ਫ਼ਰੀਦਕੋਟ: ਆਈਜੀ ਪਰਮਰਾਜ ਉਮਰਾਨੰਗਲ ਦਾ 4 ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਮਗਰੋਂ ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਉਨ੍ਹਾਂ ਨੂੰ ਫ਼ਰੀਦਕੋਟ ਡਿਊਟੀ ਮੈਜਿਸਟਰੇਟ ਦੀ ਅਦਾਲਤ 'ਚ ਪੇਸ਼ ਕੀਤਾ ਜਿਸ ਤੋਂ ਬਾਅਦ ਉਮਰਾਨੰਗਲ ਦੇ ਪੁਲਿਸ ਰਿਮਾਂਡ ਵਿੱਚ 3 ਦਿਨਾਂ ਦਾ ਵਾਧਾ ਕੀਤਾ ਗਿਆ ਹੈ।
ਐਸਆਈਟੀ ਵੱਲੋਂ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਅਦਾਲਤ ਨੇ ਉਮਰਾਨੰਗਲ ਤੋਂ ਪੁੱਛਗਿੱਛ ਲਈ 3 ਦਿਨ ਹੀ ਹੋਰ ਦਿੱਤੇ ਹਨ।
ਜ਼ਿਕਰਯੋਗ ਹੈ ਕਿ 2015 ਵਿੱਚ ਕੋਟਰਪੁਰਾ ਗੋਲੀਕਾਂਡ ਮਾਮਲੇ ਸਬੰਧੀ ਉਮਰਾਨੰਗਲ ਨੂੰ 18 ਫ਼ਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਨਾਲ ਸਬੰਧਤ ਪੁਲਿਸ ਕਰਮੀਆਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ।
ਉਮਰਾਨੰਗਲ ਦੇ ਪੁਲਿਸ ਰਿਮਾਂਡ ਵਿੱਚ ਹੋਇਆ 3 ਦਿਨਾਂ ਦਾ ਵਾਧਾ
ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਆਈਜੀ ਪਰਮਰਾਜ ਉਮਰਾਨੰਗਲ ਦੇ ਪੁਲਿਸ ਰਿਮਾਂਡ ਵਿੱਚ ਹੋਇਆ 3 ਦਿਨਾਂ ਦਾ ਵਾਧਾ। ਫ਼ਰੀਦਕੋਟ ਡਿਊਟੀ ਮੈਜਿਸਟਰੇਟ ਦੀ ਅਦਾਲਤ 'ਚ ਕੀਤਾ ਗਿਆ ਪੇਸ਼।
ਫ਼ਰੀਦਕੋਟ: ਆਈਜੀ ਪਰਮਰਾਜ ਉਮਰਾਨੰਗਲ ਦਾ 4 ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਮਗਰੋਂ ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਉਨ੍ਹਾਂ ਨੂੰ ਫ਼ਰੀਦਕੋਟ ਡਿਊਟੀ ਮੈਜਿਸਟਰੇਟ ਦੀ ਅਦਾਲਤ 'ਚ ਪੇਸ਼ ਕੀਤਾ ਜਿਸ ਤੋਂ ਬਾਅਦ ਉਮਰਾਨੰਗਲ ਦੇ ਪੁਲਿਸ ਰਿਮਾਂਡ ਵਿੱਚ 3 ਦਿਨਾਂ ਦਾ ਵਾਧਾ ਕੀਤਾ ਗਿਆ ਹੈ।
ਐਸਆਈਟੀ ਵੱਲੋਂ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਅਦਾਲਤ ਨੇ ਉਮਰਾਨੰਗਲ ਤੋਂ ਪੁੱਛਗਿੱਛ ਲਈ 3 ਦਿਨ ਹੀ ਹੋਰ ਦਿੱਤੇ ਹਨ।
ਜ਼ਿਕਰਯੋਗ ਹੈ ਕਿ 2015 ਵਿੱਚ ਕੋਟਰਪੁਰਾ ਗੋਲੀਕਾਂਡ ਮਾਮਲੇ ਸਬੰਧੀ ਉਮਰਾਨੰਗਲ ਨੂੰ 18 ਫ਼ਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਨਾਲ ਸਬੰਧਤ ਪੁਲਿਸ ਕਰਮੀਆਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ।
