ਫਰੀਦਕੋਟ: ਜ਼ਿਲ੍ਹੇ ਦੇ ਕਾਨਵੈਂਟ ਸਕੂਲ ਵਿੱਚ ਪੰਜਵੀਂ ਜਮਾਤ ਵਿੱਚ ਪੜ੍ਹਦਾ 11 ਸਾਲਾ ਵਿਦਿਆਰਥੀ ਇੱਕ ਦਿਨ ਪਹਿਲਾਂ ਲਾਪਤਾ(The student went missing a day ago) ਹੋ ਗਿਆ ਸੀ। ਉਸ ਨੂੰ ਅੱਜ ਪੁਲਿਸ ਨੇ ਜੀਰਾ ਤੋਂ ਬਰਾਮਦ ਕਰ ਲਿਆ ਅਤੇ ਬਣਦੀ ਕਾਨੂੰਨੀ ਕਾਰਵਾਈ ਤੋਂ ਬਾਅਦ ਉਸ ਦੇ ਪਰਿਵਾਰ ਹਵਾਲੇ ( child was safely handed over to the parents) ਕਰ ਦਿੱਤਾ।
ਬੱਚੇ ਨੂੰ ਫਰੀਦਕੋਟ ਲਿਆਂਦਾ: ਜਾਣਕਾਰੀ ਅਨੁਸਾਰ ਸਕੂਲ ਦੀ ਛੁੱਟੀ ਹੋਣ ਤੋਂ ਇੱਕ ਦਿਨ ਬਾਅਦ ਇਹ ਵਿਦਿਆਰਥੀ ਸਾਈਕਲ ਰਾਹੀਂ ਘਰ ਲਈ ਰਵਾਨਾ ਹੋਇਆ ਸੀ ਪਰ ਸ਼ਾਮ ਤੱਕ ਘਰ ਨਹੀਂ ਪਹੁੰਚਿਆ। ਪਰਿਵਾਰ ਨੇ ਪਹਿਲਾਂ ਆਪਣੇ ਪੱਧਰ 'ਤੇ ਬੱਚੇ ਦੀ ਭਾਲ ਕੀਤੀ ਅਤੇ ਦੇਰ ਸ਼ਾਮ ਪੁਲਸ ਨੂੰ ਸੂਚਨਾ ਦਿੱਤੀ। ਅੱਜ ਪੁਲਿਸ ਨੂੰ ਜੀਰਾ ਤੋਂ ਬੱਚੇ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਪੁਲਿਸ ਨੇ ਬੱਚੇ ਨੂੰ ਫਰੀਦਕੋਟ ਲਿਆਂਦਾ (The police brought the child to Faridkot) ਅਤੇ ਪਰਿਵਾਰ ਦੇ ਹਵਾਲੇ ਕਰ ਦਿੱਤਾ।
ਇਹ ਵੀ ਪੜ੍ਹੋ: ਨਾਬਾਲਗ ਲੜਕੀ ਨਾਲ ਉਸ ਦੇ ਗੁਆਢੀ ਨੇ ਹੀ ਕੀਤਾ ਬਲਾਤਕਾਰ, ਮਾਮਲਾ ਦਰਜ
ਲਾਪਤਾ ਹੋਣ ਦਾ ਕਾਰਨ: ਇਸ ਮਾਮਲੇ ਵਿੱਚ ਡੀਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀ ਆਪਣੇ ਸਾਈਕਲ ’ਤੇ ਨੈਸ਼ਨਲ ਹਾਈਵੇ ਤੋਂ ਅੰਮ੍ਰਿਤਸਰ ਜਾ ਰਿਹਾ ਸੀ। ਰਾਤ ਸਮੇਂ ਜੀਰਾ ਨੇੜੇ ਇਕ ਵਿਅਕਤੀ ਨੇ ਉਸ ਨੂੰ ਆਪਣੇ ਨਾਲ ਠਹਿਰਾ ਲਿਆ ਅਤੇ ਸਵੇਰੇ ਫਰੀਦਕੋਟ ਪੁਲਸ ਨੂੰ ਸੂਚਨਾ ਦਿੱਤੀ। ਉਨ੍ਹਾਂ ਦੱਸਿਆ ਕਿ ਬੱਚੇ ਦੇ ਲਾਪਤਾ ਹੋਣ ਦਾ ਕਾਰਨ ਪਰਿਵਾਰ ਨੂੰ ਦੱਸ ਦਿੱਤਾ ਗਿਆ ਹੈ ਅਤੇ ਪਰਿਵਾਰ ਆਪਣੇ ਪੱਧਰ 'ਤੇ ਬੱਚੇ ਦੀ ਕਾਊਂਸਲਿੰਗ (Child counseling) ਕਰੇਗਾ।ਦੂਜੇ ਪਾਸੇ ਬੱਚੇ ਦੇ ਦਾਦਾ ਸੋਹਣ ਸਿੰਘ ਨੇ ਪੁਲਿਸ ਦਾ ਧੰਨਵਾਦ ਕੀਤਾ ਹੈ।