ETV Bharat / state

ਪੁੱਤ ਤੇ ਜਵਾਈ ਨਾਲ ਮਿਲ ਕੇ ਨੌਜਵਾਨ ਦਾ ਕਤਲ ਕਰਨ ਵਾਲੀ ਮਹਿਲਾ ਪੁਲਿਸ ਨੇ ਕੀਤੀ ਗ੍ਰਿਫਤਾਰ - ਨਹਿਰ ਕਿਨਾਰੇ ਮਿਲੀ ਲਾਸ਼

ਫਰੀਦਕੋਟ ਵਿੱਚ ਪੁੱਤ ਤੇ ਜਵਾਈ ਨਾਲ ਮਿਲਕੇ ਆਪਣੇ ਪ੍ਰੇਮੀ ਦਾ ਕਤਲ ਕਰਨ ਵਾਲੀ ਮਹਿਲਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮਹਿਲਾ ਦੇ ਜਵਾਈ ਅਤੇ ਪੁੱਤ ਦੀ ਤਲਾਸ਼ ਕੀਤੀ ਜਾ ਰਹੀ ਹੈ।

The woman who killed her lover along with her son and son-in-law was arrested in Faridkot
ਪੁੱਤ ਤੇ ਜਵਾਈ ਨਾਲ ਮਿਲ ਕੇ ਨੌਜਵਾਨ ਦਾ ਕਤਲ ਕਰਨ ਵਾਲੀ ਮਹਿਲਾ ਪੁਲਿਸ ਨੇ ਕੀਤੀ ਗ੍ਰਿਫਤਾਰ
author img

