ਫਰੀਦਕੋਟ: ਇੱਕ ਪਾਸੇ ਜਿੱਥੇ ਦਿੱਲੀ ਦੀਆਂ ਬਰੂਹਾਂ ‘ਤੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਪੂਰੇ ਪੰਜਾਬ ਵਿੱਚ ਹਰ ਪਾਰਟੀ ਦਾ ਵਿਰੋਧ ਕੀਤਾ ਜਾ ਰਿਹਾ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦਾ ਪਿੰਡਾਂ ਦੇ ਵਿੱਚ ਨਾ ਆਉਣ ਸਬੰਧੀ ਚਿਤਾਵਨੀ ਬੋਰਡ ਲਗਾਏ ਜਾ ਰਹੇ ਹਨ। ਇਸੇ ਵਿਰੋਧ ਦੇ ਚਲਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਦੀਪ ਸਿੰਘ ਵਾਲਾ ਵਿੱਚ ਵੀ ਕਿਰਤੀ ਕਿਸਾਨ ਯੂਨੀਅਨ ਵੱਲੋਂ ਸਿਆਸੀ ਪਾਰਟੀਆਂ ਦੇ ਪਿੰਡ ਦੀਪ ਸਿੰਘ ਵਾਲਾ ਵਿੱਚ ਦਾਖਲੇ ਨੂੰ ਰੋਕਣ ਸਬੰਧੀ ਬੋਰਡ ਲਗਾਏ ਗਏ ਹਨ।
ਇਸ ਬੋਰਡ ‘ਤੇ ਲਿਖਿਆ ਗਿਆ ਹੈ, ਕਿ ਜਦ ਤੱਕ ਦਿੱਲੀ ਮੋਰਚਾ ਤਦ ਤੱਕ ਵੋਟਾਂ ਨਹੀਂ। ਇਸ ਬੋਰਡ ਨੂੰ ਲਗਾਉਣ ਸਬੰਧੀ ਜਦ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰ ਕਿਸਾਨ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨਾਲ ਗੱਲ ਕੀਤੀ ਗਈ, ਤਾਂ ਉਨ੍ਹਾਂ ਨੇ ਕਿਹਾ, ਕਿ ਇਸ ਵਕਤ ਕਿਸਾਨਾਂ ਵੱਲੋਂ ਆਪਣੀ ਹੋਂਦ ਨੂੰ ਬਚਾਉਣ ਦੀ ਲੜਾਈ ਲੜੀ ਜਾ ਰਹੇ ਹੈ। ਅਤੇ ਪਿਛਲੇ ਕਰੀਬ 9 ਮਹੀਨਿਆਂ ਤੋਂ ਕਿਸਾਨਾਂ ਵੱਲੋਂ ਦਿੱਲੀ ਵਿੱਚ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਕੁਝ ਸਿਆਸੀ ਪਾਰਟੀਆਂ ਦੇ ਆਗੂ ਪਿੰਡ ਵਿਚ ਪਹੁੰਚ ਕੇ ਵੋਟਾਂ ਦਾ ਮਹੌਲ ਬਣਾ ਰਹੇ ਹਨ ।
ਉਨ੍ਹਾਂ ਨੇ ਕਿਹਾ, ਕਿ ਇਸ ਵਕਤ ਸੰਘਰਸ਼ ਚੱਲ ਰਿਹਾ, ਜੇਕਰ ਇਸ ਵਕਤ ਵੋਟਾਂ ਪੈਣਗੀਆਂ, ਤਾਂ ਕਿਸਾਨ ਆਪਸ ਵਿੱਚ ਵੰਡੇ ਜਾਣਗੇ ਅਤੇ ਮੋਰਚਾ ਕਮਜ਼ੋਰ ਹੋਵੇਗਾ। ਇਸੇ ਲਈ ਉਨ੍ਹਾਂ ਵੱਲੋਂ ਪਿੰਡ ਵਿੱਚ ਇਹ ਬੋਰਡ ਲਗਾਇਆ ਗਿਆ ਹੈ, ਕਿ ਜਦ ਤੱਕ ਦਿਲੀ ਮੋਰਚਾ ਤਦ ਤੱਕ ਵੋਟਾਂ ਨਹੀਂ।
ਉਨ੍ਹਾਂ ਨੇ ਕਿਹਾ, ਕਿ ਜੇਕਰ ਰਾਜਨੀਤਿਕ ਪਾਰਟੀਆਂ ਸੱਚ ਮੁਚ ਹੀ ਕਿਸਾਨ ਪੱਖੀ ਹਨ, ਤਾਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਰੱਦ ਕਰਵਾਉਣ ਅਤੇ ਕਿਸਾਨ ਸੰਘਰਸ਼ ਦਾ ਸਾਥ ਦੇਣ।
ਇਹ ਵੀ ਪੜ੍ਹੋ:ਹਰਿਆਣਾ ’ਚ ਕਿਸਾਨਾਂ 'ਤੇ ਕੀਤੇ ਤਸ਼ੱਦਦ ਕਾਰਨ ਭੜਕੇ ਪੰਜਾਬ ਦੇ ਕਿਸਾਨ