ਫਰੀਦਕੋਟ: 2015 ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਹਾਲੇ ਤੱਕ ਬੇਅਦਬੀ ਕਰਨ ਵਾਲੇ ਅਸਲ ਦੋਸ਼ੀ ਸਾਹਮਣੇ ਨਹੀਂ ਆਏ ਹਨ। ਸਿੱਖ ਸੰਗਤ ਵਿੱਚ ਸਮੇਂ ਦੀ ਸਰਕਾਰ 'ਤੇ ਇਹ ਵੀ ਇਲਜ਼ਾਮ ਲਾਏ ਜਾ ਰਹੇ ਹਨ ਕਿ ਸਰਕਾਰ ਦੀ ਢਿੱਲੀ ਕਾਰਵਾਈ ਸਦਕਾ ਉਨ੍ਹਾਂ ਨੂੰ ਹਾਲੇ ਤੱਕ ਇਨਸਾਫ਼ ਨਹੀਂ ਮਿਲਿਆ। ਇਸ ਮਾਮਲੇ ਨੂੰ ਲੈ ਕੇ ਕਈ ਕਮਿਸ਼ਨ ਵੀ ਬਣੇ CBI ਅਤੇ SIT ਗੋਲੀਕਾਂਡ ਦੀ ਜਾਂਚ ਕਰ ਰਹੀ ਹੈ।
ਪਿੰਡ ਦੇ ਕੁੱਝ ਲੋਕਾਂ ਤੇ ਰਾਜਨੀਤਕ ਲੀਡਰਾਂ 'ਤੇ ਲੱਗੇ ਦੋਸ਼
ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਇਸ ਨੂੰ ਇੱਕ ਮੁੱਦਾ ਬਣਾ ਕੇ ਸਿਆਸਤ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਬਹਿਬਲ ਕਲਾਂ ਗੋਲੀ ਕਾਂਡ ਦੇ ਗਵਾਹ ਸੁਰਜੀਤ ਸਿੰਘ ਦੀ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣਾ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੇ ਪਰਿਵਾਰ ਵੱਲੋਂ ਪਿੰਡ ਦੇ ਕੁੱਝ ਲੋਕਾਂ ਅਤੇ ਰਾਜਨੀਤਕ ਲੀਡਰਾਂ ਦਾ ਨਾਂਅ ਲਿਆ ਕਿ ਇਨ੍ਹਾਂ ਵੱਲੋਂ ਸੁਰਜੀਤ ਸਿੰਘ ਉੱਪਰ ਦਬਾਅ ਪਾਇਆ ਜਾ ਰਿਹਾ ਸੀ, ਜਿਸ ਕਾਰਨ ਸੁਰਜੀਤ ਸਿੰਘ ਦੀ ਮੌਤ ਹੋਈ ਹੈ।
28 ਨਵੇਂ ਗਵਾਹ ਆਏ ਸਾਹਮਣੇ
ਮ੍ਰਿਤਕ ਸੁਰਜੀਤ ਸਿੰਘ ਦੇ ਪਰਿਵਾਰ ਦੇ ਇਨ੍ਹਾਂ ਬਿਆਨਾਂ ਨੇ ਸਿਆਸੀ ਰੰਗ ਫੜ੍ਹ ਲਿਆ ਹੈ। ਇਸ 'ਤੇ ਆਕਲੀ ਦਲ ਸਮੇਤ ਕਈ ਹੋਰ ਰਾਜਨੀਤਕ ਪਾਰਟੀਆਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਨੂੰ ਘੇਰਿਆ ਗਿਆ ਅਤੇ ਹੁਣ ਇਸ ਮਾਮਲੇ ਵਿੱਚ ਇੱਕ ਹੋਰ ਨਵਾਂ ਮੋੜ ਉਸ ਵੇਲੇ ਸਾਹਮਣੇ ਆਇਆ ਜਦੋ ਬਹਿਬਲ ਕਲਾਂ ਗੋਲੀ ਕਾਂਡ ਦੇ ਕੁਝ ਹੋਰ ਗਵਾਹ ਮੀਡੀਆ ਸਾਹਮਣੇ ਆਏ।
ਪੰਜਾਬ ਸਰਕਾਰ ਦੀ ਕਾਰਗੁਜਾਰੀ ਤੋਂ ਅਸੰਤੁਸ਼ਟ
ਉਨ੍ਹਾਂ ਵੱਲੋਂ ਫ਼ਰੀਦਕੋਟ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਕਿਹਾ ਕਿ ਗਵਾਹ ਸੁਰਜੀਤ ਸਿੰਘ ਦੀ ਮੌਤ ਤੋਂ ਬਾਅਦ 23 ਹੋਰ ਗਵਾਹ ਹਨ ਅਤੇ ਜੇ ਇੱਕ ਗਵਾਹ ਆਪਣੀ ਗਵਾਹੀ ਤੋਂ ਮੁਕਰ ਦਾ ਹੈ ਜਾਂ ਉਸ ਦੀ ਕਿਸੇ ਕਾਰਨ ਮੌਤ ਹੁੰਦੀ ਹੈ ਤਾਂ ਇਸ ਨਾਲ ਜਾਂਚ ਪ੍ਰਭਾਵਿਤ ਨਹੀਂ ਹੁੰਦੀ। ਉਨ੍ਹਾਂ ਕਿਹਾ ਕੀ ਪੰਜਾਬ ਸਰਕਾਰ ਦੀ ਇਸ ਮਾਮਲੇ ਵਿੱਚ ਕਾਰਗੁਜ਼ਾਰੀ ਤੋਂ ਉਹ ਸੰਤੁਸ਼ਟ ਨਹੀਂ ਹਨ। ਉਨ੍ਹਾਂ ਕਿਹਾ ਕੀ ਸਮੂਹ ਰਾਜਨੀਤਿਕ ਪਾਰਟੀਆਂ ਗਵਾਹ ਸੁਰਜੀਤ ਸਿੰਘ ਦੀ ਮੌਤ 'ਤੇ ਸਿਆਸਤ ਨਾ ਕਰਨ। ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਦੀ ਮੌਤ ਨਾਲ ਜਾਂਚ 'ਤੇ ਕੋਈ ਅਸਰ ਨਹੀਂ ਪਵੇਗਾ।
ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਹੁਣ ਤੱਕ ਦੀ ਕਾਰਗੁਜ਼ਾਰੀ
ਇਸ ਮੌਕੇ ਸਾਹਮਣੇ ਆਏ ਗਵਾਹਾਂ ਨੇ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿੱਚ ਹੁਣ ਤੱਕ ਦੀ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟੀ ਜ਼ਾਹਿਰ ਕੀਤੀ ਗਈ। ਬਹਿਬਲਕਲਾਂ ਗੋਲੀ ਕਾਂਡ ਦੇ ਗਵਾਹ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਗੋਲੀ ਕਾਂਡ ਵਿੱਚ 23 ਦੇ ਕਰੀਬ ਲੋਕਾਂ ਵੱਲੋਂ ਗਵਾਹੀ ਦਿੱਤੀ ਗਈ ਤੇ ਸਭ ਨੇ ਹਰ ਇੱਕ ਕਮਿਸ਼ਨ ਸਾਹਮਣੇ ਆਪਣੀਆਂ ਗਵਾਹੀਆਂ ਦਿਤੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜ਼ੋਰਾ ਸਿੰਘ ਕਮਿਸ਼ਨ ਸਿਰਫ਼ ਆਕਲੀ ਦਲ ਵੱਲੋਂ ਖਾਨਾ ਪੂਰਤੀ ਕਰਨ ਲਈ ਸੀ ਤੇ ਜੋ ਸੁਰਜੀਤ ਸਿੰਘ ਗਵਾਹ ਸੀ, ਉਸ ਦੀ ਜੋ ਮੌਤ ਹੋਈ ਉਹ ਦੁੱਖਦਾਈ ਹੈ।
ਗਵਾਹ ਨੇ ਦੱਸਿਆ ਕਿ ਹੁਣ ਉਸ ਦੀ ਮੌਤ ਤੇ ਸਿੱਖ ਜਥੇਬੰਦੀਆਂ ਅਤੇ ਕੁਝ ਰਾਜਨੀਤਿਕ ਪਾਰਟੀਆਂ ਸਿਆਸਤ ਕਰ ਰਹੀਆਂ ਹਨ। ਉਹ ਸਾਰੇ ਇਸ ਕੇਸ ਦੇ ਗਵਾਹ ਹਨ ਨਾਲ ਹੀ ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਦੇ ਪਰਿਵਾਰ ਵੱਲੋਂ ਜੋ ਪਿੰਡ ਦੇ ਲੋਕਾਂ 'ਤੇ ਇਲਜ਼ਾਮ ਲਗਾਏ ਗਏ ਹਨ ਉਹ ਉਨ੍ਹਾਂ ਦੇ ਨਿੱਜੀ ਮਾਮਲਾ ਹੈ। ਸ੍ਰੀ ਗੁਰ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਇਸ ਦਾ ਕੋਈ ਲੈਣਾ ਨਹੀਂ ਹੈ ਤੇ ਉਨ੍ਹਾਂ 'ਤੇ ਕੋਈ ਦਬਾਅ ਬਣਾਇਆ ਗਿਆ।
ਸਰਕਾਰ ਤੋਂ ਕੀਤੀ ਅਪੀਲ
ਹਰਬੰਸ ਸਿੰਘ ਗਵਾਹ ਨੇ ਕਿਹਾ ਕੀ ਸੁਰਜੀਤ ਸਿੰਘ ਦੀ ਮੌਤ ਤੋਂ ਬਾਅਦ 23 ਦੇ ਕਰੀਬ ਹੋਰ ਗਵਾਹ ਹਨ। ਉਨ੍ਹਾਂ ਕਿਹਾ ਕਿ 14 ਅਕਤੂਬਰ 2015 ਨੂੰ ਜੋ ਗੋਲੀ ਕਾਂਡ ਹੋਇਆ ਸੀ, ਉਸ ਵਿੱਚ 2 ਨੌਜਵਾਨ ਮਾਰੇ ਗਏ ਸਨ। ਉਸ ਮਾਮਲੇ ਵਿੱਚ ਉਹ ਅਪੀਲ ਕਰਦੇ ਹਨ ਕੀ ਸਰਕਾਰ ਨੂੰ ਇਸ ਦੀ ਜਾਂਚ ਕਰ ਜਲਦ ਇਨਸਾਫ਼ ਦੇਣਾ ਚਾਹੀਦਾ ਹੈ।