ਫ਼ਰੀਦਕੋਟ: ਪਿਛਲੇ ਦਿਨੀਂ ਪੰਜਾਬ ਵਿੱਚ ਆਈ ਪਸ਼ੂਆਂ ਨੂੰ ਬਿਮਾਰੀ ਲੰਪੀ ਸਕਿਨ ਕਾਰਨ ਕਾਫੀ ਗਾਵਾਂ ਪ੍ਰਭਾਵਤ ਹੋਈਆਂ ਅਤੇ ਮਰੀਆਂ ਹਨ ਜਿਸ ਕਾਰਨ ਗਾਵਾਂ ਪਾਲਕ ਕਿਸਾਨਾਂ ਨੂੰ ਵੀ ਕਾਫੀ ਨੁਕਸਾਨ ਝੱਲਣਾ ਪਿਆ। ਇਸ ਬਿਮਾਰੀ ਨਾਲ ਹੋਏ ਨੁਕਸਾਨ ਨੇ ਮਾਮਲੇ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਪੂਰੇ ਹੀ ਪੰਜਾਬ ਵਿੱਚ ਵਿਧਾਇਕਾਂ ਦੇ ਘਰਾਂ ਦੇ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਸੇ ਤਹਿਤ ਅੱਜ ਫਰੀਦਕੋਟ ਜਿਲ੍ਹੇ ਦੇ ਹਲਕਾ ਕੋਟਕਪੂਰਾ ਤੋਂ ਵਿਧਾਇਕ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਘਰ ਦੇ ਬਾਹਰ ਵੀ ਕਿਸਾਨ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਲੰਪੀ ਸਕਿਨ ਕਰਨ ਨਾਲ ਪ੍ਰਭਾਵਤ ਹੋਏ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ।
ਇਸ ਦੇ ਨਾਲ ਹੀ ਮੰਗ ਕੀਤੀ ਗਈ ਕਿ ਜੋ ਪਿਛਲੇ ਦਿਨੀਂ ਫ਼ਸਲਾਂ ਦਾ ਨੁਕਸਾਨ ਹੋਇਆ, ਉਸ ਦਾ ਵੀ ਬਣਦਾ ਮੁਆਵਜ਼ਾ ਦਿੱਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਇਕ ਵੱਡਾ ਐਕਸ਼ਨ ਲਿਆ ਜਾਵੇਗਾ।
ਇਹ ਵੀ ਪੜ੍ਹੋ: ਭਾਰਤੀ ਕ੍ਰਿਕਟਰ ਅਰਸ਼ਪ੍ਰੀਤ ਦੇ ਹੱਕ ਵਿੱਚ ਨਿਤਰੇ ਸਿਆਸੀ ਆਗੂ, ਸਰਕਾਰ ਨੇ ਵਿਕੀਪੀਡੀਆ ਨੂੰ ਭੇਜਿਆ ਨੋਟਿਸ