ਫਰੀਦਕੋਟ: ਦੇਸ਼ ਭਰ 'ਚ ਪੁਲਿਸ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ। ਦੇਸ਼ ਵਾਸੀਆ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਦੇ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆ ਜਾ ਰਹੀਆਂ ਹਨ। ਫਰੀਦਕੋਟ ਦੀ ਪੁਲਿਸ ਲਾਈਨ (Police line) ਵਿੱਚ ਵੀ ਪੰਜਾਬ ਪੁਲਿਸ (Punjab Police) ਵੱਲੋਂ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕਰਨ ਦੇ ਲਈ ਇੱਕ ਪ੍ਰੋਗਰਾਮ ਅਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਿਕ ਮੈਂਬਰ ਵੱਲੋਂ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ।
ਇਸ ਮੌਕੇ ਡੀ.ਆਈ.ਜੀ. ਸੁਰਜੀਤ ਸਿੰਘ (DIG Surjit Singh) ਨੇ ਕਿਹਾ ਕਿ ਅਸੀਂ ਇਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਕਰਕੇ ਹੀ ਅੱਜ ਆਪਣੇ ਪਰਿਵਾਰਾਂ ਨਾਲ ਖੁਸ਼ੀ-ਖੁਸ਼ੀ ਜ਼ਿੰਦਗੀ ਬਤੀਤ ਕਰ ਰਹੇ ਹਾਂ, ਉਨ੍ਹਾਂ ਕਿਹਾ ਕਿ ਇਹ ਸ਼ਹੀਦ ਰਹਿੰਦੀ ਦੁਨੀਆ ਤੱਕ ਅਮਰ ਰਹਿਣਗੇ। ਉਨ੍ਹਾਂ ਕਿਹਾ ਇਨ੍ਹਾਂ ਸ਼ਹੀਦਾਂ ਨੇ ਪੰਜਾਬ ਦੇ ਲੋਕਾਂ ਦੀ ਜਾਨਾਂ ਬਚਾਉਣ ਦੇ ਲਈ ਆਪਣੀਆਂ ਜਾਨਾਂ ਨੂੰ ਕੁਰਬਾਨ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ (Punjab Police) ਨੇ ਹਮੇਸ਼ਾ ਹੀ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੇ ਅੱਤਵਾਦੀ ਖ਼ਿਲਾਫ਼ ਜਮ ਕੇ ਲੜਾਈ ਲੜੀ ਹੈ ਅਤੇ ਉਸ ਲੜਾਈ ਵਿੱਚ ਜਿੱਤ ਹਾਸਲ ਕਰਕੇ ਅੱਤਵਾਦ ਨੂੰ ਪੰਜਾਬ ਵਿੱਚੋਂ ਖ਼ਤਮ ਕਰਕੇ ਪੰਜਾਬ ਵਿੱਚ ਮੁੜ ਸ਼ਾਂਤੀ ਦਾ ਮਾਹੌਲ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਦੌਰਾਨ ਵੱਡੀ ਗਿਣਤੀ ਵਿੱਚ ਪੰਜਾਬ ਪੁਲਿਸ (Punjab Police) ਦੇ ਜਵਾਨ ਪੂਰੇ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਸ਼ਹੀਦ ਹੋਏ ਸਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਜਵਾਨਾਂ ਨੇ ਆਪਣੀਆਂ ਸ਼ਹਾਦਤਾਂ ਦੇ ਕੇ ਹੀ ਪੰਜਾਬ ਨੂੰ ਮੁੜ ਸਰਜੀਤ ਕੀਤਾ ਹੈ ਅਤੇ ਅੱਗੇ ਵੀ ਪੰਜਾਬ ਪੁਲਿਸ ਇਸੇ ਤਰ੍ਹਾਂ ਆਪਣੀਆਂ ਜਾਨਾਂ ਕੁਰਬਾਨ ਕਰਕੇ ਪੰਜਾਬ ਦੇ ਹੱਲ ਦੀ ਰਾਖੀ ਲਈ ਹਮੇਸ਼ਾ ਤਿਆਰ ਬਰ ਤਿਆਰ ਹੈ।
ਇਸ ਮੌਕੇ ਡੀ.ਆਈ.ਜੀ. ਸੁਰਜੀਤ ਸਿੰਘ (DIG Surjit Singh) ਨੇ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ਉਹ ਮਹਾਨ ਪਰਿਵਾਰ ਹਨ, ਜਿਨ੍ਹਾਂ ਨੇ ਦੇਸ਼ ਦੀ ਰਾਖੀ ਲਈ ਆਪਣੇ ਪੁੱਤਰਾਂ ਨੂੰ ਕੁਰਬਾਨ ਕੀਤਾ ਹੈ।
ਇਹ ਵੀ ਪੜ੍ਹੋ:ਸ਼ਹੀਦਾਂ ਦੀ ਸ਼ਰਧਾਂਜਲੀ ਮੌਕੇ ਭਾਵੁਕ ਹੋਏ ਮੁੱਖ ਮੰਤਰੀ ਚੰਨੀ, ਦੇਖੋ ਤਸਵੀਰਾਂ