ਫਰੀਦਕੋਟ: ਪੰਜਾਬ ਦੇ ਜਿਆਦਾਤਰ ਨੌਜਵਾਨ ਵਿਦੇਸ਼ ਜਾਣ ਦੇ ਚਾਹਵਾਨ ਹਨ। ਵਧੀਆ ਭਵਿੱਖ ਬਣਾਉਣ ਦਾ ਸੁਪਨਾ ਲੈ ਕੇ ਵਿਦੇਸ਼ ਜਾਣ ਵਾਲੇ ਕਈ ਨੌਜਵਾਨਾਂ ਦੇ ਸੁਪਨੇ ਮਹਿਜ਼ ਸੁਪਨੇ ਹੀ ਰਹਿ ਜਾਂਦੇ ਹਨ। ਅਜਿਹਾ ਹੀ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ ਜਿੱਥੇ ਦੇ ਪਿੰਡ ਖਾਰਾ ਤੋਂ ਕੈਨੇਡਾ ਗਏ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਿਕ ਫਰੀਦਕੋਟ ਦੇ ਪਿੰਡ ਖਾਰਾ ਦੇ ਇੱਕ 28 ਸਾਲ ਦੇ ਨੌਜਵਾਨ ਪ੍ਰਦੀਪ ਬਰਾੜ ਦੀ ਕੈਨੇਡਾ ਚ ਗੋਲੀ ਲੱਗਣ ਕਾਰਨ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਦੇ ਟੋਰਾਂਟੋ ਚ ਨਿਗਰੋ ਦੇ ਦੋ ਗਰੁੱਪ ਵਿਚਾਲੇ ਹੋਈ ਲੜਾਈ ਦੌਰਾਨ ਚੱਲੀ ਗੋਲੀ ਪ੍ਰਦੀਪ ਬਰਾੜ ਨੂੰ ਲੱਗ ਗਈ ਜਿਸ ਕਾਰਨ ਉਸਦੀ ਮੌਤ ਹੋ ਗਈ। ਦੱਸ ਦਈਏ ਕਿ ਪਿਛਲੇ ਲੰਬੇ ਸਮੇਂ ਤੋਂ ਪ੍ਰਦੀਪ ਬਰਾੜ ਦਾ ਪਰਿਵਾਰ ਕੈਨੇਡਾ ਚ ਰਹਿ ਰਿਹਾ ਹੈ।