ਇਸ ਮੌਕੇ ਗੱਲਬਾਤ ਕਰਦਿਆਂ ਪ੍ਰਤੱਖਦਰਸ਼ੀ ਅੰਗ੍ਰੇਜ ਸਿੰਘ ਨੇ ਦੱਸਿਆ ਕਿ ਰੇਲਵੇ ਲਾਈਨ ਦੇ ਨੇੜੇ ਉਸ ਦਾ ਘਰ ਹੈ ਅਤੇ ਜਦ ਇੱਥੇ ਰੇਲ ਗੱਡੀ ਆਈ ਤਾਂ ਉਸ ਨੇ ਵੇਖਿਆ ਕਿ ਇੱਕ 30-35 ਸਾਲ ਦੇ ਵਿਅਕਤੀ ਨੇ ਰੇਲ ਹੇਠ ਛਾਲ ਮਾਰ ਦਿੱਤੀ ਸੀ ਤੇ ਜਦ ਉਸ ਨੂੰ ਚੁੱਕ ਕੇ ਇਲਾਜ ਲਈ ਲਿਜਾਣ ਲੱਗੇ ਤਾਂ ਉਸ ਨੇ ਦਮ ਤੋੜ ਦਿੱਤਾ।
ਮ੍ਰਿਤਕ ਦੇ ਪਿਤਾ ਚਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਨੂੰਹ ਕਰੀਬ 2 ਸਾਲ ਪਹਿਲਾਂ ਵਿਦੇਸ਼ ਗਈ ਸੀ ਜੋ ਅਜੇ ਤੱਕ ਵਾਪਸ ਨਹੀਂ ਸੀ ਆਈ ਜਿਸ ਕਾਰਨ ਉਨ੍ਹਾਂ ਦਾ ਆਪਸ ਵਿੱਚ ਕਲੇਸ਼ ਰਹਿੰਦਾ ਸੀ। ਇਸ ਤੋਂ ਪ੍ਰੇਸ਼ਾਨ ਹੋ ਕੇ ਉਸ ਦੇ ਲੜਕੇ ਨੇ ਅੱਜ ਰੇਲ ਗੱਡੀ ਹੇਠ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਚਰਨ ਸਿੰਘ ਨੇ ਮ੍ਰਿਤਕ ਦੀ ਪਤਨੀ ਦੇ ਨਾਲ-ਨਾਲ ਮ੍ਰਿਤਕ ਦੇ ਸਹੁਰੇ ਪਰਿਵਾਰ ਨੂੰ ਵੀ ਮੌਤ ਲਈ ਜ਼ਿੰਮੇਵਾਰ ਦੱਸਿਆ।
ਇਸ ਬਾਰੇ ਜਾਂਚ ਅਧਿਕਾਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਟੇਸ਼ਨ ਸੁਪਰਡੈਂਟ ਵੱਲੋਂ ਕਿਸੇ ਵਿਅਕਤੀ ਦੇ ਰੇਲ ਗੱਡੀ ਹੇਠ ਆਉਣ ਬਾਰੇ ਇਤਲਾਹ ਮਿਲੀ ਸੀ ਜਿਸ ਤੋਂ ਬਾਅਦ ਉਹ ਘਟਨਾ ਸਥਾਨ ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰ ਦੇ ਬਿਆਨ ਦਰਜ ਕਰ ਅੱਗੇ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਨੌਜਵਾਨ ਨੇ ਰੇਲ ਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਵਿਦੇਸ਼ ਰਹਿੰਦੀ ਪਤਨੀ ਤੇ ਲਗਾਏ ਦੋਸ਼
ਫਰੀਦਕੋਟ: ਬਠਿੰਡਾ ਰੇਲਵੇ ਟਰੈਕ 'ਤੇ ਅੱਜ ਇੱਕ ਨੌਜਵਾਨ ਵੱਲੋਂ ਰੇਲ ਗੱਡੀ ਹੇਠਾਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਲਦੇਵ ਸਿੰਘ ਵਜੋਂ ਹੋਈ ਹੈ ਜੋ ਫਿਰੋਜ਼ਪੁਰ ਜਿਲ੍ਹੇ ਦੇ ਪਿੰਡ ਕੈਲਾਸ਼ ਦਾ ਰਹਿਣ ਵਾਲਾ ਸੀ ਅਤੇ ਇਨੀਂ ਦਿਨੀਂ ਫਰੀਦਕੋਟ ਵਿਖੇ ਰਹਿ ਰਿਹਾ ਸੀ। ਮ੍ਰਿਤਕ ਦੇ ਪਰਿਵਾਰ ਨੇ ਉਸ ਦੀ ਮਲੇਸ਼ੀਆ ਰਹਿੰਦੀ ਪਤਨੀ ਅਤੇ ਸਹੁਰੇ ਪਰਿਵਾਰ 'ਤੇ ਦੋਸ਼ ਲਗਾਏ ਹਨ।

2
Conclusion: