ਫਰੀਦਕੋਟ: ਪੰਜਾਬ ਸਰਕਾਰ ਦੇ ਮਨਿਸਟਰੀਅਲ ਕਾਮੇ ਤੇ ਡੀਸੀ ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਸਰਕਾਰ ਖਿਲਾਫ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ। ਆਪਣੀਆਂ ਮੰਗਾਂ ਮਨਵਾਉਣ ਲਈ ਇਨ੍ਹਾਂ ਵੱਲੋਂ ਫਰੀਦਕੋਟ ਦੀ ਮਿੰਨੀ ਸਕੱਤਰੇਤ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਸੰਕੇਤਕ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਮਨਿਸਟਰੀਅਲ ਸਰਵਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਅਤੇ ਡੀ ਸੀ ਦਫਤਰ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਕਰੀਬ ਸਾਢੇ ਚਾਰ ਸਾਲ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ।
ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਹਮੇਸ਼ਾ ਉਨ੍ਹਾਂ ਨੂੰ ਲਾਰੇ ਹੀ ਲਗਾਏ ਗਏ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਉਨ੍ਹਾਂ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 23 ਜੂਨ ਤੋਂ ਸਮੂਹ ਮੁਲਾਜ਼ਮ ਛੁੱਟੀਆਂ ਲੈ ਕੇ ਡਿਊਟੀ ਤੋਂ ਵਾਕਆਊਟ ਕਰ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਇਸ ਵਾਰ ਸਰਕਾਰ ਨੇ ਮੁਲਾਜ਼ਮਾਂ ਦਾ ਕੋਈ ਹੱਲ ਨਾ ਕੀਤਾ ਤਾਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਦਾ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੜਨਾ ਮੁਸ਼ਕਲ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ:ਲੁਧਿਆਣਾ ਦਾ ਵਕੀਲ ਝੁੱਗੀ ਝੋਪੜੀਆਂ ਚ ਰਹਿਣ ਵਾਲੇ ਬੱਚਿਆਂ ਲਈ ਬਣੇ ਮਸੀਹਾ