ETV Bharat / state

ਸੂਬੇ ’ਚ 2 ਲੱਖ ਤੋਂ ਵੱਧ ਦਿਵਿਆਂਗ ਵਿਅਕਤੀਆਂ ਨੂੰ UDID ਕਾਰਡ ਜਾਰੀ: ਡਾ.ਬਲਜੀਤ ਕੌਰ

ਸੂਬੇ ਦੇ 2,93,975 ਦਿਵਿਆਂਗ ਵਿਅਕਤੀਆਂ ਨੂੰ 28 ਨਵੰਬਰ 2022 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਯੂਡੀਆਈਡੀ ਪ੍ਰਾਜੈਕਟਰ ਤਹਿਤ ਰਾਜ ਦੇ 102 ਹਸਪਤਾਲਾਂ ਵਿੱਚ ਕੈਂਪ ਲਗਾ ਕੇ ਇਹ ਪਛਾਣ ਪੱਤਰ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਪਰਪਿਤ ਸੈੱਲ ਅਪਾਹਜ ਵਿਅਕਤੀਆਂ ਲਈ ਅਪੰਗਤਾ ਸਕੀਮਾਂ ਦੇ ਲਾਭ ਲੈਣ ਲਈ ਇੱਕ ਸਿੰਗਲ ਵਿੰਡੋ ਪਲੈਟਫਾਰਮ ਹੋਵੇਗਾ।

author img

By

Published : Dec 12, 2022, 4:47 PM IST

EUDID card issued to more than 2 lakh disabled people in the punjab
UDID card issued to more than 2 lakh disabled people in the punjab

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਨਵੇ UDID ਕਾਰਡ ਜਾਰੀ ਕੀਤੇ ਗਏ ਹਨ। ਸੂਬੇ ਦੇ 2,93,975 ਦਿਵਿਆਂਗ ਵਿਅਕਤੀਆਂ ਨੂੰ 28 ਨਵੰਬਰ 2022 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ।

ਡਾ.ਬਲਜੀਤ ਕੌਰ ਨੇ ਦੱਸਿਆ: ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ (Unique Disability Identity Card) ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ। ਇਸ ਦਾ ਡੇਟਾਬੇਸ ਰਾਸ਼ਟਰ ਪੱਧਰ ’ਤੇ ਤਿਆਰ ਕੀਤਾ ਜਾ ਰਿਹਾ ਹੈੇ।

102 ਹਸਪਤਾਲਾਂ ਵਿੱਚ ਕੈਂਪ ਲਗਾ ਜਾਰੀ ਕੀਤੇ ਪਛਾਣ ਪੱਤਰ: ਕੈਬਨਿਟ ਮੰਤਰੀ ਨੇ ਦੱਸਿਆ ਕਿ ਯੂਡੀਆਈਡੀ ਪ੍ਰਾਜੈਕਟਰ ਤਹਿਤ ਰਾਜ ਦੇ 102 ਹਸਪਤਾਲਾਂ ਵਿੱਚ ਕੈਂਪ ਲਗਾ ਕੇ ਇਹ ਪਛਾਣ ਪੱਤਰ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੋਰਟਲ www.swavlambancard.gov.in ’ਤੇ ਪ੍ਰਾਪਤ ਹੋਈਆਂ ਅਰਜ਼ੀਆਂ ਵਿੱਚੋਂ ਯੋਗ ਦਿਵਿਆਂਗ ਵਿਅਕਤੀਆਂ ਨੂੰ 28 ਨਵੰਬਰ 2022 ਤੱਕ 2,93,975 ਯੂਡੀਆਈਡੀ ਕਾਰਡ ਜਾਰੀ ਕੀਤੇ ਗਏ ਹਨ। ਭਾਰਤ ਸਰਕਾਰ ਵੱਲੋਂ ਸਾਂਝੀ ਕੀਤੀ ਗਈ ਰੋਜ਼ਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 11ਵਾਂ ਦਰਜਾ ਹਾਸਲ ਹੋਇਆ ਹੈ।

ਦਿਵਿਆਂਗ ਵਿਅਕਤੀਆਂ ਨੂੰ ਕਾਰਡ ਬਣਾਉਣ ਲਈ ਅਪੀਲ: ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਡਿਸਏਬਿਲਟੀ ਸੈੱਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਪਰਪਿਤ ਸੈੱਲ ਅਪਾਹਜ ਵਿਅਕਤੀਆਂ ਲਈ ਅਪੰਗਤਾ ਸਕੀਮਾਂ ਦੇ ਲਾਭ ਲੈਣ ਲਈ ਇੱਕ ਸਿੰਗਲ ਵਿੰਡੋ ਪਲੈਟਫਾਰਮ ਹੋਵੇਗਾ। ਉਨ੍ਹਾਂ ਸੂੁਬੇ ਦੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰਾਂ ਜਾਂ ਸਿਵਲ ਹਸਪਤਾਲ ਵਿਖੇ ਸੰਪਰਕ ਕਰਕੇ ਯੂਡੀਆਈਡੀ ਕਾਰਡ ਲਈ ਜ਼ਰੂਰ ਅਪਲਾਈ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝੇ ਨਾ ਰਹਿਣ।

ਇਹ ਵੀ ਪੜ੍ਹੋ:- ਕੋਟਕਪੁਰਾ ਗੋਲੀਕਾਂਡ: SIT ਸਾਹਮਣੇ ਪੇਸ਼ ਹੋਏ ਸੁਖਬੀਰ ਬਾਦਲ, 3 ਘੰਟਿਆਂ ਤੱਕ ਹੋਈ ਪੁੱਛਗਿੱਛ

ETV Bharat Logo

Copyright © 2024 Ushodaya Enterprises Pvt. Ltd., All Rights Reserved.