ਅੱਗ ਨਾ ਲਾਵੇ।