ਜੈਤੋ: ਵਿੱਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਜਿਸ ਨੂੰ ਮੁੱਖ ਰੱਖਦੇ ਹੋਏ ਚੌਂਕ ਨੰਬਰ ਇੱਕ ਵਿਖੇ ਸ਼ਹਿਰਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਲਈ ਮਾਸਕ ਵੰਡੇ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਵਨ ਗੋਇਲ,ਡੀ.ਐੱਸ.ਪੀ ਜੈਤੋ ਮੌਜੂਦ ਰਹੇ।
ਪਰਮਿੰਦਰ ਸਿੰਘ ਗਰੇਵਾਲ ਅਤੇ ਐੱਸ.ਐੱਚ.ਓ ਰਾਜੇਸ਼ ਕੁਮਾਰ ਨੇ ਸ਼ਹਿਰਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕਰਦੇ ਹੋਏ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਘਰ ਤੋਂ ਬਾਹਰ ਨਿਕਲੇ ਸਮੇਂ ਸਭ ਨੂੰ ਮਾਸਕ ਦੀ ਜ਼ਰੂਰ ਵਰਤੋਂ ਕਰਨੀ ਚਾਹੀਦੀ ਹੈ ਅਤੇ ਹਰ ਵੇਲੇ ਮਾਸਕ ਪਾਹ ਕੇ ਰੱਖਣਾ ਚਾਹੀਦਾ ਹੈ।
ਇਸ ਮੌਕੇ ਕੌਂਸਲਰ ਜੀਤੂ ਬਾਂਸਲ ਨੇ ਕਿਹਾ ਕਿ ਇਸ ਕੋਰੋਨਾ ਵਰਗੀ ਮਹਾਂਮਾਰੀ ਤੋਂ ਬਚਨ ਦੀ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਘਰ ਉਨ੍ਹਾਂ ਵਰਗੀ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕੇ।