ਫਰੀਦਕੋਟ: ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਬਣਾਈ ਗਈ 3 ਮੈਂਬਰੀ ਕਮੇਟੀ ਦੇ ਐਲਾਨ ਤੋਂ ਬਾਅਦ ਵੀ ਅਕਾਲੀ ਦਲ ਦਾ ਵਿਰੋਧ ਨਹੀਂ ਰੁਕ ਰਿਹਾ ਅਤੇ ਹੁਣ ਪਿੰਡ ਪੱਧਰ 'ਤੇ ਵੀ ਅਕਾਲੀ ਆਗੂਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ।
ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਤਾਰ ਸਿੰਘ ਬਰਾੜ ਆਪਣੀ ਵਰਕਰ ਮਿਲਣੀ ਦੇ ਚਲਦੇ ਪਿੰਡ ਚਹਿਲ ਵਿਖੇ ਪਾਰਟੀ ਵਰਕਰਾਂ ਨੂੰ ਮਿਲਣ ਪਹੁੰਚੇ ਸਨ। ਜਿਥੇ ਕਿਸਾਨਾਂ ਨੂੰ ਪਤਾ ਚੱਲਦੇ ਹੀ ਵੱਡੀ ਗਿਣਤੀ ਵਿੱਚ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਵਰਕਰ ਮੀਟਿੰਗ ਸਥਾਨ 'ਤੇ ਪਹੁੰਚੇ ਅਤੇ ਮਨਤਾਰ ਸਿੰਘ ਬਰਾੜ ਦਾ ਰਸਤਾ ਰੋਕ ਕੇ ਵਿਰੋਧ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਜਿੰਨ੍ਹਾਂ ਸਮਾਂ ਕਿਸਾਨ ਸੰਘਰਸ਼ ਚੱਲ ਰਿਹਾ। ਉਨ੍ਹਾਂ ਸਮਾਂ ਕਿਸੇ ਵੀ ਰਾਜਨੀਤਕ ਪਾਰਟੀ ਨੂੰ ਪਿੰਡਾਂ ਵਿੱਚ ਪ੍ਰਚਾਰ ਨਹੀਂ ਕਰਨਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਅਜੇ ਵੋਟਾਂ ਵਿੱਚ ਕਈ ਮਹੀਨੇ ਬਾਕੀ ਹਨ ਤਾਂ ਅਕਾਲੀ ਦਲ ਦੇ ਆਗੂਆਂ ਨੂੰ ਕੀ ਕਾਹਲ ਹੈ।
ਇਸ ਮੌਕੇ ਜਿੱਥੇ ਵਾਪਸ ਜਾਂਦੇ ਸਮੇਂ ਮਨਤਾਰ ਸਿੰਘ ਬਰਾੜ ਨੇ ਵਿਰੋਧ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਉਥੇ ਹੀ ਉਹਨਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣਾ ਚੋਣ ਪ੍ਰੋਗਰਾਮ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਆਏ ਸਿਰਫ਼ BJP ਦਾ ਵਿਰੋਧ ਕਰਨ ਦੇ ਬਿਆਨਾਂ ਤੋਂ ਬਾਅਦ ਹੀ ਬਣਾਇਆ ਸੀ।
ਉਹਨਾਂ ਕਿਹਾ ਕਿ ਸੁਖਬੀਰ ਸਿਘ ਬਾਦਲ ਵੱਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ 3 ਮੈਂਬਰੀ ਕਮੇਟੀ ਬਣਾਈ ਗਈ ਹੈ ਜੋ ਕਿਸਾਨਾਂ ਨਾਲ ਗੱਲਬਾਤ ਕਰੇਗੀ । ਉਹਨਾਂ ਨਾਲ ਹੀ ਕਿਹਾ ਕਿ ਜੋ ਲੋਕ ਅਕਾਲੀ ਦਲ ਦੇ ਆਗੂਆਂ ਦਾ ਵਿਰੋਧ ਕਰ ਰਹੇ ਹਨ। ਉਹ ਕਿਸਾਨਾਂ ਦੀ ਆੜ ਵਿੱਚ ਆਂਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਲੋਕ ਹਨ।
ਇਹ ਵੀ ਪੜ੍ਹੋ:- ਲਓ ਅਧਿਆਪਕਾਂ ਨੇ ਕੱਢ ਲਿਆ ਆਪਣਾ ਖੂਨ, ਫਿਰ ਕੀਤਾ ਇਹ ਕੰਮ