ਫ਼ਰੀਦਕੋਟ: ਪਿਛਲੇ ਦਿਨੀਂ ਰਾਜ ਸਭਾ ਮੈਂਬਰ ਮੀਨਾਕਸ਼ੀ ਲੇਖੀ ਵੱਲੋਂ ਕਿਸਾਨਾਂ ਨੂੰ ਮਵਾਲੀ ਦੱਸਣ ਅਤੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਕਿਸਾਨਾਂ ਪ੍ਰਤੀ ਦਿੱਤੇ ਬਿਆਨ ਜਿਸ ਵਿੱਚ ਉਨ੍ਹਾਂ ਵੱਲੋਂ ਆਪਣੇ ਆਪ ਨੂੰ ਖੂਹ ਅਤੇ ਕਿਸਾਨਾਂ ਨੂੰ ਪਿਆਸੇ ਦਾ ਦਰਜਾ ਦਿੱਤਾ।
ਜਿਸ ਨੂੰ ਲੈਕੇ ਲਗਾਤਾਰ ਕਿਸਾਨਾਂ ਵਿੱਚ ਰੋਸ਼ ਪਾਇਆ ਜਾ ਰਿਹਾ ਹੈ ਅਤੇ ਲਗਾਤਾਰ ਸਿੱਧੂ ਦਾ ਵਿਰੋਧ ਵੀ ਪੰਜਾਬ 'ਚ ਦੇਖਣ ਨੂੰ ਮਿਲ ਰਿਹਾ ਹੈ। ਫਰੀਦਕੋਟ 'ਚ ਵੀ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਵੱਲੋਂ ਅਤੇ ਕਿਸਾਨ,ਮਜ਼ਦੂਰਾਂ ਵੱਲੋਂ ਰਾਜ ਸਭਾ ਮੈਂਬਰ ਮੀਨਾਕਸ਼ੀ ਲੇਖੀ ਅਤੇ ਨਵਜੋਤ ਸਿੰਘ ਸਿੱਧੂ ਦੇ ਪੁਤਲੇ ਫੂਕੇ ਗਏ ਅਤੇ ਦੋਨਾਂ ਨੇਤਾਵਾਂ ਖਿਲਾਫ਼ ਜਮ ਕੇ ਨਾਆਰੇਬਾਜ਼ੀ ਕੀਤੀ ਗਈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਕਿਸਾਨ ਲਗਾਤਾਰ ਕੇਂਦਰ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਖੇਤੀ ਕਨੂੰਨਾਂ ਦਾ ਵਿਰੋਧ ਕਰਨ ਲਈ ਦਿੱਲੀ ਦੀਆਂ ਹੱਦਾਂ ਤੇ ਬੈਠੇ ਹਨ ਪਰ ਆਪਣੇ ਸਿਆਸੀ ਲਾਹਾ ਲੈਣ ਲਈ ਸਿਆਸਤਦਾਨਾਂ ਵੱਲੋਂ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਲਈ ਤਰਾਂ-ਤਰਾਂ ਦੇ ਬਿਆਨ ਦਿੱਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਦਿਨੀ ਰਾਜ ਸਭਾ ਮੈਂਬਰ ਮੀਨਾਕਸ਼ੀ ਲੇਖੀ ਵੱਲੋਂ ਕਿਸਾਨਾਂ ਨੂੰ ਮਵਾਲੀ ਦੱਸਿਆ ਗਿਆ ਅਤੇ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਤਾਜਪੋਸ਼ੀ ਸਮਾਗਮ 'ਚ ਕਿਸਾਨਾਂ ਨੂੰ ਪਿਆਸੇ ਅਤੇ ਆਪਣੇ ਆਪ ਨੂੰ ਖੂਹ ਦਾ ਦਰਜਾ ਦੇ ਕੇ ਕਿਸਾਨਾਂ ਦਾ ਅਪਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੱਧੂ ਸੱਤਾ ਦੇ ਨਸ਼ੇ ਚ ਆਪਣੇ ਆਪ ਨੂੰ ਰੱਬ ਸਮਝਣ ਲੱਗ ਗਏ ਹਨ ਪਰ ਕਿਸਾਨੀ ਅੰਦੋਲਨ ਦੇ ਚੱਲਦੇ ਕਿਸੇ ਨੂੰ ਵੀ ਕਿਸਾਨਾਂ ਨੂੰ ਅਪਸ਼ਬਦ ਬੋਲਣ ਦਾ ਕੋਈ ਅਧਿਕਾਰ ਨਹੀਂ। ਜਿਸ ਕਰਕੇ ਉਨ੍ਹਾਂ ਦੇ ਪੁਤਲੇ ਫੂਕ ਆਪਣਾ ਰੋਸ ਜਾਹਿਰ ਕੀਤਾ ਜਾ ਰਿਹਾ ਹੈ ਅਤੇ ਦੋਵੇਂ ਨੇਤਾਵਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ।
ਇਹ ਵੀ ਪੜੋ: ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਦੀ ਪਲੇਠੀ ਮੀਟਿੰਗ