ਫ਼ਰੀਦਕੋਟ: ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚੋਂ ਮੰਗਲਵਾਰ ਸਵੇਰੇ ਇੱਕ ਕੈਦੀ ਫ਼ਰਾਰ ਹੋ ਗਿਆ। ਕੈਦੀ ਦੀ ਪਹਿਚਾਣ ਤਰਨਤਾਰਨ ਵਾਸੀ ਬਚਿੱਤਰ ਸਿੰਘ ਵਜੋਂ ਹੋਈ ਹੈ ਜੋ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਵਿੱਚ ਕਿਸੇ ਅਪਰਾਧਿਕ ਮਾਮਲੇ ਵਿੱਚ ਬੰਦ ਸੀ। ਉਸ ਨੂੰ ਇਲਾਜ ਲਈ ਫ਼ਰੀਦਕੋਟ ਲਿਆਂਦਾ ਗਿਆ ਸੀ ਇੱਥੋਂ ਉਹ ਆਈਸੋਲੇਸ਼ਨ ਵਾਰਡ ਵਿੱਚੋਂ ਆਪਣੀ ਗਾਰਦ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ।
ਇਸ ਸਬੰਧੀ ਜਦ ਥਾਣਾ ਸਿਟੀ ਫ਼ਰੀਦਕੋਟ ਦੇ ਮੁੱਖ ਅਫ਼ਸਰ ਰਾਜੇਸ਼ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬਚਿੱਤਰ ਸਿੰਘ ਨਾਂਅ ਦਾ ਵਿਅਕਤੀ ਜੋ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਵਿੱਚ ਬੰਦ ਸੀ।
ਉਨ੍ਹਾਂ ਦੱਸਿਆ ਕਿ ਉੱਕਤ ਕੈਦੀ ਨੂੰ ਇਲਾਜ ਲਈ ਫ਼ਰੀਦਕੋਟ ਲਿਆਂਦਾ ਗਿਆ ਸੀ ਪਰ ਕੋਰੋਨਾ ਵਾਇਰਸ ਦੇ ਟੈਸਟ ਲਈ ਉਸ ਦੇ ਸੈਂਪਲ ਲੈ ਗਏ ਸਨ। ਉਸ ਦੀ ਕੋਰੋਨਾ ਦੀ ਰਿਪੋਰਟ ਆਉਣੀ ਹਾਲੇ ਬਾਕੀ ਸੀ ਜੋ ਮੰਗਲਵਾਰ ਨੂੰ ਸਵੇਰੇ ਹੀ ਆਪਣੀ ਗਾਰਦ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਉਸ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।