ਫਰੀਦਕੋਟ: ਜ਼ਿਲ੍ਹੇ ਦੀ ਗਊਸ਼ਾਲਾ ਅੰਨਦੇਆਣਾ ਗੇਟ ਵਿਚ ਵੱਡੀ ਗਿਣਤੀ ਗਊਆਂ ਲੰਪੀ ਸਕਿਨ ਬਿਮਾਰੀ ਦੀ ਲਪੇਟ ਵਿਚ ਆ ਗਈਆਂ ਹਨ ਜਿੰਨਾਂ ਵਿਚੋਂ ਕਰੀਬ 12 ਗਊਆਂ ਦੀ ਬੀਤੇ ਦਿਨੀ ਮੌਤ ਵੀ ਹੋ ਗਈ ਸੀ। ਇਸੇ ਦੇ ਚਲਦੇ ਇਸ ਗਊਸ਼ਾਲਾ ਵਿਚ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਦੇ ਸਹਿਯੋਗ ਨਾਲ ਪਸ਼ੂ ਪਾਲਣ ਵਿਭਾਗ ਵੱਲੋਂ ਵੈਕਸ਼ੀਨੇਸ਼ਨ ਮੁਹਿੰਮ ਚਲਾਈ ਗਈ ਅਤੇ ਗਊਆਂ ਨੂੰ ਵੈਕਸੀਨੇਸ਼ਨ ਲਗਾਈ ਗਈ।
ਇਸ ਮੌਕੇ ਪਸੂ ਪਾਲਣ ਵਿਭਾਗ ਵੱਲੋਂ ਪਹੁੰਚੇ ਡਾਕਟਰ ਹਰਿੰਦਰ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਲੰਪੀ ਸਕਿਨ ਬਿਮਾਰੀ ਦੇ ਖਿਲਾਫ਼ ਵਿੱਢੀ ਗਈ ਵੈਕਸ਼ੀਨੇਸ਼ਨ ਮੁਹਿੰਮ ਤਹਿਤ ਗਊਸ਼ਾਲਾ ਅੰਨਦੇਆਣਾ ਗੇਟ ਫਰੀਦਕੋਟ ਵਿਖੇ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਦੇ ਸਹਿਯੋਗ ਨਾਲ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਜੇਕਰ ਕੋਈ ਪਸ਼ੂ ਇਸ ਬਿਮਾਰੀ ਤੋਂ ਪੀੜਤ ਪਾਇਆ ਜਾ ਰਿਹਾ ਉਸ ਨੂੰ ਬਾਕੀ ਪਸ਼ੂਆਂ ਤੋਂ ਅਲੱਗ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਅੰਦਰ ਹੁਣ ਤੱਕ ਲੰਪੀ ਸਕਿਨ ਬਿਮਾਰੀ ਦੇ ਕਰੀਬ 5700 ਕੇਸ ਸਾਹਮਣੇ ਆਏ ਹਨ।
ਉਨ੍ਹਾਂ ਦੱਸਿਆ ਕਿ ਸਾਡੇ ਵੱਲੋਂ ਇਸ ਗਊਸ਼ਾਲਾ ਵਿਚ ਕਰੀਬ 200 ਮਰੀਜ ਗਊਆਂ ਨੂੰ ਵੈਕਸ਼ੀਨੇਸ਼ਨ ਲਗਾਈ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਵੀ ਪਸ਼ੂ ਪਾਲਣ ਵਿਭਾਗ ਦਾ ਸਾਥ ਦੇਣ ਤਾਂ ਜੋ ਇਸ ਬਿਮਾਰੀ ਨਾਲ ਨਜਿੱਠਿਆ ਜਾ ਸਕੇ। ਇਸ ਮੌਕੇ ਗੱਲਬਾਤ ਕਰਦਿਆ ਸਮਾਜ ਸੇਵੀ ਸੰਸਥਾ ਦੇ ਆਗੂ ਅਰਸ਼ ਸੱਚਰ ਨੇ ਕਿਹਾ ਕਿ ਉਹਨਾਂ ਦੀ ਸੰਸਥਾ ਰੋਟਰੀ ਕਲੱਬ ਵੱਲੋਂ ਅੱਜ ਪਸ਼ੂ ਪਾਲਣ ਵਿਭਾਗ ਨੂੰ ਵੈਕਸੀਨੇਸ਼ਨ ਮੁਹੱਈਆ ਕਰਵਾਈ ਗਈ ਜਿਸ ਨੂੰ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਦੀ ਟੀਮ ਵੱਲੋਂ ਗਊਆਂ ਨੂੰ ਲਗਾਇਆ ਜਾ ਰਿਹਾ।
ਇਸ ਮੌਕੇ ਗੱਲਬਾਤ ਕਰਦਿਆਂ ਗਊਸ਼ਾਲਾ ਦੇ ਪ੍ਰਬੰਧਕ ਰਾਕੇਸ਼ ਸ਼ਰਮਾਂ ਨੇ ਕਿਹਾ ਕਿ ਗਊਸ਼ਾਲਾ ਅੰਨਦੇਆਣਾ ਗੇਟ ਵਿਖੇ ਮੌਜੂਦ ਗਊਆਂ ਨੂੰ ਪਸ਼ੂ ਪਾਲਣ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਰੱਖਿਆ ਜਾ ਰਿਹਾ ਅਤੇ ਜਿੰਨ੍ਹਾਂ ਨੂੰ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੋ ਵੀ ਇਫੈਕਟਡ ਪਸ਼ੂ ਹਨ ਉਨ੍ਹਾਂ ਨੂੰ ਬਾਕੀ ਪਸ਼ੂਆਂ ਤੋਂ ਅਲੱਗ ਰੱਖਿਆ ਜਾ ਰਿਹਾ ਹੈ ਅਤੇ ਸਾਫ ਸਫਾਈ ਦਾ ਖਾਸ ਧਿਆਨ ਕੀਤਾ ਜਾ ਰਿਹਾ।
ਇਹ ਵੀ ਪੜ੍ਹੋ: ਬੇਖੌਫ ਨਸ਼ਾ ਤਸਕਰਾਂ ਵਲੋਂ ਪੁਲਿਸ ਮੁਲਾਜ਼ਮ ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼, ਘਟਨਾ ਦੀ ਵੀਡੀਓ ਆਈ ਸਾਹਮਣੇ !