ETV Bharat / state

8 ਦਿਨਾਂ ਤੋਂ ਬਿਜਲੀ ਦੀ ਸਪਲਾਈ ਨਾ ਹੋਣ 'ਤੇ ਪਿੰਡ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ - ਬਿਜਲੀ ਦੀ ਸਪਲਾਈ

ਫ਼ਰੀਦਕੋਟ ਦੇ ਪਿੰਡ ਆਰਾਈਆਂਵਾਲਾ 'ਚ ਪਿਛਲੇ 8 ਦਿਨ ਤੋਂ ਬਿਜਲੀ ਨਾ ਆਉਣ 'ਤੇ ਸਮੁੱਚੇ ਪਿੰਡ ਵਾਸੀਆਂ ਨੇ ਇੱਕਠੇ ਹੋ ਕੇ ਪੱਖੀਆਂ ਝੱਲਦੇ ਹੋਏ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

8 ਦਿਨਾਂ ਤੋਂ ਬਿਜਲੀ ਦੀ ਸਪਲਾਈ ਨਾ ਹੋਣ 'ਤੇ ਪਿੰਡ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ

author img

By

Published : Jun 20, 2020, 3:33 PM IST

ਫ਼ਰੀਦਕੋਟ: ਪਿੰਡ ਆਰਾਈਆਂਵਾਲਾ 'ਚ ਪਿਛਲੇ 8 ਦਿਨ ਤੋਂ ਬਿਜਲੀ ਨਾ ਆਉਣ 'ਤੇ ਸਮੁੱਚੇ ਪਿੰਡ ਵਾਸੀਆਂ ਨੇ ਇੱਕਠੇ ਹੋ ਕੇ ਪੱਖੀਆਂ ਝੱਲਦੇ ਹੋਏ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

8 ਦਿਨਾਂ ਤੋਂ ਬਿਜਲੀ ਦੀ ਸਪਲਾਈ ਨਾ ਹੋਣ 'ਤੇ ਪਿੰਡ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦਾ ਪਿੰਡ ਗੋਲੇਵਾਲਾ ਫੀਡਰ ਅਧੀਨ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਪਿਛਲੇ 8 ਦਿਨ ਤੋਂ ਬਿਜਲੀ ਨਹੀਂ ਆ ਰਹੀ, ਜਿਸ ਕਰਕੇ ਉਨ੍ਹਾਂ ਦਾ ਤੇ ਉਨ੍ਹਾਂ ਦੇ ਬੱਚਿਆਂ ਦਾ ਬਿਜਲੀ ਬਗੈਰ ਬੁਰਾ ਹਾਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਵਿਭਾਗ ਸਿਰਫ 1 ਘੰਟਾ ਬਿਜਲੀ ਦੀ ਸਪਲਾਈ ਕਰਦਾ ਹੈ ਜਿਸ ਨਾਲ ਉਨ੍ਹਾਂ ਨੂੰ ਬਹੁਤ ਮੁਸ਼ਕਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦਾ ਕੰਮ ਬਿਜਲੀ ਨਾਲ ਚੱਲਦਾ ਹੈ। ਉਨ੍ਹਾਂ ਦਾ ਕੰਮ ਵੀ ਰੁਕਿਆ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਬਿਜਲੀ ਨਾ ਆਉਣ 'ਤੇ ਉਨ੍ਹਾਂ ਨੇ ਬਿਜਲੀ ਵਿਭਾਗ ਦੇ ਐਸ.ਡੀ.ਓ ਨਾਲ ਰਾਬਤਾ ਕੀਤਾ ਤੇ ਉਨ੍ਹਾਂ ਨੂੰ ਬਿਜਲੀ ਨਾ ਆਉਣ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਕੋਈ ਖ਼ਰਾਬੀ ਹੋ ਗਈ ਹੈ। ਜਦੋਂ ਉਸ ਦੀ ਖਰਾਬੀ ਬਾਰੇ ਪੁੱਛਿਆ ਜਾਂਦਾ ਹੈ ਤਾਂ ਉਹ ਕਹਿ ਦਿੰਦੇ ਹਨ ਕਿ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਿਛਲੇ 7 ਦਿਨਾਂ ਤੋਂ ਚਲੀ ਜਾ ਰਿਹਾ ਹੈ ਜਿਸ ਤੋਂ ਪਰੇਸ਼ਾਨ ਹੋ ਕੇ ਉਨ੍ਹਾਂ ਇਹ ਪ੍ਰਦਰਸ਼ਨ ਕੀਤਾ ਹੈ। ਪਿੰਡ ਦੇ ਸਰਪੰਚ ਨੇ ਦੱਸਿਆ ਕਿ ਬਿਜਲੀ ਵਿਭਾਗ ਬਾਕੀ ਪਿੰਡਾਂ ਨੂੰ ਬਿਜਲੀ ਦੀ ਸਪਲਾਈ ਕਰਦਾ ਹੈ ਬਸ ਪਿੰਡ ਆਰਾਈਆਂਵਾਲਾ ਨੂੰ ਬਿਜਲੀ ਦੀ ਸਪਲਾਈ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਬਿਜਲੀ ਦੇਣ 'ਚ ਪਿੰਡਾਂ ਨਾਲ ਵਿਤਕਰੇਬਾਜ਼ੀ ਕਰਦਾ ਹੈ।

ਐਕਸੀਅਨ ਮਨਦੀਪ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਕੱਲ ਤੋਂ ਇਸ ਦੀ ਤਕਨੀਕੀ ਖਰਾਬੀ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਬਿਜਲੀ ਸਪਲਾਈ 'ਤੇ ਲੋੜ ਪੈਣ ਲੱਗਦਾ ਹੈ ਉਦੋਂ ਪਿੰਡ ਆਰਾਈਆਂਵਾਲਾ 'ਚ ਬਿਜਲੀ ਕੱਟੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪਿੰਡ ਆਰਾਈਆਂਵਾਲਾ 'ਚ ਬਿਜਲੀ ਦੀ ਸਪਲਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਜਲੰਧਰ 'ਚ ਕੋਰੋਨਾ ਦਾ ਹੋਇਆ ਬਲਾਸਟ, 78 ਮਾਮਲੇ ਆਏ ਸਾਹਮਣੇ

ETV Bharat Logo

Copyright © 2024 Ushodaya Enterprises Pvt. Ltd., All Rights Reserved.