ETV Bharat / state

ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ - Punjabi youth dies in Canada

ਫਰੀਦਕੋਟ ਦੇ ਪਿੰਡ ਢੈਪਈ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਦੀ ਕੈਨੇਡਾ ਦੇ ਮਿਸੀਸਾਗਾ ਵਿੱਚ ਸੜਕ ਪਾਰ ਕਰਦੇ ਸਮੇਂ ਟਰੱਕ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ (Punjabi youth dies in Canada) ਹੈ।

young man from Faridkot district died in a road accident in Canada
ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ
author img

By

Published : Dec 15, 2022, 10:29 AM IST

ਫਰੀਦਕੋਟ: ਪੰਜਾਬ ਵਿੱਚ ਨੌਜਵਾਨ ਪੀੜ੍ਹੀ ਸਕੂਲੀ ਪੜ੍ਹਾਈ ਕਰਨ ਮਗਰੋਂ ਲੱਖਾਂ ਰੁਪਏ ਖ਼ਰਚ ਕਰਕੇ ਵਿਦੇਸ਼ਾਂ ’ਚ ਉਡਾਰੀ ਮਾਰ ਰਹੇ ਹਨ, ਪਰ ਉਹ ਇਸ ਗੱਲ ਤੋਂ ਬੇਹੱਦ ਅਣਜਾਣ ਹਨ ਕਿ ਉਹ ਕੱਲ ਵਿਦੇਸ਼ਾਂ ਤੋਂ ਭਾਰਤ ਵਾਪਸ ਆਉਣਗੇ ਜਾਂ ਨਹੀਂ। ਬਹੁਤ ਸਾਰੇ ਪੰਜਾਬੀ ਅਜਿਹੇ ਹਨ ਜਿਨ੍ਹਾਂ ਦੀ ਬਾਅਦ ਵਿਚ ਭਾਰਤ ਡੱਬੇ ਵਿੱਚ ਪੈ ਕੇ ਲਾਸ਼ ਹੀ ਵਾਪਸ ਆਉਂਦੀ ਹੈ। ਅਜਿਹਾ ਹੀ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ, ਜਿੱਥੋਂ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਮੌਤ (Punjabi youth dies in Canada) ਹੋ ਗਈ।

ਇਹ ਵੀ ਪੜੋ: ਬਹਿਬਲਕਲਾਂ ਇਨਸਾਫ ਮੋਰਚੇ ਨੂੰ ਇਕ ਸਾਲ ਪੂਰਾ, ਅੱਜ ਹੋਵੇਗਾ ਵੱਡਾ ਇੱਕਠ

ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਲਖਵੀਰ ਸਿੰਘ ਵਜੋਂ ਹੋਈ ਜੋ ਮਾਪਿਆ ਦਾ ਇਕਲੌਤਾ ਪੁੱਤ ਸੀ। ਮਨਪ੍ਰੀਤ ਸਿੰਘ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਢੈਪਈ ਦਾ ਰਹਿਣ ਵਾਲਾ ਸੀ। ਦੱਸ ਦਈਏ ਕਿ ਮਨਪ੍ਰੀਤ ਇਸੇ ਸਾਲ ਸਤੰਬਰ ਮਹੀਨੇ ਹੀ ਕੈਨੇਡਾ ਗਿਆ ਸੀ। ਮਨਪ੍ਰੀਤ ਸਿੰਘ ਦੀ ਕੈਨੇਡਾ ਦੇ ਮਿਸੀਸਾਗਾ ਵਿੱਚ ਸੜਕ ਪਾਰ ਕਰਦੇ ਸਮੇਂ ਟਰੱਕ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋਈ ਹੈ।

11 ਦਸੰਬਰ ਨੂੰ ਸੰਗਰੂਰ ਦੀ ਰਹਿਣ ਵਾਲੀ ਕੁੜੀ ਦੀ ਹੋਈ ਸੀ ਮੌਤ: ਕੁਝ ਦਿਨ ਪਹਿਲਾਂ ਪੜ੍ਹਾਈ ਕਰਨ ਕੈਨੇਡਾ ਗਈ ਪੰਜਾਬੀ ਲੜਕੀ (Sangrur's girl died in Canada) ਦੀ ਮੌਤ ਹੋ ਗਈ। ਮ੍ਰਿਤਕ ਲੜਕੀ ਦੀ ਪਹਿਚਾਣ ਗਗਨਦੀਪ ਕੌਰ (29) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਗਗਨਦੀਪ ਕੌਰ 5 ਦਸੰਬਰ ਦੀ ਸਵੇਰ ਨੂੰ ਕੰਮ 'ਤੇ ਜਾ ਰਹੀ ਸੀ। ਸੜਕ ਪਾਰ ਕਰਦੇ ਸਮੇਂ ਗਗਨ ਨੂੰ ਇਕ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗਗਨਦੀਪ ਕੌਰ ਕੈਨੇਡਾ ਦੇ ਮਾਂਟਰੀਅਲ ਵਿਚ ਇਕੱਲੀ ਰਹਿੰਦੀ ਸੀ। ਗਗਨ ਆਪਣੇ ਪਿੱਛੇ ਆਪਣੇ ਪਤੀ ਅਤੇ 6 ਸਾਲ ਦੀ ਧੀ ਨੂੰ ਛੱਡ ਗਈ ਹੈ, ਜਿਨ੍ਹਾਂ ਨੂੰ ਪਿਛਲੇ 3 ਸਾਲਾਂ ਤੋਂ ਦੇਖਣ ਦਾ ਮੌਕਾ ਨਹੀਂ ਮਿਲਿਆ।

ਇਹ ਵੀ ਪੜੋ: ਅੱਜ ਤੋਂ ਟੋਲ ਪਲਾਜ਼ੇ ਫ੍ਰੀ ਕਰਨਗੇ ਕਿਸਾਨ: ਪੰਜਾਬ ਵਿੱਚ 18 ਟੋਲ ਪਲਾਜ਼ੇ ਹੋਣਗੇ ਬੰਦ, ਜਾਣੋ ਕਿਹੜੇ

ETV Bharat Logo

Copyright © 2024 Ushodaya Enterprises Pvt. Ltd., All Rights Reserved.