ਫ਼ਰੀਦਕੋਟ: ਬਹਿਬਲ ਕਲਾਂ ਗੋਲ਼ੀ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ (ਮੁਅੱਤਲ) ਦੀ ਅੱਜ ਫ਼ਰੀਦਕੋਟ ਅਦਾਲਤ ਵਿੱਚ ਪੇਸ਼ੀ ਹੋਵੇਗੀ। ਉਮਰਾਨੰਗਲ ਨੂੰ ਕੱਲ ਜ਼ਮਾਨਤ ਮਿਲਣ ਤੋਂ ਬਾਅਦ ਪਟਿਆਲਾ ਜੇਲ੍ਹ ਵਿੱਚੋਂ ਰਿਹਾਅ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਉਮਰਾਨੰਗਲ ਨੂੰ ਪਿਛਲੇ 14 ਦਿਨਾਂ ਤੋਂ ਨਿਆਂਇਕ ਹਿਰਾਸਤ ਤੋਂ ਬਾਅਦ ਕੱਲ੍ਹ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਦੀ ਜੇਲ੍ਹ ਵਿਚੋਂ ਰਿਹਾਅ ਕੀਤਾ ਗਿਆ। ਜੇਲ੍ਹ ਵਿੱਚੋਂ ਰਿਹਾਅ ਹੋਣ ਤੋਂ ਬਾਅਦ ਉਮਰਾਨੰਗਲ ਨੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਿਖੇ ਸ਼ੁਕਰਾਨਾ ਕੀਤਾ।
ਜ਼ਿਕਰਯੋਗ ਹੈ ਕਿ ਬਹਿਬਲਕਲਾਂ ਗੋਲ਼ੀ ਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ 2018 'ਚ ਦਰਜ ਹੋਈ ਐੱਫ਼ਆਈਆਰ ਤਹਿਤ 18 ਫ਼ਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਇੱਥੇ ਦੱਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਉਮਰਾਨੰਗਲ ਨੂੰ ਜੇਲ੍ਹ ਦੇ ਨਿਯਮਾਂ ਵਿਰੁੱਧ ਜਾ ਕੇ ਵੀ.ਆਈ.ਪੀ ਟਰੀਟਮੈਂਟ ਦਿੱਤੇ ਜਾਣ 'ਤੇ ਮੰਤਰੀ ਸੁਖਜਿੰਦਰ ਰੰਧਾਵਾਂ ਦੇ ਹੁਕਮਾਂ ਤਹਿਤ ਜੇਲ੍ਹ ਸੁਪ੍ਰੀਡੈਂਟ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਮਰਾਨੰਗਲ ਨੂੰ ਜੇਲ੍ਹ ਦੇ ਨਿਯਮਾਂ ਦੇ ਉਲਟ ਜਾ ਕੇ ਜੇਲ੍ਹ ਦੇ ਪਿਛਲੇ ਗੇਟ ਰਾਹੀਂ ਰਿਹਾਅ ਕੀਤਾ।