ਫਰੀਦਕੋਟ: ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (Baba Farid University of Health Sciences) ਫਰੀਦਕੋਟ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਦੇ ਆਡੀਟੋਰੀਅਮ ਹਾਲ ਵਿੱਚ ਆਪਣਾ 4th ਸਾਲਾਨਾ ਕਨਵੋਕੇਸ਼ਨ ਸਮਾਰੋਹ ਆਯੋਜਿਤ ਕੀਤਾ ਗਿਆ। ਯੂਨੀਵਰਸਿਟੀ ਨੇ ਅੰਡਰਗ੍ਰੈਜੁਏਟ, ਪੋਸਟ ਗ੍ਰੈਜੂਏਟ ਅਤੇ PHD ਕੋਰਸ ਪੂਰੇ ਕਰਨ ਵਾਲੇ 2018 ਅਤੇ 2019 ਬੈਚਾਂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ।
ਪੰਜਾਬ ਦੇ ਮਾਣਯੋਗ ਰਾਜਪਾਲ ਸ਼੍ਰੀ ਵੀਪੀ ਸਿੰਘ ਬਦਨੌਰ ਇਸ ਸਮਾਗਮ ਦੇ ਮੁੱਖ ਮਹਿਮਾਨ ਸਨ। ਉਨ੍ਹਾਂ ਨੇ ਕਨਵੋਕੇਸ਼ਨ ਦਾ ਭਾਸ਼ਣ ਦਿੱਤਾ ਅਤੇ ਸਫ਼ਲ ਉਮੀਦਵਾਰਾਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਗ੍ਰੈਜੂਏਟ ਹੋਣ ਵਾਲੇ ਵਿਦਿਆਰਥੀਆਂ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੇ ਉਪ ਕੁਲਪਤੀ, ਪ੍ਰੋਫੈਸਰ (ਡਾ.) ਰਾਜ ਬਹਾਦਰ ਨੇ ਵੀ ਸੰਬੋਧਨ ਕੀਤਾ।
ਰਾਜਪਾਲ ਨੇ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਕਨਵੋਕੇਸ਼ਨ ਇੱਕ ਮਹੱਤਵਪੁਰਣ ਪਲ ਹੈ, ਜਿਸ ਦੁਆਰਾ ਵਿਦਿਆਰਥ ਪੇਸ਼ੇਵਰ ਬਣਨ ਵਿੱਚ ਤਬਦੀਲ ਹੁੰਦਾ ਹੈ। ਉਨ੍ਹਾਂ ਨੇ ਕੋਵਿਡ ਮਹਾਂਮਾਰੀ ਨਾਲ ਲੜਨ ਵਿੱਚ ਡਾਕਟਰੀ ਭਾਈਚਾਰੇ ਦੀ ਭੂਮਿਕਾ ਅਤੇ ਵਿਸ਼ੇਸ਼ ਤੌਰ 'ਤੇ ਪ੍ਰਤੀ ਦਿਨ 50000 ਟੈਸਟਾਂ ਤੱਕ ਕੋਵਿਡ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਅਤੇ 10000 ਤੋਂ ਵੱਧ ਵਿਅਕਤੀਆਂ ਦੀ ਸਿਹਤ ਟਾਸਕ ਫੋਰਸ ਦੀ ਭਰਤੀ ਲਈ ਯੂਨੀਵਰਸਿਟੀ ਦੀ ਭੂਮਿਕਾ ਦੀ ਸ਼ਲਾਘਾ ਕੀਤੀ।
ਇਹ ਵੀ ਪੜੋ: ਪੰਜਾਬ ਪੁਲਿਸ ਦਾ ‘ਬਲੱਡ ਬੈਂਕ’ ਜਵਾਨ ਬਣਿਆ ਮਿਸਾਲ