ETV Bharat / state

Two Arrested In Faridkot: ਗੈਂਗਸਟਰ ਗੋਲਡੀ ਬਰਾੜ ਬਣਕੇ 1 ਲੱਖ ਦੀ ਫਿਰੌਤੀ ਮੰਗਣ ਵਾਲੇ 2 ਕਾਬੂ - ਫਰੀਦਕੋਟ ਵਿੱਚ ਦੁਕਾਨਦਾਰ ਨੂੰ ਗੈਂਗਸਟਰ ਕੋਲੋ ਧਮਕੀ ਮਿਲੀ

ਫਰੀਦਕੋਟ ਦੇ ਸਾਦਿਕ ਚੌਂਕ ਵਿੱਚ ਇੱਕ ਦੁਕਾਨਦਾਰ ਤੋਂ ਗੈਂਗਸਟਰ ਗੋਲਡੀ ਬਰਾੜ ਬਣਕੇ ਫੋਨ ’ਤੇ 1 ਲੱਖ ਦੀ ਫਿਰੌਤੀ ਮੰਗਣ ਵਾਲੇ 2 ਆਰੋਪੀਆਂ ਨੂੰ ਸਥਾਨਕ ਥਾਣਾ ਸਿਟੀ ਫਰੀਦਕੋਟ ਪੁਲਿਸ ਵੱਲੋਂ ਸ਼ਿਕਾਇਤ ਕਰਤਾ ਦੀ ਸ਼ਨਾਖਤ ’ਤੇ ਗ੍ਰਿਫ਼ਤਾਰ ਕਰਕੇ ਇਹਨਾਂ ਪਾਸੋਂ 2 ਮੋਬਾਇਲ ਤੇ ਨਗਦੀ ਬਰਾਮਦ ਕਰਕੇ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ।

Two Arrested In Faridkot
Two Arrested In Faridkot
author img

By

Published : Mar 5, 2023, 5:33 PM IST

ਗੈਂਗਸਟਰ ਗੋਲਡੀ ਬਰਾੜ ਬਣਕੇ 1 ਲੱਖ ਦੀ ਫਿਰੌਤੀ ਮੰਗਣ ਵਾਲੇ 2 ਕਾਬੂ

ਫਰੀਦਕੋਟ: ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਗੈਂਗਵਾਰ ਤੇ ਫਿਰੌਤੀਆਂ ਦਾ ਦੌਰ ਲਗਾਤਾਰ ਜਾਰੀ ਹੈ। ਅਜਿਹਾ ਹੀ ਇੱਕ ਫਿਰੌਤੀ ਦਾ ਮਾਮਲਾ ਫਰੀਦਕੋਟ ਦੇ ਸਾਦਿਕ ਚੌਂਕ ਵਿੱਚੋਂ ਆਇਆ। ਜਿੱਥੇ ਇੱਕ ਦੁਕਾਨਦਾਰ ਤੋਂ ਗੈਂਗਸਟਰ ਗੋਲਡੀ ਬਰਾੜ ਬਣਕੇ ਫੋਨ ’ਤੇ 1 ਲੱਖ ਦੀ ਫਿਰੌਤੀ ਮੰਗਣ ਵਾਲੇ 2 ਆਰੋਪੀਆਂ ਨੂੰ ਸਥਾਨਕ ਥਾਣਾ ਸਿਟੀ ਫਰੀਦਕੋਟ ਪੁਲਿਸ ਵੱਲੋਂ ਸ਼ਿਕਾਇਤ ਕਰਤਾ ਦੀ ਸ਼ਨਾਖਤ ’ਤੇ ਗ੍ਰਿਫ਼ਤਾਰ ਕਰਕੇ ਇਹਨਾਂ ਪਾਸੋਂ 2 ਮੋਬਾਇਲ ਤੇ ਨਗਦੀ ਬਰਾਮਦ ਕਰਕੇ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ।

ਦੁਕਾਨਦਾਰ ਨੂੰ ਆਇਆ ਧਮਕੀ ਭਰਿਆ ਫੋਨ:- ਇਸ ਮਾਮਲੇ ਵਿੱਚ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਰੀਦਕੋਟ ਦੇ ਮੁੱਖ ਅਫਸਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਜੋ ਸਥਾਨਕ ਸਾਦਿਕ ਚੌਂਕ ਵਿਖੇ ਕਰਿਆਨੇ ਦੀ ਦੁਕਾਨ ਕਰਦਾ ਹੈ। ਜਿਸ ਨੇ ਥਾਣਾ ਸਿਟੀ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ ਕਿ ਬੀਤੀ ਸ਼ਾਮ ਨੂੰ ਉਸਦੇ ਮੋਬਾਇਲ ਨੰਬਰ ’ਤੇ 2 ਵੱਖ-ਵੱਖ ਮੋਬਾਇਲ ਨੰਬਰਾਂ ਤੋਂ ਫੋਨ ਆਇਆ। ਜਿਸ ਵਿੱਚ ਫੋਨ ਕਰਨ ਵਾਲੇ ਨੇ ਕਿਹਾ ਕਿ ‘ਮੈਂ ਗੋਲਡੀ ਬਰਾੜ ਕੈਨੇਡਾ ਤੋਂ ਬੋਲ ਰਿਹਾ ਹਾਂ ਅਤੇ ਮੈਨੂੰ ਤੇਰੇ ਪਰਿਵਾਰ ਬਾਰੇ ਸਾਰੀ ਜਾਣਕਾਰੀ ਹੈ, ਇਸ ਲਈ ਤੂੰ 1 ਲੱਖ ਰੁਪਏ ਸਾਨੂੰ ਦੇਵੇ ਅਤੇ ਜੇਕਰ ਇਹ ਰਕਮ ਨਾ ਦਿੱਤੀ ਤਾਂ ਤੇਰੇ ਪਰਿਵਾਰ ਨੂੰ ਜਾਨੋਂ ਮਾਰ ਦੇਵਾਂਗੇ’।