By

Published : Apr 27, 2023, 7:29 PM IST

ਪੁੱਤ ਤੇ ਜਵਾਈ ਨਾਲ ਮਿਲ ਕੇ ਨੌਜਵਾਨ ਦਾ ਕਤਲ ਕਰਨ ਵਾਲੀ ਮਹਿਲਾ ਪੁਲਿਸ ਨੇ ਕੀਤੀ ਗ੍ਰਿਫਤਾਰ

ਫਰੀਦਕੋਟ: ਕਰੀਬ ਛੇ ਮਹੀਨੇ ਪਹਿਲਾਂ ਰਘਬੀਰ ਕਲੌਨੀ ਨਿਵਾਸੀ ਨੌਜਵਾਨ ਦੀ ਲਾਸ਼ ਨਹਿਰ ਕਿਨਾਰੇ ਮਿਲੀ ਸੀ ਇਸ ਤੋਂ ਬਾਅਦ ਪੁਲਿਸ ਵੱਲੋਂ 174 ਦੀ ਕਾਰਵਾਈ ਕਰਦੇ ਹੋਏ ਮ੍ਰਿਤਕ ਦਾ ਪੋਸਟ ਮਾਰਟਮ ਕਰਵਾ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤੀ ਗਈ ਸੀ। ਜਾਣਕਾਰੀ ਮੁਤਾਬਿਕ ਪੋਸਟ ਮਾਰਟਮ ਦੀ ਰਿਪੋਰਟ ਅਨੁਸਾਰ ਮ੍ਰਿਤਕ ਦੀ ਮੌਤ ਡੂੰਘੀਆਂ ਸੱਟਾ ਵੱਜਣ ਕਾਰਨ ਹੋਈ ਸੀ। ਮ੍ਰਿਤਕ ਦੇ ਪਿਤਾ ਜਗਰੂਪ ਸਿੰਘ ਨੂੰ ਸ਼ੱਕ ਸੀ ਕਿ ਉਸਦੇ ਪੁੱਤਰ ਦਾ ਕਤਲ ਕਰਕੇ ਲਾਸ਼ ਨੂੰ ਨਹਿਰ ਕਿਨਾਰੇ ਸੁੱਟਿਆ ਗਿਆ ਹੈ ਕਿਉਂਕਿ ਮ੍ਰਿਤਕ ਦੇ ਸਬੰਧ ਫਰੀਦਕੋਟ ਦੀ ਇੱਕ ਮਹਿਲਾ ਨਾਲ ਸਨ। ਇਸ ਤੋਂ ਬਾਅਦ ਪੁਲਿਸ ਵੱਲੋਂ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਅਨੁਸਾਰ ਜਾਂਚ ਸ਼ੁਰੂ ਕੀਤੀ ਜਿਸ ਵਿੱਚ ਪਾਇਆ ਗਿਆ ਕਿ ਉਕਤ ਮਹਿਲਾ ਵੱਲੋਂ ਹੀ ਆਪਣੇ ਪ੍ਰੇਮੀ ਦਾ ਕਤਲ ਅਪਣੇ ਜਵਾਈ ਅਤੇ ਪੁੱਤਰ ਨਾਲ ਮਿਲ ਕੇ ਕਰ ਲਾਸ਼ ਨੂੰ ਨਹਿਰ ਕਿਨਾਰੇ ਸੁੱਟ ਦਿੱਤਾ ਗਿਆ। ਫਿਲਹਾਲ ਪੁਲਿਸ ਵੱਲੋਂ ਆਰੋਪੀ ਮਹਿਲਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਨੂੰ ਅਦਾਲਤ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵੱਲੋਂ ਉਸ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ। ਮ੍ਰਿਤਕ ਦੇ ਪੁੱਤਰ ਅਤੇ ਜਵਾਈ ਦੀ ਤਲਾਸ਼ ਵਿੱਚ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਮ੍ਰਿਤਕ ਦੇ ਪਿਤਾ ਜਗਰੂਪ ਸਿੰਘ ਨੇ ਦੱਸਿਆ ਕਿ ਉਸਦੇ ਲੜਕੇ ਦੇ ਸਬੰਧ ਫਰੀਦਕੋਟ ਦੀ ਹੀ ਰਹਿਣ ਵਾਲੀ ਇੱਕ ਔਰਤ ਨਾਲ ਸਨ ਜਿਸ ਵੱਲੋਂ ਆਪਣੇ ਪੁੱਤਰ ਅਤੇ ਜਵਾਈ ਨਾਲ ਮਿਲ ਕੇ ਉਸਦੇ ਪੁੱਤਰ ਦਾ ਕਤਲ ਕਰਕੇ ਲਾਸ਼ ਨੂੰ ਨਹਿਰ ਕਿਨਾਰੇ ਸੁੱਟ ਦਿੱਤਾ ਗਿਆ। ਉਸ ਨੇ ਦੱਸਿਆ ਕਿ ਮ੍ਰਿਤਕ ਦੇ ਕਾਫ਼ੀ ਸੱਟਾਂ ਵੱਜੀਆਂ ਹੋਈਆਂ ਸਨ ਅਤੇ ਪੋਸਟ ਮਾਰਟਮ ਦੀ ਰਿਪੋਰਟ ਤੋਂ ਬਾਅਦ ਸਾਫ ਹੋ ਗਿਆ ਕਿ ਉਸਦੀ ਮੌਤ ਸੱਟਾਂ ਵੱਜਣ ਕਾਰਨ ਹੋਈ ਹੈ।ਮ੍ਰਿਤਕ ਦੇ ਪਿਤਾ ਨੇ ਇਨਸਾਫ ਦੀ ਮੰਗ ਕਰਦੇ ਹੋਏ ਮਹਿਲਾ ਦੇ ਪੁੱਤਰ ਅਤੇ ਜਵਾਈ ਨੂੰ ਵੀ ਗਿਰਫ਼ਤਾਰ ਕਰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਕਿਸਾਨਾਂ ਤੇ ਗਰੀਬਾਂ ਦੇ ਹੱਕ 'ਚ ਕੀਤੇ ਫੈਸਲਿਆਂ ਨੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਬਣਾਈ ਵੱਖਰੀ ਪਛਾਣ, ਜਾਣੋ ਉਹ ਫੈਸਲੇ ਜੋ ਹੋਰ ਸੂਬਿਆਂ ਨੇ ਵੀ ਕੀਤੇ ਲਾਗੂ

ਥਾਣਾ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਵਿਖੇ ਰਿਪੋਰਟ ਦਰਜ ਕਰਕੇ ਮ੍ਰਿਤਕ ਗੁਰਪ੍ਰੀਤ ਸਿੰਘ ਦਾ ਪੋਸਟ ਮਾਰਟਮ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.