ਫਰੀਦਕੋਟ: ਜ਼ਿਲ੍ਹਾ ਫਰੀਦਕੋਟ ਦੇ ਪਿੰਡ ਕੋਟ ਸੁਖੀਆ ਦੇ ਗਰੀਬ ਪਰਿਵਾਰਾਂ ਦੇ ਮੈਂਬਰਾਂ ਦਾ ਰਾਸ਼ਨ ਕਾਰਡ ਵਿੱਚੋਂ ਨਾਮ ਕੱਟੇ ਜਾਣ 'ਤੇ ਪਰਿਵਾਰ ਵਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਵਲੋਂ ਸਰਕਾਰ 'ਤੇ ਇਲਜ਼ਾਮ ਲਗਾਏ ਹਨ ਕਿ ਸਿਆਸੀ ਸ਼ਹਿ 'ਤੇ ਉਨ੍ਹਾਂ ਦੇ ਰਾਸ਼ਨ ਕਾਰਡ ਕੱਟੇ ਗਏ ਹਨ ਜਾਂ ਉਨ੍ਹਾਂ ਦੇ ਪਰਿਵਰਾਕ ਮੈਂਬਰਾਂ ਦੇ ਨਾਮ ਇਨ੍ਹਾਂ ਵਿਚੋਂ ਕੱਟੇ ਗਏ ਹਨ।
ਇਸ ਸਬੰਧੀ ਪਿੰਡ ਵਾਸੀਆਂ ਦਾ ਕਹਿਣਾ ਕਿ ਉਹ ਮਿਹਨਤ ਮਜ਼ਦੂਰੀ ਕਰਨ ਵਾਲੇ ਹਨ ਅਤੇ ਸਰਕਾਰ ਵਲੋਂ ਉਨ੍ਹਾਂ ਵਿਚੋਂ ਕਈ ਘਰਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਜਦਕਿ ਕਈ ਪਰਿਵਾਰਾਂ ਦੇ ਮੈਂਬਰਾਂ ਦੇ ਨਾਮ ਰਾਸ਼ਨ ਕਾਰਡ ਵਿਚੋਂ ਕੱਟ ਦਿੱਤੇ। ਇਸ ਮੌਕੇ ਅਕਾਲੀ ਦਲ ਦੇ ਐੱਸ.ਸੀ ਵਿੰਗ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਦਾ ਕਹਿਣਾ ਕਿ ਕਾਂਗਰਸ ਸਰਕਾਰ ਆਉਣ ਤੋਂ ਬਾਅਦ ਹੀ ਲੋਕਾਂ ਨੂੰ ਅਜਿਹੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਜਦੋਂ ਕਿ ਅਕਾਲੀ ਸਰਕਾਰ ਸਮੇਂ ਗਰੀਬ ਪਰਿਵਾਰਾਂ ਨੂੰ ਕੋਈ ਸਮੱਸਿਆ ਨਹੀਂ ਆਈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਾਂਚ ਹੋਣੀ ਚਾਹੀਦੀ ਹੈ ਕਿ ਸਿਆਸੀ ਲੋਕਾਂ ਵਲੋਂ ਦਲਿਤ ਲੋਕਾਂ ਦੇ ਨਾਮ ਕੱਟੇ ਗਏ ਜਦੋਕਿ ਕਈ ਅਜਿਹੇ ਪਰਿਵਾਰਾਂ ਦੇ ਕਾਰਡ ਬਣਾਏ ਗਏ, ਜਿਨ੍ਹਾਂ ਨੂੰ ਇਸਦੀ ਲੋੜ ਨਹੀਂ ਸੀ।
ਇਸ ਸਬੰਧੀ ਫੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਦਾ ਕਹਿਣਾ ਕਿ ਜਿਨ੍ਹਾਂ ਦੇ ਰਾਸ਼ਨ ਕਾਰਡ ਕੱਟੇ ਗਏ ਹਨ ਜਾਂ ਪਰਿਵਾਰਕ ਮੈਂਬਰਾਂ ਦੇ ਨਾਮ ਕੱਟੇ ਗਏ ਉਹ ਸਹੀ ਵੈਰੀਫਕੇਸ਼ਨ ਨਾ ਹੋਣ ਕਾਰਨ ਹੋਇਆ। ਉਨ੍ਹਾਂ ਦਾ ਕਹਿਣਾ ਕਿ ਕਈ ਲੋਕਾਂ ਵਲੋਂ ਜਾਣਕਾਰੀ ਗਲਤ ਭਰੀ ਗਈ, ਜਿਸ ਕਾਰਨ ਵੀ ਨਾਮ ਕੱਟੇ ਗਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਇਹ ਸਮੱਸਿਆ ਆਈ ਹੈ ਉਹ ਆਪਣੇ ਫਾਰਮ ਭਰ ਕੇ ਅਤੇ ਦਸਤਾਵੇਜ਼ ਲਗਾ ਕੇ ਸਾਨੂੰ ਜਮ੍ਹਾ ਕਰਵਾ ਦੇਣ ਅਸੀਂ ਉਨ੍ਹਾਂ ਦਾ ਰਾਸ਼ਨ ਕਾਰਡ ਚਾਲੂ ਕਰਵਾ ਦੇਵਾਂਗੇ।
ਇਹ ਵੀ ਪੜ੍ਹੋ:ਮੈਂ IPS ਨਾ ਰਹਿੰਦੇ ਹੋਏ ਵੀ ਜਾਂਚ 'ਚ ਦਿੰਦਾ ਰਹਾਂਗਾ ਸਹਿਯੋਗ, ਕੈਪਟਨ ਤੋਂ ਮਨਵਾਈ ਆਪਣੀ ਗੱਲ: ਕੁੰਵਰ ਵਿਜੈ ਪ੍ਰਤਾਪ