ਫਿਰੌਤੀ ਮੰਗਣ ਵਾਲਿਆਂ ਦੀ ਇਸ ਤਰ੍ਹਾਂ ਹੋਈ ਪਹਿਚਾਣ:- ਇਸ ਦੌਰਾਨ ਹੀ ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਫੋਨ ਤੋਂ ਬਾਅਦ ਉਸਦੇ ਮੋਬਾਇਲ ਫੋਨ ’ਤੇ ਫਿਰ ਫੋਨ ਆਇਆ। ਜਿਸ ਵਿੱਚ ਇਹਨਾਂ 50 ਹਜ਼ਾਰ ਰੁਪਏ ਦੀ ਮੰਗ ਕਰਕੇ 20 ਹਜ਼ਾਰ ਰੁਪਏ ਤੁਰੰਤ ਮੰਗੇ ਅਤੇ ਬਾਕੀ 30 ਹਜ਼ਾਰ ਰੁਪਏ ਕਿਸੇ ਆਦਮੀ ਵੱਲੋਂ ਆਕੇ ਲਿਜਾਣ ਦੀ ਗੱਲ ਆਖੀ। ਜਿਸ ’ਤੇ ਉਸਨੇ ਜਦ ਆਪਣੇ ਇੱਕ ਨਜ਼ਦੀਕੀ ਨਾਲ ਇਹ ਗੱਲ ਸਾਂਝੀ ਕੀਤੀ ਤਾਂ ਫਿਰੌਤੀ ਮੰਗਣ ਵਾਲਿਆਂ ਦੇ ਵਾਰ-ਵਾਰ ਫੋਨ ਆਉਣ ’ਤੇ ਇਹਨਾਂ ਦੀ ਆਵਾਜ਼ ਤੋਂ ਪਛਾਣ ਹੋਈ ਕਿ ਇਹ ਫੋਨ ਗੁਰਵਿੰਦਰ ਸਿੰਘ ਬੌਬੀ ਪੁੱਤਰ ਲਾਲ ਸਿੰਘ ਅਤੇ ਹਰਪ੍ਰੀਤ ਸਿੰਘ ਗੋਲਡੀ ਪੁੱਤਰ ਜਸਵਿੰਦਰ ਸਿੰਘ ਵਾਸੀ ਗਲੀ ਨੰਬਰ 2 ਜਰਮਨ ਕਲੌਨੀ, ਫ਼ਰੀਦਕੋਟ ਵੱਲੋਂ ਕੀਤੇ ਜਾ ਰਹੇ ਹਨ।

ਇਹ ਵੀ ਪੜੋ:- POLICE ENCOUNTER: ਕੁਤਬ ਮੀਨਾਰ ਮੈਟਰੋ ਸਟੇਸ਼ਨ ਨੇੜੇ ਪੁਲਿਸ ਅਤੇ ਦੀਪਕ ਮੁੰਡੀ ਦੇ ਸਾਥੀ ਵਿਚਕਾਰ ਮੁਕਾਬਲਾ, ਮੁਲਜ਼ਮ ਗ੍ਰਿਫ਼ਤਾਰ

ਦੋਨਾਂ ਆਰੋਪੀਆਂ ਪਾਸੋਂ ਨਗਦੀ ਤੇ ਮੋਬਾਇਲ ਬਰਾਮਦ:- ਇਸ ਸ਼ਿਕਾਇਤ ’ਤੇ ਥਾਣਾ ਸਿਟੀ ਵਿਖੇ ਉਕਤ ਦੋਨਾਂ ਆਰੋਪੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਸਹਾਇਕ ਥਾਣੇਦਾਰ ਗੁਰਮੇਜ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਵੱਲੋਂ ਉਕਤ ਦੋਨਾਂ ਆਰੋਪੀਆਂ ਨੂੰ ਕਾਬੂ ਕਰਕੇ ਇਹਨਾਂ ਪਾਸੋਂ 5 ਹਜ਼ਾਰ ਨਗਦੀ ਅਤੇ 2 ਮੋਬਾਇਲ ਬਰਾਮਦ ਕਰਕੇ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ।

ਇਹ ਵੀ ਪੜੋ:- Gangsters Video Viral: ਗੈਂਗਵਾਰ ਮਗਰੋਂ ਗੈਂਗਸਟਰਾਂ ਨੇ ਜਾਰੀ ਕੀਤੀ ਵੀਡੀਓ, ਕਤਲ ਕਰ ਜੇਲ੍ਹ 'ਚ ਮਨਾਏ ਜਸ਼ਨ...

ETV Bharat Logo

Copyright © 2025 Ushodaya Enterprises Pvt. Ltd., All Rights Reserved.