ਫ਼ਰੀਦਕੋਟ: ਬਹਿਬਲਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਪਤਨੀ ਵਲੋਂ ਲਗਾਏ ਗਏ ਇਲਜ਼ਾਮਾਂ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਪੁਲਿਸ ਚੌਂਕੀ ਬਰਗਾੜੀ ਦੇ ਇੰਚਾਰਜ ਏਐਸਆਈ ਗੁਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ।
ਮ੍ਰਿਤਕ ਸੁਰਜੀਤ ਸਿੰਘ ਦੀ ਪਤਨੀ ਦਾ ਕਹਿਣਾ ਸੀ ਕਿ ਪੁਲਿਸ ਵਲੋਂ ਉਸ ਦੇ ਪਤੀ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ ਸੀ ਅਤੇ ਕਥਿਤ ਸਿਆਸੀ ਦਬਾਅ ਦੇ ਚਲਦੇ ਉਸ ਦੇ ਪਤੀ ਦੀ ਮੌਤ ਹੋ ਗਈ।
ਮ੍ਰਿਤਕ ਸੁਰਜੀਤ ਸਿੰਘ ਦੀ ਪਤਨੀ ਵਲੋਂ ਲਗਾਤਾਰ ਫ਼ਰੀਦਕੋਟ ਤੋਂ ਕਾਂਗਰਸ ਦੇ ਐਮਐਲਏ ਕੁਸ਼ਲਦੀਪ ਸਿੰਘ ਢਿਲੋਂ ਅਤੇ ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ 'ਤੇ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਸ ਦੇ ਪਤੀ ਦੀ ਮੌਤ ਦਾ ਕਾਰਨ ਉਕਤ ਕਾਂਗਰਸੀ ਆਗੂ ਹਨ ਪਰ ਇਨ੍ਹਾਂ ਦੋਹਾਂ ਆਗੂਆਂ ਵਲੋਂ ਪ੍ਰੈਸ ਕਾਨਫਰੰਸ ਕਰ ਸਾਰੇ ਦੋਸ਼ਾਂ ਨੂੰ ਨਕਾਰਿਆ ਗਿਆ ਸੀ ਅਤੇ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਸੀ।
ਬੀਤੇ ਕੱਲ੍ਹ ਮ੍ਰਿਤਕ ਸੁਰਜੀਤ ਸਿੰਘ ਦੀ ਪਤਨੀ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਸੀ ਅਤੇ ਉਕਤ ਦੋਹਾਂ ਸਿਆਸੀ ਆਗੂਆਂ ਦੀ ਪਿੰਡ ਦੇ ਕਾਂਗਰਸੀ ਆਗੂ ਨਾਲ ਨੇੜਤਾ ਦੇ ਸਬੂਤ ਦਿੱਤੇ ਸਨ। ਸਰਕਾਰ ਨੇ ਇੱਕ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਪੁਲਿਸ ਚੌਂਕੀ ਬਰਗਾੜੀ ਦੇ ਇੰਚਾਰਜ ਏਐਸਆਈ ਗੁਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ।