ਫ਼ਰੀਦਕੋਟ: ਲਗਾਤਾਰ ਅਵਾਰਾ ਪਸ਼ੂਆਂ ਕਾਰਨ ਵੱਧ ਰਹੇ ਹਾਦਸਿਆਂ ਕਾਰਨ ਅਤੇ ਸਰਦੀ ਅਤੇ ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਰੋਟਰੀ ਕਲੱਬ ਫ਼ਰੀਦਕੋਟ ਵੱਲੋਂ ਨਗਰ ਕੌਂਸਲ, ਫ਼ਰੀਦਕੋਟ ਦੀ ਮਦਦ ਨਾਲ ਅਵਾਰਾ ਪਸ਼ੂ ਮੁਕਤ ਕਰਨ ਲਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲਾਗਾਤਰ ਉਦੋਂ ਤੱਕ ਜਾਰੀ ਰਹੇਗੀ, ਜਦ ਤੱਕ ਸ਼ਹਿਰ ਨੂੰ ਮੁਕੰਮਲ ਤੌਰ 'ਤੇ ਅਵਾਰਾ ਪਸ਼ੂਆਂ ਤੋਂ ਮੁਕਤ ਨਹੀਂ ਕੀਤਾ ਜਾਂਦਾ ਹੈ।
ਸ਼ਹਿਰ ਨੂੰ ਅਵਾਰਾ ਪਸ਼ੂ ਮੁਕਤ ਕਰਵਾਉਣ ਦਾ ਉਪਰਾਲਾ: ਇਸ ਸਬੰਧੀ ਰੋਟਰੀ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਅਰਸ਼ ਸੱਚਰ ਨੇ ਦੱਸਿਆ ਕੇ ਸ਼ਹਿਰ ਅੰਦਰ ਅਵਾਰਾ ਪਸ਼ੂਆਂ ਦੀ ਭਰਮਾਰ ਹੈ ਜਿਸ ਕਾਰਨ ਜਿੱਥੇ ਆਵਾਜਾਈ ਵਿੱਚ ਪ੍ਰੇਸ਼ਾਨੀ ਹੁੰਦੀ ਹੈ। ਇਸ ਦੇ ਨਾਲ ਹੀ, ਇਨਾਂ ਪਸ਼ੂਆਂ ਕਾਰਨ ਕਈ ਤਰ੍ਹਾਂ ਦੇ ਹਾਦਸੇ ਵਾਪਰ ਰਹੇ ਹਨ। ਇਸ ਦੇ ਚਲਦੇ ਰੋਟਰੀ ਕਲੱਬ ਵੱਲੋਂ ਉਪਰਾਲਾ ਕੀਤਾ ਗਿਆ ਕਿ ਨਗਰ ਕੌਂਸਲ ਦੀ ਮਦਦ ਨਾਲ ਸ਼ਹਿਰ ਵਿੱਚ ਫਿਰਦੇ ਅਵਾਰਾ ਪਸ਼ੂਆਂ ਨੂੰ ਫੜ੍ਹ ਕੇ ਸਰਕਾਰੀ ਗਊਸ਼ਾਲਾ ਵਿਖੇ ਪਹੁੰਚਾਇਆ ਜਾਵੇਗਾ, ਜਿਥੇ ਉਨ੍ਹਾਂ ਦੇ ਰੱਖਣ ਲਈ ਸਹੀ ਪ੍ਰਬੰਧ ਕੀਤੇ ਗਏ ਹਨ ਅਤੇ ਇਹ ਮੁਹਿੰਮ ਤਦ ਤੱਕ ਜਾਰੀ ਰਹੇਗੀ ਜਦ ਤੱਕ ਸ਼ਹਿਰ ਨੂੰ ਅਵਾਰਾ ਪਸ਼ੂ ਮੁਕਤ ਨਹੀਂ ਕੀਤਾ ਜਾਂਦਾ।
ਸ਼ਹਿਰ 'ਚ ਪਸ਼ੂਆਂ ਨੂੰ ਅਵਾਰਾ ਨਾ ਛੱਡਣ ਦੀ ਅਪੀਲ: ਇਸ ਮੌਕੇ ਡੀਐਸਪੀ ਗੁਰਮੀਤ ਸਿੰਘ ਨੇ ਕਿਹਾ ਕਿ ਰੋਟਰੀ ਕਲੱਬ ਵੱਲੋਂ ਪਹਿਲਾਂ ਵੀ ਪ੍ਰਸ਼ਾਸ਼ਨ ਨੂੰ ਕਾਫੀ ਸਹਿਯੋਗ ਦਿੱਤਾ ਜਾਂਦਾ ਰਿਹਾ ਹੈ ਅਤੇ ਹੁਣ ਇੱਕ ਵਾਰ ਫਿਰ ਤੋਂ ਰੋਟਰੀ ਕਲੱਬ ਵੱਲੋਂ ਉਪਰਾਲਾ ਕੀਤਾ ਗਿਆ ਹੈ। ਸ਼ਹਿਰ ਨੂੰ ਅਵਾਰਾ ਪਸ਼ੂ ਮੁਕਤ ਕੀਤਾ ਜਾਵੇ ਜਿਸ ਲਈ ਅੱਜ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ, ਜੋ ਕਿ ਇਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਅਸੀਂ ਵਾਰ ਵਾਰ ਬੇਨਤੀ ਕਰਦੇ ਹਾਂ ਕਿ ਅਵਾਰਾ ਪਸ਼ੂਆਂ ਨੂੰ ਸ਼ਹਿਰ ਵਿੱਚ ਨਾ ਛੱਡਿਆ ਜਾਵੇ। ਜੇਕਰ ਪੁਲਿਸ ਦੀ ਨਿਗ੍ਹਾ ਵਿੱਚ ਅਜਿਹਾ ਮਾਮਲਾ ਆਉਂਦਾ ਹੈ, ਤਾਂ ਅਸੀਂ ਉਸ ਖਿਲਾਫ ਕਾਰਵਾਈ ਕਰਾਂਗੇ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਹੋਇਆ ਜਾਰੀ