Body:ਐਂਕਰ
ਕੋਟਕਪੂਰਾ ਗੋਲੀਕਾਂਡ ਵਿਚ ਗ੍ਰਿਫਤਾਰ IG ਨੂੰ ਅਦਾਲਤ ਵਲੋਂ ਨਹੀਂ ਦਿੱਤੀ ਗਈ ਕੋਈ ਰਾਹਤ। ਮਾਨਯੋਗ ਅਦਾਲਤ ਨੇ IG ਨੂੰ 3 ਦਿਨ ਦੇ ਹੋਰ ਪੁਲਿਸ ਰਿਮਾਂਡ ਤੇ ਭੇਜਿਆ ਹੈ।
ਵੀ ਓ 1
ਅੱਜ ਸਵੇਰ ਤੋਂ ਹੀ ਫਰੀਦਕੋਟ ਦੀ ਅਦਾਲਤ ਵਿਚ IG ਪਰਮਰਾਜ ਸਿੰਘ ਉਮਰਾਨੰਗਲ ਦੀ ਪੇਸ਼ੀ ਨੂੰ ਲੈ ਕੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ।ਦੁਪਿਹਰ ਕਰੀਬ 2:30ਵਜੇ IG ਪਰਮਰਾਜ ਸਿੰਘ ਨੂੰ ਮੀਡੀਆ ਕਰਮੀਆਂ ਤੋਂ ਬਚਾਅ ਕੇ ਪਿਛਲੇ ਰਾਸਤੇ ਮਾਨਯੋਗ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ।ਇਸ ਮੌਕੇ ਗੱਲਬਾਤ ਕਰਦਿਆਂ ਬਚਾਅ ਪੱਖ ਦੇ ਵਕੀਲਾਂ ਨੇ ਦੱਸਿਆ ਕਿ SIT ਵਲੋਂ IG ਪਰਮਰਾਜ ਸਿੰਘ ਉਮਰਾਨੰਗਲ ਦੇ 10 ਦਿਨ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਮਾਨਯੋਗ ਅਦਾਲਤ ਨੇ SIT ਨੂੰ ਸਿਰਫ 3 ਦਿਨ ਦਾ ਹੀ ਹੋਰ ਰਿਮਾਂਡ ਦਿੱਤਾ ਗਿਆ।
ਬਾਈਟ : ਵਕੀਲ ਬਚਾਅ ਪੱਖ
ਵੀ ਓ 2
ਇਸ ਮੌਕੇ ਜਦ ਜਿਲ੍ਹਾ ਅਟਾਰਨੀ ਰਜਨੀਸ਼ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ SIT ਵਲੋਂ IG ਉਮਰਾਨੰਗਲ ਤੋਂ ਹੋਰ ਪੁੱਛਗਿੱਛ ਕਰਨ ਲਈ 10 ਦਿਨ ਦੇ ਹੋਰ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਮਾਨਯੋਗ ਅਦਾਲਤ ਨੇ SIT ਨੂੰ 3 ਦਿਨ ਦਿਨ ਦਾ ਹੋਰ ਪੁਲਿਸ ਰਿਮਾਂਡ ਦਿੱਤਾ ਹੈ।ਉਹਨਾਂ ਦੱਸਿਆ ਕਿ SIT ਦੇ ਹੱਥ ਕੋਟਕਪੂਰਾ ਵਿਚ ਵਾਪਰੇ ਸਾਰੇ ਘਟਨਾਕ੍ਰਮ ਦੀ ਇਕ ਸੀਸੀਟੀਵੀ ਫੁਟੇਜ ਲੱਗੀ ਹੈ ਜਿਸ ਵਿਚ ਪੁਰਾ ਮਾਮਲਾ ਸਾਫ ਦਿਖਾਈ ਦਿੰਦਾ ਹੈ।ਉਹਨਾਂ ਕਿਹਾ ਕਿ ਇਹ ਸੀਸੀਟੀਵੀ ਫੁਟੇਜ ਮਾਨਯੋਗ ਅਦਾਲਤ ਨੂੰ ਸੌਂਪੀ ਗਈ ਹੈ।
ਬਾਈਟ : ਰਜਨੀਸ਼ ਕੁਮਾਰ ਜਿਲ੍ਹਾ ਅਟਾਰਨੀ ਫਰੀਦਕੋਟ
Conclusion:ਹੁਣ ਵੇਖਣਾ ਇਹ ਹੋਵੇਗਾ ਕਿ ਅਗਲੇ 3 ਦਿਨ ਦੇ ਪੁਲਿਸ ਰਿਮਾਂਡ ਵਿਚ SIT IG ਪਰਮਰਾਜ ਸਿੰਘ ਉਮਰਾਨੰਗਲ ਤੋਂ ਕੀਕੀ ਰਾਜ ਉਗਲਵਾਉਂਦੀ ਹੈ।