ਫਰੀਦਕੋਟ ਜਿਲ੍ਹੇ ਅੰਦਰ ਰਿਸ਼ਤਿਆਂ ਨੂੰ ਤਾਰ ਤਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਪਤੀ ਵੱਲੋਂ ਆਪਣੀ ਪਤਨੀ ਨੂੰ ਬੇਰਹਿਮੀਂ ਨਾਲ ਕਤਲ ਕਰ ਦਿੱਤਾ ਗਿਆ। ਕਤਲ ਦਾ ਕਾਰਨ ਘਰੇਲੂ ਕਲੇਸ਼ ਅਤੇ ਪਤੀ ਦਾ ਨਸੇੜੀ ਹੋਣਾਂ ਦੱਸਿਆ ਜਾ ਰਿਹਾ।
ਪੁਲਿਸ ਵੱਲੋਂ ਪਤੀ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਔਰਤ 7 ਬੇਟੀਆਂ ਸਮੇਤ 8 ਬੱਚਿਆਂ ਦੀ ਮਾਂ ਦੱਸੀ ਜਾ ਰਹੀ ਹੈ। ਗੱਲਬਾਤ ਕਰਦਿਆ ਮ੍ਰਿਤਕ ਔਰਤ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਕਰਮਜੀਤ ਕੌਰ ਜੋ ਆਪਣੇ ਘਰ ਵਿਚ ਕੇਸ ਧੋ ਰਹੀ ਸੀ ਦਾ ਉਸ ਦੇਪਤੀ ਨੇ ਕਹੀ ਮਾਰ ਕੇ ਕਤਲ ਕਰ ਦਿੱਤਾ।
ਉਹਨਾਂ ਦੱਸਿਆ ਕਿ ਕਰਮਜੀਤ ਕੌਰ ਦਾ ਪਤੀ ਨਸ਼ੇ ਕਰਨ ਦਾ ਆਦੀ ਹੈ ਅਤੇ ਅਕਸਰ ਹੀ ਉਹ ਆਪਣੀ ਪਤਨੀ ਨਾਲ ਲੜਾਈ ਝਗੜਾ ਕਰਦਾ ਰਹਿੰਦਾ ਸੀ । ਉਹਨਾਂ ਦੱਸਿਆ ਕਿ ਮ੍ਰਿਤਕ ਕਰਮਜੀਤ ਕੌਰ ਦੇ 7 ਬੇਟੀਆ ਅਤੇ ਇਕ ਬੇਟਾ ਹੈ। ਉਹਨਾਂ ਮੰਗ ਕੀਤੀ ਕਿ ਦੋਸੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪਰਿਵਾਰ ਨੂੰ ਇਨਸਾਫ ਦਵਾਇਆ ਜਾਵੇ।
ਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਬੁੱਟਰ ਦੇ ਸਰਪੰਚ ਨੇ ਦੱਸਿਆ ਕਿ ਕਰਮਜੀਤ ਕੌਰ ਬਹੁਤ ਸ਼ਰੀਫ ਔਰਤ ਸੀ ਅਤੇ ਕੰਮ ਕਾਰ ਕਰ ਕੇ ਆਪਣੇ ਘਰ ਦਾ ਗੁਜਾਰਾ ਚਲਾਉਂਦੀ ਸੀ ਜਿਸ ਦਾ ਪਤੀ ਅਕਸਰ ਉਸ ਨਾਲ ਕਲੇਸ਼ ਕਰਦਾ ਸੀ ਅਤੇ ਨਸ਼ੇ ਦਾ ਆਦੀ ਸੀ ਜਿਸ ਨੇ ਉਸ ਤੇ ਕਹੀ ਨਾਲ ਵਾਰ ਕਰ ਕੇ ਉਸ ਦਾ ਕਤਲ ਕਰ ਦਿੱਤਾ। ਉਹਨਾਂ ਕਿਹਾ ਕਿ ਮੁਲਜ਼ਮ ਨੂੰ ਸਖ਼ਤ ਸਜਾ ਹੋਣੀ ਚਾਹੀਦੀ ਹੈ ਅਤੇ ਪਰਿਵਾਰ ਨੂੰ ਇਨਸਾਫ ਮਿਲਣਾਂ ਚਾਹੀਦਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆ ਡੀਐਸਪੀ ਫਰੀਦਕੋਟ ਜਸਮੀਤ ਸਿੰਘ ਨੇ ਦੱਸਿਆ ਕਿ ਥਾਨਾ ਸਾਦਿਕ ਅਧੀਨ ਪੈਂਦੇ ਪਿੰਡ ਬੁੱਟਰ ਵਿਚ ਬੀਤੇ ਕੱਲ੍ਹ ਹੋਏ ਪਤੀ ਪਤਨੀ ਦੇ ਝਗੜੇ ਵਿਚ ਪਤੀ ਨੇ ਆਪਣੀ ਪਤਨੀ ਨੂੰ ਕਹੀ ਮਾਰ ਕੇ ਮਾਰ ਦਿੱਤਾ। ਉਹਨਾਂ ਦੱਸਿਆ ਕਿ ਮੁਲਜ਼ਮ ਪਤੀ ਖਿਲਾਫ ਕਤਲ ਦਾ ਮੁਕੱਦਮਾਂ ਦਰਜ ਕਰ ਲਿਆ ਗਿਆ ਹੈ ਅਤੇ ਜਿਸ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ:- ਸਿਸੋਦੀਆ ਦੇ ਘਰ ਛਾਪੇਮਾਰੀ ਉੱਤੇ ਭੜਕੇ ਸੀਐਮ ਮਾਨ, ਕਿਵੇਂ ਅੱਗੇ ਵਧੇਗਾ ਭਾਰਤ