ਫਰੀਦਕੋਟ : ਫਰੀਦਕੋਟ ਵਿੱਚ ਮਾਨਸੂਨ ਦੀ ਹੋਈ ਪਹਿਲੀ ਬਾਰਸ਼ ਨਾਲ ਫਰੀਦਕੋਟ ਦੇ ਲੋਕਾਂ ਨੂੰ ਤਪਦੀ ਗਰਮੀਂ ਤੋਂ ਰਾਹਤ ਮਿਲੀ ਹੈ। ਬੀਤੇ ਕਈ ਦਿਨਾਂ ਤੋਂ ਫਰੀਦਕੋਟ ਵਿੱਚ 40% ਤੋਂ ਉਪਰ ਤਾਪਮਾਨ ਚੱਲ ਰਿਹਾ ਸੀ। ਅਤੇ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਕਾਰਨ ਵੀ ਲੋਕਾਂ ਨੂੰ ਕਾਫੀ ਸਮੱਸਿਆਵਾਂ ਆ ਰਹੀਆਂ ਸਨ।
ਕਿਸਾਨਾਂ ਨੂੰ ਖੇਤਾਂ ਨੂੰ ਪਾਣੀ ਲਗਾਉਣ ਲਈ ਪੂਰੀ ਬਿਜਲੀ ਨਹੀਂ ਸੀ ਮਿਲ ਰਹੀ ਅਤੇ ਉਹ ਮਹਿੰਗੇ ਭਾਅ ਦਾ ਡੀਜ਼ਲ ਬਾਲ ਕੇ ਆਪਣੇ ਖੇਤਾਂ ਨੂੰ ਪਾਣੀ ਲਗਾ ਰਹੇ ਹਨ। ਹੋਈ ਬਰਸਾਤ ਨਾਲ ਕਿਸਾਨਾਂ ਨੂੰ ਵੀ ਵੱਡੀ ਰਾਹਤ ਮਿਲੀ ਹੈ।
ਇਹ ਵੀ ਪੜ੍ਹੋ:ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪੈ ਰਿਹਾ ਮੀਂਹ, ਗਰਮੀ ਤੋਂ ਮਿਲੀ ਰਾਹਤ